ਬਰਨਾਲਾ: ਪੁਲਿਸ ਨੇ ਨਾਮੀ ਗੈਂਗਸਟਰ ਹਰਦੀਪ ਸਿੰਘ ਦੀਪਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਕੋਲੋਂ ਦੋ ਪਿਸਤੌਲ ਅਤੇ ਅੱਠ ਕਾਰਤੂਸ ਬਰਾਮਦ ਹੋਏ ਹਨ।
ਨਾਮੀ ਗੈਂਗਸਟਰ ਦੀਪਾ ਗ੍ਰਿਫ਼ਤਾਰ - barnala
ਗੈਂਗਸਟਰ ਹਰਦੀਪ ਸਿੰਘ ਦੀਪਾ ਬਰਨਾਲਾ 'ਚ ਗ੍ਰਿਫ਼ਤਾਰ। ਮੁਲਜ਼ਮ ਤੋਂ ਹਥਿਆਰ ਬਰਾਮਦ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਪੁਲਿਸ ਨੇ ਕੀਤਾ ਕਾਬੂ
ਐੱਸਐੱਸਪੀ ਹਰਦੀਪ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਦੀਪਾ ਸੀ ਕੈਟਗਰੀ ਦਾ ਗੈਂਗਸਟਰ ਹੈ ਜਿਸ ਉਪਰ 19 ਦੇ ਕਰੀਬ ਪਹਿਲਾ ਕਈ ਲੁੱਟ ਖੋਹ, ਕਤਲ ਦੇ ਅਪਰਾਧਿਕ ਮਾਮਲੇ ਦਰਜ ਹਨ। ਉਹਨਾਂ ਦੱਸਿਆ ਕਿ ਮਹਿਲਕਲਾਂ ਵਿਖੇ ਇੱਕ ਚੈਕਿੰਗ ਦੌਰਾਨ ਉਕਤ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਗਿਆ। ਗੈਂਗਸਟਰ ਦੇ ਕੁੱਝ ਸਾਥੀ ਪਹਿਲਾਂ ਹੀ ਜੇਲ੍ਹਾਂ ਵਿੱਚ ਬੰਦ ਹਨ।
ਉਹਨਾਂ ਦੱਸਿਆ ਕਿ ਗੈਂਗਸਟਰਾਂ ਦੀ ਆਪਸੀ ਧੜੇਬੰਦੀ ਕਾਰਨ ਉਹ ਕਿਸੇ ਹੋਰ ਵਾਰਦਾਤ ਨੂੰ ਅੰਜਾਮ ਦੇਣ ਲਈ ਇਹਨਾਂ ਹਥਿਆਰਾਂ ਦੀ ਵਰਤੋਂ ਕਰਨ ਚਾਹੰਦਾ ਸੀ ਪਰ ਉਸ ਤੋਂ ਪਹਿਲਾਂ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦਾ ਰਿਮਾਂਡ ਹਾਸ਼ਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।