ਬਰਨਾਲਾ: ਭਾਰਤ ਸਰਕਾਰ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਵੱਖ-ਵੱਖ ਰਾਜਾਂ ਦੇ ਵੱਡੇ ਸ਼ਹਿਰਾਂ ਨੂੰ ਜੋੜਨ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚੋਂ ਹਾਈਵੇਅ ਕੱਢਿਆ ਜਾ ਰਿਹਾ ਹੈ, ਜਿਸਦਾ ਪਿੰਡਾਂ ਵਿੱਚ ਕਿਸਾਨਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਪਿੰਡ ਗਾਗੇਵਾਲ ਦੀ ਸਹਿਕਾਰੀ ਸਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਵਿੱਚ ਕਿਸਾਨਾਂ ਨੇ ਭਾਰਤ ਸਰਕਾਰ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਵਿਰੁੱਧ ਨਾਅਰੇਬਾਜ਼ੀ ਕੀਤੀ।
ਬਰਨਾਲਾ 'ਚੋਂ ਕੱਢੇ ਜਾ ਰਹੇ ਕੌਮੀ ਹਾਈਵੇਅ ਦਾ ਗਾਗੇਵਾਲ ਵਾਸੀਆਂ ਨੇ ਕੀਤਾ ਵਿਰੋਧ - Gagewal residents protest against the National Highway
ਭਾਰਤ ਸਰਕਾਰ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਵੱਖ-ਵੱਖ ਰਾਜਾਂ ਦੇ ਵੱਡੇ ਸ਼ਹਿਰਾਂ ਨੂੰ ਜੋੜਨ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚੋਂ ਹਾਈਵੇਅ ਕੱਢਿਆ ਜਾ ਰਿਹਾ ਹੈ, ਜਿਸਦਾ ਪਿੰਡਾਂ ਵਿੱਚ ਕਿਸਾਨਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਪਿੰਡ ਗਾਗੇਵਾਲ ਦੀ ਸਹਿਕਾਰੀ ਸਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਵਿੱਚ ਕਿਸਾਨਾਂ ਨੇ ਭਾਰਤ ਸਰਕਾਰ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਭਾਕਿਯੂ ਕਾਦੀਆਂ ਦੇ ਬਲਾਕ ਆਗੂ ਮਿੱਤਰਪਾਲ ਸਿੰਘ, ਗੁਰਮੀਤ ਸਿੰਘ ਗਾਗੇਵਾਲ, ਸੁਦਾਗਰ ਸਿੰਘ ਇਕਾਈ ਪ੍ਰਧਾਨ ਅਤੇ ਜਗਸੀਰ ਸਿੰਘ ਰਾਜਾ ਨੇ ਕਿਹਾ ਕਿ ਸਰਕਾਰ ਇੱਕ ਸਾਜ਼ਿਸ਼ ਤਹਿਤ ਖੇਤੀਬਾੜੀ ਯੋਗ ਜ਼ਮੀਨ 'ਤੇ ਵੱਡੀਆਂ ਕਾਰਪੋਰੇਟ ਕੰਪਨੀਆਂ ਰਾਹੀਂ ਸੜਕਾਂ ਦੇ ਜਾਲ ਵਿਛਾ ਰਹੀ ਹੈ, ਜਿਸ ਤਹਿਤ ਪੰਜਾਬ ਦੀ ਖੇਤੀਯੋਗ ਜ਼ਮੀਨਾਂ ਨੂੰ ਐਕਵਾਇਰ ਕੀਤਾ ਜਾ ਰਿਹਾ ਹੈ। ਹੁਣ ਵੀ ਉਨ੍ਹਾਂ ਦੇ ਪਿੰਡਾਂ ਵਿੱਚੋਂ ਦੀ ਹਾਈਵੇਅ ਕੱਢਣ ਦੀ ਕੇਂਦਰ ਸਰਕਾਰ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਨੇ ਤਿਆਰੀ ਖਿੱਚ ਰੱਖੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਇਹ ਹਾਈਵੇਅ ਨਿਕਲਣ ਕਾਰਨ ਪਿੰਡ ਦੇ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੀ ਜਾਵੇਗੀ, ਜਿਸ ਨਾਲ ਜਿੱਥੇ ਕਈ ਕਿਸਾਨ ਜ਼ਮੀਨ ਤੋਂ ਵਿਹਲੇ ਹੋ ਜਾਣਗੇ ਅਤੇ ਕਈ ਕਿਸਾਨਾਂ ਦੀ ਜ਼ਮੀਨ ਦੋਫਾੜ ਹੋ ਜਾਵੇਗੀ ਅਤੇ ਜ਼ਮੀਨ ਦਾ ਇੱਕ ਹਿੱਸਾ ਸੜਕ ਦੇ ਪਾਰ ਚਲਾ ਜਾਵੇਗਾ। ਇਸ ਕਾਰਨ ਹੀ ਉਹ ਇਹ ਸੜਕ ਦਾ ਵਿਰੋਧ ਕਰ ਰਹੇ ਹਨ ਅਤੇ ਸੰਘਰਸ਼ ਦੇ ਰਾਹ ਅਖਤਿਆਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਹੋਰਨਾਂ ਪਿੰਡਾਂ ਵਿੱਚ ਵੀ ਕਿਸਾਨ ਜੱਥੇਬੰਦੀਆਂ ਨੂੰ ਨਾਲ ਲੈ ਕੇ ਇਸ ਹਾਈਵੇਅ ਵਿਰੁੱਧ ਲਾਮਬੰਦੀ ਕਰਕੇ ਸਾਂਝਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਰਾਜਵਿੰਦਰ ਸਿੰਘ ਰਾਜੂ, ਦਰਸ਼ਨ ਸਿੰਘ ਨੰਬਰਦਾਰ, ਅਮਰਜੀਤ ਸਿੰਘ, ਇਕਬਾਲ ਸਿੰਘ, ਸਰਬੂ ਆਦਿ ਤੋਂ ਇਲਾਵਾ ਹੋਰ ਵੀ ਕਿਸਾਨ ਹਾਜ਼ਰ ਸਨ।