ਬਰਨਾਲਾ:ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਪੇ-ਕਮਿਸ਼ਨ (Pay Commission) ਦਾ ਪੰਜਾਬ ਭਰ ਦੇ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੁਣ ਸਰਕਾਰੀ ਹਸਪਤਾਲਾਂ ਦੇ ਡਾਕਟਰ ਵੀ ਮੈਦਾਨ ਵਿਚ ਨਿੱਤਰ ਆਏ ਹਨ।
ਮੰਗਾਂ ਨੂੰ ਲੈ ਕੇ ਦੂਜੀ ਵਾਰ ਹੜਤਾਲ 'ਤੇ ਗਏ ਸਰਕਾਰੀ ਹਸਪਤਾਲ ਦੇ ਡਾਕਟਰ ਬਰਨਾਲਾ ਵਿੱਚ ਸਰਕਾਰੀ ਹਸਪਤਾਲ (Government Hospital) ਦੇ ਡਾਕਟਰ ਲਗਾਤਾਰ ਦੂਜੀ ਵਾਰ ਹੜਤਾਲ (strike ) 'ਤੇ ਚਲੇ ਗਏ ਹਨ। ਡਾਕਟਰਾਂ ਵਲੋਂ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਪੰਜਾਬ ਵਿਰੁੱਧ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਪੇ ਕਮਿਸ਼ਨ ਜਾਰੀ ਕੀਤਾ ਗਿਆ ਹੈ। ਉਹ ਸਾਰੇ ਹੀ ਸਰਕਾਰੀ ਮੁਲਾਜ਼ਮਾਂ ਦੇ ਉਲਟ ਹੈ, ਕਿਉਂਕਿ ਇਸ ਨਾਲ ਮੁਲਾਜ਼ਮਾਂ ਦੀ ਤਨਖਾਹ ਵਧਣ ਦੀ ਬਜਾਇ ਘੱਟ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਸਮੂਹ ਡਾਕਟਰਾਂ ਵੱਲੋਂ ਕੋਰੋਨਾ ਵਾਇਰਸ ਦੇ ਮਹੌਲ ਵਿੱਚ ਫਰੰਟਲਾਈਨ ਤੇ ਕੰਮ ਕੀਤਾ ਗਿਆ ਹੈ। ਸਰਕਾਰ ਵੱਲੋਂ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦਾ ਹੌਂਸਲਾ ਵਧਾਉਣ ਦੀ ਥਾਂ ਜਾਅਲੀ ਪੇ ਕਮਿਸ਼ਨ ਜਾਰੀ ਕਰਕੇ ਹੌਂਸਲਾ ਘਟਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਸਮੂਹ ਡਾਕਟਰ ਅਤੇ ਵੈਟਰਨਰੀ ਸਟਾਫ਼ ਹੜਤਾਲ ‘ਤੇ ਹੈ ਤੇ ਜਿਸ ਕਰਕੇ ਉਨ੍ਹਾਂ ਵੱਲੋਂ ਹਸਪਤਾਲ ਵਿੱਚ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚਾਲੂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਆਉਣ ਵਾਲੇ ਦਿਨਾਂ ਵਿੱਚ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।
ਇਹ ਵੀ ਪੜ੍ਹੋ:Corona Update: 46,148 ਨਵੇਂ ਮਾਮਲੇ, 24 ਘੰਟਿਆਂ ’ਚ 979 ਮੌਤਾਂ