ਪੰਜਾਬ

punjab

ETV Bharat / state

ਆਪਣੇ ਨਾਜਾਇਜ਼ ਸਬੰਧਾਂ ਕਾਰਨ ਪਤੀ ਨੇ ਪਤਨੀ ਨੂੰ ਕੀਤਾ ਕਤਲ - punjab news

ਪਤੀ ਨੇ ਆਪਣੇ ਨਾਜਾਇਜ਼ ਸਬੰਧਾਂ ਨੂੰ ਲੈ ਕੇ ਆਪਣੀ ਹੀ ਪਤਨੀ ਦਾ ਸਿਰ ਮਾਰ ਵਿੱਚ ਲੱਕੜ ਮਾਰ ਕੇ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਮੌਕੇ ਤੋਂ ਫ਼ਰਾਰ ਹੋ ਗਿਆ।

ਮ੍ਰਿਤਕ ਦੀ ਫ਼ਾਈਲ ਫ਼ੋਟੋ।

By

Published : Jul 6, 2019, 3:40 PM IST

ਬਰਨਾਲਾ : ਜ਼ਿਲ੍ਹੇ ਪਿੰਡ ਉੱਗੋਕੇ ਵਿਖੇ ਨਜ਼ਾਇਜ ਸਬੰਧਾਂ ਦੇ ਚਲਦਿਆਂ ਇੱਕ ਪਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਅਤੇ ਆਪਣੇ ਵੱਡੇ ਪੁੱਤਰ ਨੂੰ ਜ਼ਖਮੀ ਕਰਕੇ ਮੌਕੇ ਤੋਂ ਫਰਾਰ ਹੋ ਗਿਆ। ਜਿਸ ਤੋਂ ਬਾਅਦ ਮ੍ਰਿਕਤਾ ਨੂੰ ਦੀ ਦੇਹ ਨੂੰ ਬਰਨਾਲ ਵਿਖੇ ਪੋਸਟਮਾਰਟਮ ਲਈ ਲਿਆਂਦਾ ਗਿਆ।

ਮ੍ਰਿਤਕਾ ਦੇ ਭਰਾ ਦਾ ਕਹਿਣਾ ਹੈ ਕਿ ਉਸ ਦੀ ਭੈਣ ਦਾ ਪਿੰਡ ਉਗੋਕੇ ਵਾਸੀ ਸੈਂਬਰ ਸਿੰਘ ਨਾਲ ਵਿਆਹੀ ਹੋਈ ਸੀ ਅਤੇ ਇਸ ਵਿਆਹ ਨੂੰ 23 ਸਾਲ ਹੋ ਚੁੱਕੇ ਹਨ। ਉਹਨਾਂ ਦੱਸਿਆ ਕਿ ਸੈਂਬਰ ਸਿੰਘ ਨਸ਼ੇ ਦਾ ਆਦੀ ਹੈ ਅਤੇ ਉਸ ਦੇ ਪਿੰਡ ਦੀ ਇੱਕ ਔਰਤ ਦੇ ਨਾਲ ਨਾਜ਼ਾਇਜ ਸਬੰਧ ਸਨ ਜਿਸ ਨੂੰ ਲੈ ਕੇ ਅਕਸਰ ਪਰਿਵਾਰ ਵਿੱਚ ਵਿੱਚ ਝਗੜਾ ਹੁੰਦਾ ਰਹਿੰਦਾ ਸੀ।

ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਬੀਤੀ ਸ਼ਾਮ ਸੈਂਬਰ ਨੇ ਲੱਕੜ ਦੇ ਬਾਲੇ ਨਾਲ ਆਪਣੀ ਪਤਨੀ ਦੇ ਸਿਰ ਉੱਪਰ ਹਮਲਾ ਕਰ ਦਿੱਤਾ ਅਤੇ ਘਰ ਵਿੱਚ ਮੌਜੂਦ ਆਪਣੇ ਬੇਟੇ ਨੂੰ ਵੀ ਜਖ਼ਮੀ ਕਰਕੇ ਮੌਕੇ ਤੋਂ ਫਰਾਰ ਹੋ ਗਿਆ। ਜਿਸ ਤੋਂ ਬਾਅਦ ਦੋਵਾਂ ਨੂੰ ਜ਼ਖਮੀ ਹਾਲਤ ਵਿੱਚ ਤਪਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਜਿਥੇ ਮਨਦੀਪ ਕੌਰ ਦੀ ਮੌਤ ਹੋ ਗਈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਬੇਟੇ ਦੇ ਬਿਆਨਾਂ ਦੇ ਆਧਾਰ 'ਤੇ ਉੱਪਰ ਮੁਲਜ਼ਮ ਸੈਂਬਰ ਸਿੰਘ ਵਿਰੁੱਧ ਮਾਮਲਾ ਦਰਜ਼ ਕਰ ਕੇ ਅਗਲੇਰੀ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details