ਪੰਜਾਬ

punjab

ETV Bharat / state

ਸਿਹਤ ਵਿਭਾਗ ਦੀ ਮੈਡੀਕਲ ਨਸ਼ਾ ਵੇਚਣ ਵਾਲੇ ਖਿਲਾਫ ਸਖ਼ਤ ਕਾਰਵਾਈ

ਬਰਨਾਲਾ ’ਚ ਸਿਹਤ ਵਿਭਾਗ ਵੱਲੋਂ ਇੱਕ ਮੈਡੀਕਲ ਦੀ ਦੁਕਾਨ ’ਤੇ ਛਾਪਾ ਮਾਰਿਆ ਗਿਆ। ਇਸ ਦੌਰਾਨ ਡਰੱਗ ਕੰਟਰੋਲ ਅਫ਼ਸਰ ਵੱਲੋਂ ਮੈਡੀਕਲ ਨਸ਼ਾ ਵੇਚਣ ਵਾਲੇ ਦੁਕਾਨ ਮਾਲਕ ਨੂੰ ਰੰਗੇ ਹੱਥੀ ਕਾਬੂ ਕੀਤਾ ਗਿਆ।

ਨਸ਼ਾ ਵੇਚਣ ਵਾਲੇ ਖਿਲਾਫ ਸਖ਼ਤ ਕਾਰਵਾਈ
ਨਸ਼ਾ ਵੇਚਣ ਵਾਲੇ ਖਿਲਾਫ ਸਖ਼ਤ ਕਾਰਵਾਈ

By

Published : Mar 15, 2022, 4:27 PM IST

ਬਰਨਾਲਾ:ਜ਼ਿਲ੍ਹੇ ’ਚ ਸਿਹਤ ਵਿਭਾਗ ਬਰਨਾਲਾ ਵੱਲੋਂ ਮੈਡੀਕਲ ਸਟੋਰਾਂ 'ਤੇ ਵਿਕ ਰਹੇ ਨਸ਼ੇ ਨੂੰ ਰੋਕਣ ਲਈ ਅਹਿਮ ਕਦਮ ਚੁੱਕਦਿਆਂ ਇਕ ਨਕਲੀ ਗਾਹਕ ਬਣਾ ਕੇ ਮੈਡੀਕਲ ਸਟੋਰ 'ਤੇ ਛਾਪਾਮਾਰੀ ਕੀਤੀ ਗਈ। ਇਸ ਦੌਰਾਨ ਡਰੱਗ ਕੰਟਰੋਲ ਅਫ਼ਸਰ ਵੱਲੋਂ ਮੈਡੀਕਲ ਨਸ਼ਾ ਵੇਚਣ ਵਾਲੇ ਦੁਕਾਨ ਮਾਲਕ ਨੂੰ ਰੰਗੇ ਹੱਥੀ ਕਾਬੂ ਕੀਤਾ ਗਿਆ।

ਨਸ਼ਾ ਵੇਚਣ ਵਾਲੇ ਖਿਲਾਫ ਸਖ਼ਤ ਕਾਰਵਾਈ

ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਉੇਨ੍ਹਾਂ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਬੱਸ ਅੱਡੇ ਨਜਦੀਕ ਇਕ ਮੈਡੀਕਲ ਸਟੋਰ ’ਤੇ ਗੈਰਕਾਨੂੰਨੀ ਢੰਗ ਨਾਲ ਮੈਡੀਕਲ ਨਸ਼ੇ ਵਜੋਂ ਵਰਤਿਆ ਜਾਂਦਾ “ਪ੍ਰੀ-ਗਾਬਾਲਿਨ 300 ਐਮ.ਜੀ ਕੈਪਸੂਲ (ਸਿਗਨੇਚਰ) ਬਿਨਾਂ ਕਿਸੇ ਡਾਕਟਰ ਦੇ ਲਿਖੇ ਤੋਂ ਵੇਚਿਆ ਜਾ ਰਿਹਾ ਹੈ।

ਨਸ਼ਾ ਵੇਚਣ ਵਾਲੇ ਖਿਲਾਫ ਸਖ਼ਤ ਕਾਰਵਾਈ

ਡਾ. ਔਲਖ ਨੇ ਅੱਗੇ ਦੱਸਿਆ ਕਿ ਉਨ੍ਹਾਂ ਤੁਰੰਤ ਐਕਸ਼ਨ ਲੈਂਦਿਆ ਇਕਾਂਤ ਸਿੰਗਲਾ ਡਰੱਗ ਕੰਟਰੋਲ ਅਫ਼ਸਰ ਬਰਨਾਲਾ ਨੂੰ ਹਦਾਇਤ ਕਰਦਿਆ ਇਕ ਨਕਲੀ ਗਾਹਕ ਬਣਾਕੇ ਸਬੰਧਿਤ ਮੈਡੀਕਲ ਸਟੋਰ 'ਤੇ ਭੇਜਿਆ ਗਿਆ ਜਿੱਥੇ ਡਰੱਗ ਕੰਟਰੋਲ ਅਫ਼ਸਰ ਵੱਲੋਂ ਮੈਡੀਕਲ ਨਸ਼ਾ ਵੇਚਣ ਵਾਲੇ ਦੁਕਾਨ ਮਾਲਕ ਨੂੰ ਰੰਗੇ ਹੱਥੀ ਕਾਬੂ ਕੀਤਾ ਗਿਆ।

ਸਿਵਲ ਸਰਜਨ ਨੇ ਦੱਸਿਆ ਕਿ ਇਸ ਦੌਰਾਨ ਮੈਡੀਕਲ ਸਟੋਰ ਤੋਂ ਦੋ ਪ੍ਰਕਾਰ ਦਾ ਹੋਰ ਸਬ ਸਟੈਂਡਰ ਮੈਡੀਕਲ ਨਸ਼ਾ ਵੀ ਪ੍ਰਾਪਤ ਕੀਤਾ ਗਿਆ। ਫਿਲਹਾਲ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਸੀਲ ਕਰਕੇ ਸਟੇਟ ਮੈਡੀਕਲ ਲਾਬਾਰਟਰੀ ਖਰੜ ਵਿਖੇ ਭੇਜ ਦਿੱਤਾ ਗਿਆ ਹੈ।

ਡਾ. ਔਲਖ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਗੈਰਕਾਨੂੰਨੀ ਵਿਕ ਰਹੇ ਮੈਡੀਕਲ ਨਸ਼ੇ ਨੂੰ ਰੋਕਣ ਲਈ ਹਮੇਸ਼ਾ ਪਾਬੰਦ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਸਬੰਧੀ ਜਾਣਕਾਰੀ ਦੇਣਾ ਚਾਹੁੰਦਾ ਹੈ ਤਾਂ ਉਸਦੀ ਪਛਾਣ ਬਿਲਕੁਲ ਗੁਪਤ ਰੱਖ ਕੇ ਮੈਡੀਕਲ ਨਸ਼ਾ ਵੇਚਣ ਵਾਲੇ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:ਕੋਈ ਸਕਿਉਰਿਟੀ ਨਹੀਂ, ਕੋਈ ਵੀਆਈਪੀ ਕਲਚਰ ਨਹੀਂ: ਵਿਧਾਇਕ ਦੇਵਮਾਨ

ABOUT THE AUTHOR

...view details