ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਲਗਾਤਾਰ 29 ਦਿਨਾਂ ਤੋਂ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ’ਤੇ ਡੇਰੇ ਲਗਾਏ ਹੋਏ ਹਨ। ਉਥੇ ਪੰਜਾਬ ਵਿੱਚ ਵੀ ਕਿਸਾਨਾਂ ਦੇ 85 ਦਿਨਾਂ ਤੋਂ ਪੱਕੇ ਮੋਰਚੇ ਜਾਰੀ ਹਨ। ਇਸੇ ਸੰਘਰਸ਼ ਤਹਿਤ ਕਿਸਾਨਾਂ ਵੱਲੋਂ ਕਿਸਾਨ ਜਥੇਬੰਦੀਆਂ ਦੇ ਸੱਦੇ ਤਹਿਤ ਲਗਾਤਾਰ ਭੁੱਖ ਹੜਤਾਲ ਜਾਰੀ ਹੈ।
ਜਿਸ ਤਹਿਤ ਅੱਜ ਬਰਨਾਲਾ ਦੇ ਰੇਲਵੇ ਸਟੇਸ਼ਟ ’ਤੇ ਲਗਾਤਾਰ ਚੌਥੇ ਦਿਨ ਦੀ ਹੜਤਾਲ ਉੱਤੇ 12 ਕਿਸਾਨ ਔਰਤਾਂ ਬੈਠੀਆਂ। ਭੁੱਖ ਹੜਤਾਲ ਰੱਖਣ ਵਾਲੀਆਂ ਔਰਤਾਂ ਵਿੱਚ 80 ਸਾਲਾ ਬਜ਼ੁਰਗ ਔਰਤ ਅਤੇ 17 ਸਾਲਾ ਨੌਜਵਾਨ ਲੜਕੀ ਵੀ ਸ਼ਾਮਲ ਹੈ।
ਇਸ ਮੌਕੇ ਭੁੱਖ ਹੜਤਾਲ ਕਰਨ ਵਾਲੀਆਂ ਕਿਸਾਨ ਔਰਤਾਂ ਨੇ ਕਿਹਾ ਕਿ ਸਾਡੀ ਉਮਰ ਭਾਂਵੇਂ ਭੁੱਖ ਹੜਤਾਲ ਕਰਨ ਦੀ ਨਹੀਂ ਹੈ ਪਰ ਅਸੀਂ ਭੁੱਖ ਹੜਤਾਲ ਕਰਕੇ ਆਪਣੇ ਬੱਚਿਆਂ ਦਾ ਭਵਿੱਚ ਬਚਾ ਰਹੇ ਹਾਂ।