ਬਰਨਾਲਾ: ਸ਼ਹਿਰ ਵਿੱਚ ਡੈਮੋਕਰੇਟਿਕ ਟੀਚਰ ਫਰੰਟ (Democratic Teacher Front) ਵੱਲੋਂ ਆਪਣੇ ਦੋ ਅਧਿਆਪਕਾਂ ਦੇ ਰੈਗੁਲਰ ਆਰਡਰ ਜਾਰੀ ਕਰਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ (Deputy Commissioner's Office) ਤੋਂ ਲੈ ਕੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Education Minister Gurmeet Singh Meet Hair) ਦੀ ਕੋਠੀ ਤੱਕ ਰੋਸ਼ ਮਾਰਚ ਕੱਢਿਆ ਗਿਆ। ਸਿੱਖਿਆ ਮੰਤਰੀ ਦੀ ਕੋਠੀ (Education Minister's residence) ਦੇ ਕੋਲ ਖੜੀ ਪੁਲਿਸ ਅਤੇ ਡੈਮੋਕਰੇਟਿਕ ਟੀਚਰਸ ਫਰੰਟ ਦੇ ਵਿੱਚ ਜਬਰਦਸਤ ਧੱਕਾਮੁੱਕੀ ਵੀ ਹੋਈ।
ਪੁਲਿਸ ਅਤੇ ਅਧਿਆਪਕਾਂ ਦੇ ਵਿੱਚ ਹੋਈ ਧੱਕਾ-ਮੁੱਕੀ ਵਿੱਚ ਅਧਿਆਪਕਾਂ ਨੇ ਪੁਲਿਸ ਉੱਤੇ ਔਰਤ ਅਧਿਆਪਕਾਂ ਨਾਲ ਦੁਰਵਿਵਹਾਰ ਦਾ ਇਲਜ਼ਾਮ ਲਗਾਏ ਹਨ। ਅਧਿਆਪਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿੱਛਲੀਆਂ ਸਰਕਾਰਾਂ ਦੀ ਤਰ੍ਹਾਂ ਕੰਮ ਕਰ ਰਹੀ ਹੈ ਅਤੇ ਕੋਈ ਬਦਲਾਅ ਨਹੀਂ ਆਇਆ ਹੈ।
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਗਰਜੇ ਸੈਂਕੜੇ ਅਧਿਆਪਕ, ਪੁਲਿਸ ਨਾਲ ਹੋਈ ਧੱਕਾਮੁੱਕੀ ਇਸ ਮੌਕੇ ਗੱਲਬਾਤ ਕਰਦਿਆਂ ਜੱਥੇਬੰਦੀ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਐਸੇ ਰਮਸਾ ਦੇ 8886 ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਹੁਕਮ ਹੋਏ ਸਨ, ਪਰ ਇਨ੍ਹਾਂ ਵਿੱਚੋਂ ਸਿਰਫ਼ 8884 ਅਧਿਆਪਕ ਹੀ ਰੈਗੂਲਰ ਕੀਤੇ ਗਏ ਹਨ, ਜਦਕਿ ਦੋ ਅਧਿਆਪਕ ਆਗੂ ਛੱਡੇ ਗਏ ਹਨ। ਇਨ੍ਹਾਂ ਅਧਿਆਪਕ ਆਗੂਆਂ ਦੀ ਅਗਵਾਈ ਵਿੱਚ ਅਧਿਆਪਕਾਂ ਨੇ ਅਕਾਲੀ ਸਰਕਾਰ ਸਮੇਂ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਘਰ ਅੱਗੇ ਸੰਘਰਸ਼ ਲੜਿਆ ਸੀ। ਇਸ ਲਈ ਨਵੀਂ ਸਰਕਾਰ ਅਤੇ ਨਵੇਂ ਸਿੱਖਿਆ ਮੰਤਰੀ ਮੀਤ ਹੇਅਰ ਤੋਂ ਉਹ ਇਨ੍ਹਾਂ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਮੰਗ ਕਰਦੇ ਆ ਰਹੇ ਹਨ। ਜਦਕਿ ਸਿੱਖਿਆ ਮੰਤਰੀ ਨੇ ਉਨ੍ਹਾਂ ਨੂੰ ਫੋਕਾ ਭਰੋਸਾ ਦੇ ਕੇ ਵਾਪਸ ਭੇਜ ਦਿੱਤਾ ਅਤੇ ਕੋਈ ਸੁਣਵਾਈ ਨਹੀਂ ਕੀਤੀ। ਜਿਸ ਕਰਕੇ ਅੱਜ ਉਹ ਸੂਬਾ ਪੱਧਰੀ ਇਕੱਠ ਕਰਕੇ ਸਿੱਖਿਆ ਮੰਤਰੀ ਦੇ ਸਹਿਰ ਪੁੱਜੇ ਹਨ।
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਗਰਜੇ ਸੈਂਕੜੇ ਅਧਿਆਪਕ, ਪੁਲਿਸ ਨਾਲ ਹੋਈ ਧੱਕਾਮੁੱਕੀ ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਦੇ ਇਸ਼ਾਰਿਆਂ ‘ਤੇ ਅਧਿਆਪਕਾਂ ਖ਼ਾਸ ਕਰ ਔਰਤ ਅਧਿਆਪਕਾਂ ਨਾਲ ਪੁਲਿਸ ਨੇ ਧੱਕਾਮੁੱਕੀ ਅਤੇ ਦੁਰਵਿਹਾਰ ਕੀਤਾ ਹੈ। ਪੰਜਾਬ ਕੋਈ ਨਵਾਂ ਬਦਲਾਅ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵਾਲੀਆਂ ਸਰਕਾਰਾਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਤੇ ਸਿੱਖਿਆ ਮੰਤਰੀ ਨੇ ਇਹਨਾਂ ਅਧਿਆਪਕਾਂ ਨੂੰ ਰੈਗੂਲਰ ਨਾ ਕੀਤਾ ਤਾਂ ਉਹ ਹੋਰ ਮਜ਼ਬੂਤੀ ਨਾਲ ਸੰਘਰਸ਼ ਲੜਨਗੇ।
ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਵੱਡੀ ਖਬਰ, 2 ਦਿਨਾਂ ਅੰਦਰ ਬਦਲਾ ਲੈਣ...