ਬਰਨਾਲਾ: ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਪੂਰੀ ਦੁਨੀਆ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਅਦੁੱਤੀ ਸ਼ਹਾਦਤ ਦਿੱਤੀ ਸੀ। ਇਸ ਕਰਕੇ ਉਨ੍ਹਾਂ ਨੂੰ ਹਿੰਦ ਦੀ ਚਾਦਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਗੁਰੂ ਤੇਗ ਬਹਾਦਰ ਜੀ ਦਾ ਹਿੰਦੂ ਅਤੇ ਸਿੱਖ ਧਰਮ ਵੱਲੋਂ ਬਰਾਬਰ ਸਤਿਕਾਰ ਕੀਤਾ ਜਾ ਰਿਹਾ ਹੈ। ਇਸੇ ਸਾਂਝੀਵਾਲਤਾ ਦੀ ਝਲਕ ਬਰਨਾਲਾ ਵਿੱਚ ਦੇਖਣ ਨੂੰ ਮਿਲੀ ਹੈ।
ਹਿੰਦੂਆਂ ਤੇ ਸਿੱਖਾਂ ਨੇ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਪੂਰੀ ਦੁਨੀਆ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਅਦੁੱਤੀ ਸ਼ਹਾਦਤ ਦਿੱਤੀ ਸੀ।
ਬਰਨਾਲਾ ਵਿਖੇ ਐਸਐਸਪੀ ਬਰਨਾਲਾ ਸੰਦੀਪ ਗੋਇਲ ਦੇ ਯਤਨਾਂ ਸਦਕਾ ਹਿੰਦੂ ਅਤੇ ਸਿੱਖ ਭਾਈਚਾਰੇ ਵੱਲੋਂ ਸਾਂਝੇ ਤੌਰ ’ਤੇ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਬਰਨਾਲਾ ਦੇ ਰਾਮਬਾਗ ਵਿੱਚ ਕਰਵਾਏ ਗਏ ਇਸ ਸਮਾਗਮ ਵਿੱਚ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਗਈ। ਰਾਗੀ ਸਿੰਘਾਂ ਵਲੋਂ ਇਸ ਸਮਾਗਮ ਦੌਰਾਨ ਪਹੁੰਚੀਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰੂ ਇਤਿਹਾਸ ਨਾਲ ਸੁਣਾ ਕੇ ਨਿਹਾਲ ਕੀਤਾ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਮਿਲ ਕੇ ਇਸ ਤਰ੍ਹਾਂ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣਾ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਚੰਗਾ ਉਪਰਾਲਾ ਹੈ। ਇਸ ਨਾਲ ਹਿੰਦੂ ਅਤੇ ਸਿੱਖ ਸਮਾਜ ਦੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਬਰਨਾਲਾ ਪੁਲਿਸ ਦੇ ਇਸ ਉਪਰਾਲੇ ਦੀ ਸ਼ਾਲਾਘਾ ਕੀਤੀ।