ਬਰਨਾਲਾ:ਜ਼ਿਲ੍ਹੇ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ (Government procurement of paddy) ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ (Deputy Commissioner Kumar Saurabh Raj) ਨੇ ਮੁੱਖ ਅਨਾਜ ਮੰਡੀ ਬਰਨਾਲਾ ਦਾ ਦੌਰਾ ਕੀਤਾ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਨਸਪ ਏਜੰਸੀ (PUNSUP AGENCY) ਵੱਲੋਂ 20 ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 98 ਅਨਾਜ ਮੰਡੀਆਂ ਹਨ ਤੇ 47 ਆਰਜ਼ੀ ਮੰਡੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 212 ਮੀਟ੍ਰਿਕ ਟਨ ਝੋਨੇ (paddy) ਦੀ ਆਮਦ ਹੋਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਮੀ ਸਬੰਧੀ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਕਿਸਾਨ ਝੋਨਾ ਮੰਡੀਆਂ ਵਿੱਚ ਲਿਆਉਣ, ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ (farmers) ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਇਸ ਦੌਰਾਨ ਉਨਾਂ ਹੰਡਿਆਇਆ ਅਨਾਜ ਮੰਡੀ ਅਤੇ ਘੁੰਨਸ ਅਨਾਜ ਮੰਡੀ ਵਿਖੇ ਵੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਜ਼ਿਲ੍ਹਾਂ ਖੁਰਾਕ ਤੇ ਸਿਵਲ ਸਪਲਾਈ ਅਫ਼ਸਰ ਸਵੀਟੀ ਦੇਵਗਨ, ਜ਼ਿਲ੍ਹਾਂ ਮੰਡੀ ਅਫਸਰ ਜਸਪਾਲ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।