ਬਰਨਾਲਾ: ਕਿਰਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਜਿਸ ਤਹਿਤ ਅੱਜ ਬਰਨਾਲਾ ਵਿਖੇ ਕਿਸਾਨ-ਮਜ਼ਦੂਰ ਏਕਤਾ ਮਹਾਂਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮਹਾ ਰੈਲੀ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਵੀ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਅੱਜ ਦੀ ਮਹਾਰੈਲੀ ਸਫ਼ਲ ਰਹੀ ਹੈ। ਇਕੱਲੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਹੀ ਲੱਖਾਂ ਦਾ ਇਕੱਠ ਕੀਤਾ ਗਿਆ ਹੈ। ਜਿਸ ਲਈ ਇਹ ਜਥੇਬੰਦੀਆਂ ਦੇ ਆਗੂ ਵਧਾਈ ਦੇ ਪਾਤਰ ਹਨ।
ਕਿਸੇ ਪੁਲਿਸ ਜਾਂ ਅਦਾਲਤ ਅੱਗੇ ਨਹੀਂ ਹੋਵਾਂਗਾ ਪੇਸ਼: ਰੁਲਦੂ ਸਿੰਘ 'ਕਿਸੇ ਪੁਲਿਸ ਜਾਂ ਅਦਾਲਤ ਅੱਗੇ ਨਹੀਂ ਹੋਵਾਂਗਾ ਪੇਸ਼'
ਉਨ੍ਹਾਂ ਕਿਹਾ ਕਿ ਇਸ ਰੈਲੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ, ਕਿਸਾਨ ਅੰਦੋਲਨ ਨਾਲ ਵੱਡੀ ਗਿਣਤੀ ਵਿੱਚ ਜੁੜੇ ਹੋਏ ਹਨ। ਦਿੱਲੀ ਪੁਲਿਸ ਵੱਲੋਂ ਰੁਲਦੂ ਸਿੰਘ ਮਾਨਸਾ ਦੀ ਤਸਵੀਰ ਜਾਰੀ ਕਰਨ ਤੇ ਉਨ੍ਹਾਂ ਸਖ਼ਤ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਉਹ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਨਹੀਂ ਗਏ। ਉਨ੍ਹਾਂ ਨੂੰ ਇਸ ਮਾਮਲੇ ਵਿੱਚ ਬਿਨਾਂ ਵਜਾ ਫਸਾਇਆ ਜਾ ਰਿਹਾ ਹੈ। ਉਨ੍ਹਾਂ ਸਖ਼ਤ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਉਹ ਦਿੱਲੀ ਪੁਲਿਸ ਅਤੇ ਕਿਸੇ ਵੀ ਅਦਾਲਤ ਅੱਗੇ ਨਹੀਂ ਪੇਸ਼ ਹੋਣਗੇ।
ਇਹ ਵੀ ਪੜ੍ਹੋ: ਸੋਨੀਆ ਗਾਂਧੀ ਨੇ ਪੈਟਰੋਲ ਕੀਮਤਾਂ 'ਚ ਵਾਧੇ ਸਬੰਧੀ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ