ਬਰਨਾਲਾ:ਬਰਨਾਲੇ ਦੇ ਇੱਕ ਨਿੱਜੀ ਹੋਟਲ ਵਿੱਚ ਸ਼ੱਕੀ ਹਾਲਾਤਾਂ ਵਿੱਚ ਇੱਕ IELTS ਸੈਂਟਰ ਮਾਲਕ ਨੇ ਆਤਮ ਹੱਤਿਆ ਕਰ ਲਈ। ਹੋਟਲ ਮਾਲਿਕ ਦੇ ਪੁਲਿਸ ਨੂੰ ਸੂਚਿਤ ਕਰਨ ਤੇ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਪੁੱਜ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਜਾਂਚ 'ਚ ਪਤਾ ਲੱਗਿਆ ਹੈ ਕਿ ਮ੍ਰਿਤਕ ਵਿਅਕਤੀ ਦਾ ਨਾਮ ਭਗਵੰਤ ਰਾਜ ਹੈ, ਜੋ ਜ਼ਿਲਾ ਮੋਗਾ ਦਾ ਰਹਿਣ ਵਾਲਾ ਹੈ। ਉਹ 'GREY MATTERS IELTS" ਸੈਂਟਰ ਦਾ ਮਾਲਿਕ ਸੀ ਅਤੇ ਕੰਮ ਦੇ ਸਿਲਸਿਲੇ ਵਿੱਚ ਇੱਥੇ ਆਇਆ ਸੀ।
ਇਸਦੀ ਮੌਤ ਸਿਰ ਵਿੱਚ ਗੋਲੀ ਲੱਗਣ ਨਾਲ ਹੋਈ ਹੈ। ਇਸਦੀ ਜਾਂਚ ਲਈ ਸਪੈਸ਼ਲ ਫੋਰੈਂਸਿਕ ਟੀਮ ਬੁਲਾਈ ਗਈ ਹੈ। ਪੁਲਿਸ ਘਟਨਾ ਦੀ ਜਾਂਚ ਵਿੱਚ ਜੁੱਟ ਗਈ ਹੈ।