ਪੰਜਾਬ

punjab

ETV Bharat / state

ਸਰਕਾਰੀ ਹਸਪਤਾਲ ਵਿੱਚ ਸਿਹਤ ਮੰਤਰੀ ਪੰਜਾਬ ਨੇ ਕੀਤੀ ਅਚਨਚੇਤ ਚੈਕਿੰਗ - ਹਸਪਤਾਲ ਦੇ ਪ੍ਰਬੰਧਾਂ ਉੱਤੇ ਸੰਤੁਸ਼ਟੀ

ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ (Punjab Health Minister Chetan Singh Jora Majra) ਨੇ ਧਨੌਲਾ ਦੇ ਸਰਕਾਰੀ ਹਸਪਤਾਲ ਵਿੱਚ ਅਚਨਚੇਤ ਚੈਕਿੰਗ (Unexpected checking in the hospital) ਕੀਤੀ। ਇਸ ਦੌਰਾਨ ਸਿਹਤ ਮੰਤਰੀ ਪੰਜਾਬ ਹਸਪਤਾਲ ਦੇ ਪ੍ਰਬੰਧਾਂ ਤੋਂ ਸੰਤੁਸ਼ਟ ਨਜ਼ਰ ਆਏ ਅਤੇ ਉਨ੍ਹਾਂ ਨੇ ਇਸ ਦੌਰਾਨ ਮਰੀਜ਼ਾ ਦਾ ਹਾਲ ਚਾਲ ਵੀ ਜਾਣਿਆ

Health Minister Punjab conducted a surprise check in Barnala government hospital
ਸਰਕਾਰੀ ਹਸਪਤਾਲ ਵਿੱਚ ਸਿਹਤ ਮੰਤਰੀ ਪੰਜਾਬ ਨੇ ਕੀਤੀ ਅਚਨਚੇਤ ਚੈਕਿੰਗ

By

Published : Oct 29, 2022, 7:29 PM IST

ਬਰਨਾਲਾ:ਜ਼ਿਲ੍ਹਾ ਬਰਨਾਲਾ ਦੇ ਕਸਬਾ ਧਨੌਲਾ ਦੇ ਸਰਕਾਰੀ ਹਸਪਤਾਲ ਵਿੱਚ ਅਚਨਚੇਤ ਚੈਕਿੰਗ (Unexpected checking in the hospital) ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਕੀਤੀ ਗਈ। ਇਸ ਦੌਰਾਨ ਸਿਹਤ ਮੰਤਰੀ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸਤਵੰਤ ਸਿੰਘ ਔਜਲਾ ਨਾਲ ਵਿਭਾਗੀ ਪੜਤਾਲ ਕੀਤੀ ਗਈ।

ਸਰਕਾਰੀ ਹਸਪਤਾਲ ਵਿੱਚ ਸਿਹਤ ਮੰਤਰੀ ਪੰਜਾਬ ਨੇ ਕੀਤੀ ਅਚਨਚੇਤ ਚੈਕਿੰਗ

ਉਨ੍ਹਾਂ ਸਮੁੱਚੇ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਖ਼ੁਦ ਹਾਜ਼ਰੀ ਰਜਿਸਟਰ ਚੈੱਕ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲ ਅੰਦਰ ਜ਼ੇਰੇ ਇਲਾਜ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਹਸਪਤਾਲ ਦੀ ਸਾਫ਼ ਸਫ਼ਾਈ (Cleanliness of the hospital) ਜਾਣਨ ਲਈ ਉਨਾਂ ਵੱਲੋਂ ਬਾਥਰੂਮਾਂ ਤੱਕ ਦਾ ਨਿਰੀਖਣ ਕੀਤਾ ਗਿਆ।

ਸਰਕਾਰੀ ਹਸਪਤਾਲ ਵਿੱਚ ਸਿਹਤ ਮੰਤਰੀ ਪੰਜਾਬ ਨੇ ਕੀਤੀ ਅਚਨਚੇਤ ਚੈਕਿੰਗ

ਹਸਪਤਾਲ ਦੇ ਪ੍ਰਬੰਧਾਂ ਉੱਤੇ ਸੰਤੁਸ਼ਟੀ ਦਾ ਪ੍ਰਗਟਾਵਾ (Satisfaction with hospital arrangements) ਕਰਦਿਆਂ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਮਾਜਰਾ ਨੇ ਕਿਹਾ ਕਿ ਉਹ ਸੂਬੇ ਭਰ ਦੇ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਲਾਜ ਲਈ ਆਉਂਦੇ ਪੀੜਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਹੋ ਕੇ ਸਮਝਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਸਪਤਾਲ ਅੰਦਰ ਕੁਝ ਡਾਕਟਰਾਂ ਦੀ ਘਾਟ ਨੂੰ ਜਲਦ ਪੂਰਾ ਕੀਤਾ ਜਾਵੇਗਾ।

ਸਰਕਾਰੀ ਹਸਪਤਾਲ ਵਿੱਚ ਸਿਹਤ ਮੰਤਰੀ ਪੰਜਾਬ ਨੇ ਕੀਤੀ ਅਚਨਚੇਤ ਚੈਕਿੰਗ

ਇਹ ਵੀ ਪੜ੍ਹੋ:ਪੁਲਿਸ ਨਾਲ ਸਿੱਧੇ ਮੁਕਾਬਲੇ ਵਿੱਚ ਗੈਂਗਸਟਰ ਹੋਇਆ ਫਰਾਰ, ਸਾਂਸਦ ਬਿੱਟੂ ਨਾਲ ਗੈਂਗਸਟਰ ਦੀਆਂ ਤਸਵੀਰਾਂ ਹੋਈਆਂ ਵਾਇਰਲ

ਸਿਹਤ ਮੰਤਰੀ ਨੇ ਮਿਲਾਵਟਖੋਰਾਂ ਨੂੰ ਸਿੱਧੀ ਚੇਤਾਵਨੀ ਦਿੰਦਿਆਂ ਕਿਹਾ ਕਿ ਮਿਲਾਵਟਖੋਰ ਆਪਣਾ ਮਿਲਾਵਟਖੋਰੀ ਦਾ ਧੰਦਾ ਛੱਡ ਦੇਣ ਨਹੀਂ ਤਾਂ ਉਨ੍ਹਾਂ ਉੱਪਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਦੁੱਧ ਦੀ ਆੜ ਵਿੱਚ ਮਿਲਾਵਟਖੋਰਾਂ ਵੱਲੋਂ ਜ਼ਹਿਰ ਪਰੋਸਿਆ ਜਾ ਰਿਹਾ ਹੈ ਜਿਹੜਾ ਕਿ ਬਹੁਤ ਗ਼ਲਤ ਹੈ।

ABOUT THE AUTHOR

...view details