ਬਰਨਾਲਾ: ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਪੇ-ਕਮਿਸ਼ਨ ਖਿਲਾਫ ਸਰਕਾਰੀ ਹਸਪਤਾਲ ਦੇ ਡਾਕਟਰਾਂ ਵੱਲੋਂ ਲਗਾਤਾਰ ਪਿਛਲੇ ਦਿਨਾਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਸੰਘਰਸ਼ ਦੇ ਚਲਦਿਆਂ ਲਗਾਤਾਰ ਸਰਕਾਰੀ ਹਸਪਤਾਲ ਦੇ ਡਾਕਟਰਾਂ ਦੀ ਹੜਤਾਲ ਜਾਰੀ ਹੈ।
ਦਫਤਰਾਂ ਨੂੰ ਜਿੰਦਾ ਲਗਾ ਕੇ ਹੜਤਾਲ ’ਤੇ ਬੈਠੇ ਡਾਕਟਰ ਜ਼ਿਲ੍ਹੇ ’ਚ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਆਪਣੀ ਹੜਤਾਲ ਦਰਮਿਆਨ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਦਫ਼ਤਰਾਂ ਨੂੰ ਜਿੰਦਾ ਲਗਾ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
ਦਫਤਰਾਂ ਨੂੰ ਜਿੰਦਾ ਲਗਾ ਕੇ ਹੜਤਾਲ ’ਤੇ ਬੈਠੇ ਡਾਕਟਰ ਇਸ ਮੌਕੇ ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਪੇ-ਕਮਿਸ਼ਨ ਨਾਲ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਕਟੌਤੀ ਹੋਵੇਗੀ। ਜਿਸ ਕਰਕੇ ਉਨ੍ਹਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਵੀ ਕਈ ਵਾਰ ਮੀਟਿੰਗ ਹੋ ਚੁੱਕੀ ਹੈ। ਮੀਟਿੰਗ ਦੌਰਾਨ ਅਧਿਕਾਰੀਆਂ ਮੰਨ ਚੁੱਕੇ ਹਨ ਕਿ ਪੇ-ਕਮਿਸ਼ਨ ਨਾਲ ਡਾਕਟਰਾਂ ਨੁਕਸਾਨ ਹੋਵੇਗਾ। ਪਰ ਇਸ ਦੇ ਬਾਵਜੂਦ ਡਾਕਟਰਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਸਰਕਾਰ ਨੇ ਜੇ ਅਜੇ ਵੀ ਨਾ ਮੰਨੀਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।
ਇਹ ਵੀ ਪੜੋ: ਕੱਚੇ ਪੀ.ਆਰ.ਟੀ.ਸੀ ਕਾਮਿਆਂ ਨੇ ਕੀਤਾ ਬੱਸ ਅੱਡੇ ਦਾ ਗੇਟ ਬੰਦ