ਬਰਨਾਲਾ: ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੂਬਾ ਯੂਥ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੀ ਵੋਟ ਦਾ ਭੁਗਤਾਨ ਕੀਤਾ ਗਿਆ।
ਅਕਾਲੀਆਂ ਵਾਂਗ ਕਾਂਗਰਸ ਦੀ ਵੀ ਧੱਕੇਸ਼ਾਹੀ ਬਰਕਾਰ: ਮੀਤ ਹੇਅਰ - ਗੁਰਮੀਤ ਸਿੰਘ ਮੀਤ ਹੇਅਰ
ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੂਬਾ ਯੂਥ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੀ ਵੋਟ ਦਾ ਭੁਗਤਾਨ ਕੀਤਾ ਗਿਆ।
ਤਸਵੀਰ
ਆਪ ਨੇਤਾ ਨੇ ਕਿਹਾ ਕਿ ਲੋਕ ਬਦਲਾਵ ਚਾਹੁੰਦੇ ਹਨ, ਜਿਸ ਕਰਕੇ ਆਮ ਆਦਮੀ ਪਾਰਟੀ ਨੂੰ ਚੋਣਾਂ ਵਿਚ ਜਿੱਤਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵਾਂਗ ਕਾਂਗਰਸ ਸਰਕਾਰ ਦੇ ਰਾਜ ਵਿੱਚ ਵੀ ਗੁੰਡਾਗਰਦੀ ਅਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ।
ਕਾਂਗਰਸ ਪਾਰਟੀ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਵਿੱਚ ਸ਼ਰੇਆਮ ਧੱਕੇਸ਼ਾਹੀ ਕਰ ਰਹੀ ਹੈ। ਇਸਤੋਂ ਪਹਿਲਾਂ ਵੀ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਕਈ ਸ਼ਹਿਰਾਂ ਵਿੱਚ ਕਾਗਜ਼ ਹੀ ਰੱਦ ਕਰ ਦਿੱਤੇ ਗਏ ਹਨ, ਜੋ ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਦਾ ਸਬੂਤ ਹੈ।