ਪੰਜਾਬ

punjab

ETV Bharat / state

ਪਿੰਡ ਨੂੰ ਪਲਾਸਟਿਕ ਮੁਕਤ ਕਰਨ ਦੀ ਮੁਹਿੰਮ, 'ਪਲਾਸਟਿਕ ਕਚਰਾ ਲਿਆਓ, ਗੁੜ ਲੈ ਜਾਓ' ਮੁਹਿੰਮ ਦਾ ਆਗਾਜ਼ - ਬਰਨਾਲਾ ਦੀ ਖ਼ਬਰ ਪੰਜਾਬੀ ਵਿੱਚ

ਬਰਨਾਲਾ ਦੇ ਪਿੰਡ ਭੈਣੀ ਮਹਾਰਾਜ ਦੀ ਪੰਚਾਇਤ ਨੇ ਆਪਣੇ ਪਿੰਡ ਨੂੰ ਪਲਾਸਟਿਕ ਮੁਫਤ ਕਰਨ ਲਈ ਇੱਕ ਨਿਵੇਕਲੇ ਉਪਰਾਲੇ ਦੀ ਸ਼ੁਰੂਆਤ ਕੀਤੀ ਹੈ। ਭੈਣੀ ਮਹਾਰਾਜ ਦੀ ਗ੍ਰਾਮ ਪੰਚਾਇਤ ਨੇ ਲੋਕਾਂ ਨੂੰ ਫਾਲਤੂ ਦੀ ਪਲਾਸਿਟਿਕ ਦੇ ਬਦਲੇ ਗੁੜ੍ਹ ਲਿਜਾਉਣ ਦੀ ਪੇਸ਼ਕਸ਼ ਦਿੱਤੀ ਹੈ।

Gram Panchayat of Bhaini Mehraj in Barnala made an effort to make the village plastic free
ਪਿੰਡ ਨੂੰ ਪਲਾਸਟਿਕ ਮੁਕਤ ਕਰਨ ਦੀ ਮੁਹਿੰਮ, 'ਪਲਾਸਟਿਕ ਕਚਰਾ ਲਿਆਓ, ਗੁੜ ਲੈ ਜਾਓ' ਮੁਹਿੰਮ ਦਾ ਆਗਾਜ਼

By

Published : Jul 25, 2023, 2:52 PM IST

ਬਰਨਾਲਾ: ਜ਼ਿਲ੍ਹੇ ਦੇ ਪਿੰਡ ਭੈਣੀ ਮਹਿਰਾਜ ਦੀ ਗ੍ਰਾਮ ਪੰਚਾਇਤ ਨੇ ਚੌਗਿਰਦੇ ਦੀ ਸੰਭਾਲ ਲਈ ਉੱਦਮ ਕਰਦੇ ਹੋਏ ਪਿੰਡ ਨੂੰ ਪਲਾਸਟਿਕ ਮੁਕਤ ਕਰਨ ਦੇ ਮਕਸਦ ਨਾਲ ਪਿੰਡ ਦੀ ਸੱਥ ਵਿੱਚ ਪਲਾਸਟਿਕ ਦੇ ਕਚਰੇ ਬਦਲੇ ਗੁੜ ਵੰਡਣ ਦੀ ਮੁਹਿੰਮ ਦਾ ਆਗਾਜ਼ ਕੀਤਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਸਰਪੰਚ ਸੁਖਵਿੰਦਰ ਕੌਰ ਨੇ ਕੀਤੀ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪਿੰਡਾਂ ਨੂੰ ਸਾਫ ਅਤੇ ਹਰਿਆ-ਭਰਿਆ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਹੀ ਪਿੰਡ ਨੂੰ ਪਲਾਸਟਿਕ ਮੁਕਤ ਕਰਨ ਦੀ ਬੀੜਾ ਚੱਕਿਆ ਗਿਆ ਹੈ।


ਉਪਰਾਲੇ ਦੀ ਸ਼ਲਾਘਾ:ਪੰਚ ਜਰਨੈਲ ਸਿੰਘ ਨੇ ਦੱਸਿਆ ਕਿ ਲੋਕਾਂ ਨੇ ਕਤਾਰਾਂ ਵਿੱਚ ਲੱਗ ਕੇ ਆਪੋ ਆਪਣੀ ਵਾਰੀ ਅਨੁਸਾਰ ਪੰਚਾਇਤ ਨੂੰ ਪਲਾਸਟਿਕ ਦਾ ਕਚਰਾ ਦਿੱਤਾ ਅਤੇ ਬਦਲੇ ਵਿੱਚ ਬਰਾਬਰ ਦਾ ਗੁੜ ਪ੍ਰਾਪਤ ਕੀਤਾ। ਇਸ ਮੌਕੇ ਪੰਚਾਇਤ ਨੇ ਲੋਕਾਂ ਨੂੰ ਪਲਾਸਟਿਕ ਬਦਲੇ 90 ਕਿੱਲੋ ਗੁੜ ਵੰਡਿਆ। ਇਸ ਮੁਹਿੰਮ ਤਹਿਤ ਹਰ ਤਿੰਨ ਮਹੀਨਿਆਂ ਬਾਅਦ ਪਲਾਸਟਿਕ ਬਦਲੇ ਮੁਫ਼ਤ ਵਿੱਚ ਗੁੜ ਵੰਡਿਆ ਜਾਵੇਗਾ। ਸਮਾਗਮ ਦੌਰਾਨ ਪਿੰਡ ਦੇ ਮੋਹਤਬਰ ਡਾਕਟਰ ਨਛੱਤਰ ਸਿੰਘ ਨੇ ਪਿੰਡ ਨੂੰ ਸਵੱਛ ਬਣਾਉਣ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡ ਨੂੰ ਪਲਾਸਟਿਕ ਮੁਕਤ ਕਰਨ ਦੀ ਮੁਹਿੰਮ ਵਿੱਚ ਸਭ ਨੂੰ ਵਧ-ਚੜ੍ਹ ਕੇ ਸਾਥ ਦੇਣਾ ਚਾਹੀਦਾ ਹੈ। ਬੀਡੀਓ ਪਰਮਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਲਾਸਟਿਕ ਦੇ ਕਚਰੇ ਨੂੰ ਪਬਲਿਕ ਥਾਂਵਾਂ 'ਤੇ ਸੁੱਟਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਹਰ ਇੱਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਪਿੰਡ ਸਾਫ ਸੁਥਰਾ ਰੱਖਣ ਦੀ ਜ਼ਿੰਮੇਵਾਰੀ ਸਮਝੇ ਤਾਂ ਹੀ ਪਿੰਡ ਸਾਫ ਹੋ ਸਕਦਾ ਹੈ।


ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ:ਪੰਚ ਹਰਮੇਲ ਸਿੰਘ ਅਤੇ ਮੋਹਤਬਰ ਜਤਿੰਦਰ ਸਿੰਘ ਨੇ ਦੱਸਿਆ ਕਿ ਸਫਾਈ ਮੁਹਿੰਮ ਤਹਿਤ ਹਫਤਾ ਭਰ ਪਿੰਡ ਦੀਆਂ ਸਾਂਝੀਆਂ ਥਾਂਵਾਂ ਅਤੇ ਗਲੀਆਂ ਵਿੱਚੋਂ ਪਲਾਸਟਿਕ ਦਾ ਕਚਰਾ ਕੱਠਾ ਕੀਤਾ ਜਾਵੇਗਾ ਤੇ ਪਲਾਸਟਿਕ ਮੁਕਤ ਪਿੰਡ ਬਣਾਉਣ ਲਈ ਕਲੱਬਾਂ ਤੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇਗਾ। ਇਸ ਮੌਕੇ ਸਰਪੰਚ ਸੁਖਵਿੰਦਰ ਕੌਰ, ਆੜ੍ਹਤੀਆ ਗੁਰਜੰਟ ਸਿੰਘ ਮਾਨ , ਪੰਚਾਇਤ ਸਕੱਤਰ ਸਵਰਨ ਸਿੰਘ, ਪੰਚ ਜਵਾਲਾ ਸਿੰਘ, ਬਹਾਦਰ ਸਿੰਘ, ਸਾਧੂ ਸਿੰਘ, ਬਲਾਕ ਸੰਮਤੀ ਮੈਂਬਰ ਸਰਬਨ ਸਿੰਘ, ਜਤਿੰਦਰ ਸਿੰਘ, ਹਰਮੇਲ ਸਿੰਘ ਤੇ ਕੇਸਰ ਸਿੰਘ ਹਾਜ਼ਰ ਸਨ।

ABOUT THE AUTHOR

...view details