ਬਰਨਾਲਾ: ਸਕੂਲ ਸਿੱਖਿਆ ਵਿਭਾਗ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਉਪਰਾਲੇ ਸਾਰਥਿਕ ਸਿੱਧ ਹੋ ਰਹੇ ਹਨ। ਇਨ੍ਹਾਂ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨਾ ਕੇਵਲ ਸਕੂਲੀ ਪੱਧਰ ਦੇ ਬਲਕਿ ਯੂਨੀਵਰਸਿਟੀ ਪੱਧਰ ਦੇ ਮੁਕਾਬਲਿਆਂ ਵਿੱਚ ਮੱਲ੍ਹਾਂ ਮਾਰਨ ਦੇ ਸਮਰੱਥ ਬਨਣ ਲੱਗ ਗਏ ਹਨ।
ਸਰਬਜੀਤ ਸਿੰਘ ਤੂਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਚੰਡੀਗੜ੍ਹ ਯੂਨੀਵਰਸਿਟੀ ਨੇ ਆਨਲਾਈਨ ਗਣਿਤ ਮੁਕਾਬਲੇ ਵਿੱਚੋਂ ਪ੍ਰਸ਼ੰਸਾ ਸਰਟੀਫਿਕੇਟ ਪ੍ਰਾਪਤ ਕਰਨ ਵਾਲੀ ਸਰਕਾਰੀ ਮਿਡਲ ਸਕੂਲ ਗੁੰਮਟੀ ਦੀ ਵਿਦਿਆਰਥਣ ਅਰਸ਼ਦੀਪ ਕੌਰ,ਉਸਦੀ ਗਾਈਡ ਅਧਿਆਪਕਾ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥਣ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਮਿਹਨਤ ਸਦਕਾ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ ਵੱਖ ਮੁਕਾਬਲਿਆਂ ਵਿੱਚੋਂ ਸਫ਼ਲਤਾ ਹਾਸਿਲ ਕਰ ਰਹੇ ਹਨ।
ਸਰਕਾਰੀ ਸਕੂਲ ਦੀ ਵਿਦਿਆਰਥਣ ਨੂੰ ਯੂਨੀਵਰਸਿਟੀ ਨੇ ਪ੍ਰਸ਼ੰਸਾ ਪੱਤਰ ਨਾਲ ਕੀਤਾ ਸਨਮਾਨਿਤ ਵਿਦਿਆਰਥਣ ਦੀ ਗਾਈਡ ਅਧਿਆਪਕਾ ਮੈਡਮ ਕਮਲਪ੍ਰੀਤ ਕੌਰ ਸਾਇੰਸ ਮਿਸਟ੍ਰੈਸ ਨੇ ਦੱਸਿਆ ਕਿ ਕੋਰੋਨਾ ਕਾਲ ਸਮੇਂ ਸਕੂਲਾਂ ਦੀ ਤਾਲਾਬੰਦੀ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਦੇ ਕੌਮੀ ਗਣਿਤ ਦਿਵਸ ਮੌਕੇ ਵਿਦਿਆਰਥੀਆਂ ਦੇ ਕੁਇਜ਼ ਅਤੇ ਮਾਡਲ ਪ੍ਰਦਰਸ਼ਨੀ ਸਮੇਤ ਕਈ ਵੰਨਗੀਆਂ ਦੇ ਕਰਵਾਏ ਮੁਕਾਬਲਿਆਂ ਵਿੱਚ ਅੱਠਵੀਂ ਜਮਾਤ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਮਾਡਲ ਪ੍ਰਦਰਸ਼ਨੀ ਮੁਕਾਬਲੇ ਵਿੱਚ ਹਿੱਸਾ ਲਿਆ ਸੀ।
ਵਿਦਿਆਰਥਣ ਨੇ ਮਾਡਲ ਪ੍ਰਦਰਸ਼ਨੀ ਲਈ ਚੰਡੀਗੜ੍ਹ ਯੂਨੀਵਰਸਿਟੀ ਨੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਹੈ। ਸਕੂਲ ਦੇ ਇੰਚਾਰਜ ਦਰਸ਼ਨ ਸਿੰਘ ਖੇੜੀ ਨੇ ਵਿਦਿਆਰਥਣ ਦੀ ਪ੍ਰਾਪਤੀ 'ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਵਿਦਿਆਰਥਣ ਦੀ ਇਸ ਪ੍ਰਾਪਤੀ ਦਾ ਸਿਹਰਾ ਜਿੱਥੇ ਵਿਦਿਆਰਥਣ ਦੀ ਮਿਹਨਤ ਨੂੰ ਜਾਂਦਾ ਹੈ। ਉੱਥੇ ਹੀ ਗਾਈਡ ਅਧਿਆਪਕਾ ਨੇ ਕੋਰੋਨਾ ਮਹਾਂਮਾਰੀ ਬਦੌਲਤ ਸਕੂਲ ਦੀ ਤਾਲਾਬੰਦੀ ਦੌਰਾਨ ਆਨਲਾਈਨ ਤਰੀਕੇ ਕਰਵਾਈ ਪੜ੍ਹਾਈ ਨੂੰ ਜਾਂਦਾ ਹੈ। ਸਕੂਲ ਮੁਖੀ ਅਤੇ ਗਾਈਡ ਅਧਿਆਪਕਾ ਵੱਲੋਂ ਯੂਨੀਵਰਸਿਟੀ ਵੱਲੋਂ ਭੇਜੇ ਸਰਟੀਫਿਕੇਟ ਨਾਲ ਵਿਦਿਆਰਥਣ ਦਾ ਸਨਮਾਨ ਕੀਤਾ ਗਿਆ।