ਪੰਜਾਬ

punjab

ETV Bharat / state

ਵੀਕੈਂਡ ਲੌਕਡਾਊਨ ਦਾ ਬਰਨਾਲਾ ਵਿੱਚ ਅਸਰ

ਬਰਨਾਲਾ ਵਿੱਚ ਹੁਣ ਤੱਕ ਕਰੋਨਾ ਵਾਇਰਸ ਦੇ ਕੁੱਲ 866 ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿੱਚੋਂ 531 ਮਰੀਜ਼ ਐਕਟਿਵ ਹਨ ਅਤੇ 15 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਫ਼ੋਟੋ
ਫ਼ੋਟੋ

By

Published : Aug 22, 2020, 5:16 PM IST

ਬਰਨਾਲਾ: ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖ ਕੇ ਪੰਜਾਬ ਸਰਕਾਰ ਵੱਲੋਂ ਸਖਤਾਈ ਕੀਤੀ ਗਈ ਹੈ। ਪੂਰੇ ਪੰਜਾਬ ਵਿੱਚ ਵੀਕੈਂਡ ਲੌਕਡਾਊਨ ਸ਼ੁਰੂ ਕੀਤਾ ਗਿਆ ਹੈ।

ਵੀਡੀਓ

ਇਸ ਤਹਿਤ ਸਿਰਫ਼ ਜ਼ਰੂਰੀ ਦੁਕਾਨਾਂ ਨੂੰ ਛੱਡ ਕੇ ਬਾਕੀ ਮੁਕੰਮਲ ਬਾਜ਼ਾਰ ਬੰਦ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਬਰਨਾਲਾ ਵਿੱਚ ਵੀਕੈਂਡ ਲੌਕਡਾਊਨ ਦਾ ਅਸਰ ਦੇਖਣ ਨੂੰ ਮਿਲਿਆ। ਬਰਨਾਲਾ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਅਤੇ ਪੁਲਿਸ ਵੱਲੋਂ ਸਖ਼ਤਾਈ ਦੇ ਨਾਲ ਇਸ ਲੌਕਡਾਊਨ ਨੂੰ ਲਾਗੂ ਕਰਵਾਇਆ ਜਾ ਰਿਹਾ ਹੈ।

ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਐਸਐਸਪੀ ਬਰਨਾਲਾ ਵੱਲੋਂ ਲੌਕਡਾਊਨ ਲਾਗੂ ਕਰਵਾਇਆ ਜਾ ਰਿਹਾ ਹੈ। ਜੋ ਵੀ ਵਿਅਕਤੀ ਇਸ ਲੌਕਡਾਊਨ ਦੀ ਉਲੰਘਣਾ ਕਰਕੇ ਘਰਾਂ ਤੋਂ ਬਾਹਰ ਨਿਕਲ ਰਹੇ ਹਨ, ਉਨ੍ਹਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਤੋਂ ਇਲਾਵਾ ਜੋ ਵੀ ਵਿਅਕਤੀ ਦੁਕਾਨ ਖੋਲ੍ਹੇਗਾ, ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details