ਸਿਹਤ ਮੰਤਰੀ ਨੇ ਕੀਤਾ ਹਸਪਤਾਲ ਦਾ ਦੌਰਾ, ਸੂਬੇ ਦੇ ਡਾਕਟਰਾਂ ਨੂੰ ਦਿੱਤੀ ਇਹ ਚੇਤਾਵਨੀ
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬਰਨਾਲਾ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਤੇ ਮਰੀਜ਼ਾਂ ਨੂੰ ਮਿਲ ਕੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਿਆ।
ਬਲਬੀਰ ਸਿੰਘ ਸਿੱਧੂ
ਬਰਨਾਲਾ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਂਟੀ ਕੁਰੱਪਸ਼ਨ ਆਫ ਇੰਡੀਆ ਦੀ ਸ਼ਿਕਾਇਤ ਦੇ ਆਧਾਰ 'ਤੇ ਬਰਨਾਲਾ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ। ਇਥੇ ਆ ਕੇ ਉਨ੍ਹਾਂ ਮੰਨਿਆ ਕਿ ਹਸਪਤਾਲ ਦੇ ਕਈ ਇੰਤਜ਼ਾਮਾਂ 'ਚ ਖਾਮੀਆਂ ਹਨ, ਜਿਸ ਨੂੰ ਪੂਰਾ ਕਰਨ ਲਈ ਉਹ ਜਲਦ ਕਾਰਵਾਈ ਕਰਨਗੇ।