ਪੰਜਾਬ

punjab

ETV Bharat / state

ਕਿਸਾਨੀ ਸੰਘਰਸ਼ ਦੌਰਾਨ ਅਹਿਮ ਫੈਸਲੇ - ਮਜ਼ਦੂਰ ਜਥੇਬੰਦੀਆਂ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਇਸ ਸੂਬਾ ਪੱਧਰੀ ਮੀਟਿੰਗ ਵਿੱਚ ਦੋ ਮੁੱਦਿਆਂ 'ਤੇ ਚਰਚਾ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜ ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੁਜ਼ੱਫਰਨਗਰ ਯੂਪੀ ਵਿਖੇ ਇਕ ਮਹਾਂਰੈਲੀ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੈ।

ਕਿਸਾਨੀ ਸੰਘਰਸ਼ ਦੌਰਾਨ ਅਹਿਮ ਫੈਸਲੇ
ਕਿਸਾਨੀ ਸੰਘਰਸ਼ ਦੌਰਾਨ ਅਹਿਮ ਫੈਸਲੇ

By

Published : Sep 2, 2021, 7:33 PM IST

ਬਰਨਾਲਾ : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਸੰਘਰਸ਼ ਦੇ ਚਲਦਿਆਂ ਬਰਨਾਲਾ ਦੀ ਤਰਕਸ਼ੀਲ ਭਵਨ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜਥੇਬੰਦੀ ਦੇ ਸੂਬਾ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰ ਸ਼ਾਮਲ ਹੋਏ।

ਕਿਸਾਨੀ ਸੰਘਰਸ਼ ਦੌਰਾਨ ਅਹਿਮ ਫੈਸਲੇ

ਇਸ ਮੌਕੇ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਇਸ ਸੂਬਾ ਪੱਧਰੀ ਮੀਟਿੰਗ ਵਿੱਚ ਦੋ ਮੁੱਦਿਆਂ 'ਤੇ ਚਰਚਾ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜ ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੁਜ਼ੱਫਰਨਗਰ ਯੂਪੀ ਵਿਖੇ ਇਕ ਮਹਾਂਰੈਲੀ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੈ। ਇਸ ਮਹਾਂਰੈਲੀ ਵਿੱਚ ਸ਼ਾਮਲ ਹੋਣ ਲਈ ਜਥੇਬੰਦੀ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

4 ਸਤੰਬਰ ਨੂੰ ਮੁਜ਼ੱਫ਼ਰਨਗਰ ਵੱਲ ਪੰਜਾਬ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨਾਂ, ਨੌਜਵਾਨਾਂ, ਔਰਤਾਂ ਦੇ ਕਾਫਲੇ ਰਵਾਨਾ ਹੋਣਗੇ। ਇਸ ਤੋਂ ਇਲਾਵਾ ਦੂਜਾ ਮੁੱਦਾ ਪੰਜਾਬ ਦੀਆਂ ਸੱਤ ਪੇਂਡੂ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਲੜੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਨਾ ਹੈ। ਇਸ ਸੰਘਰਸ਼ ਤਹਿਤ ਮਜ਼ਦੂਰ ਜਥੇਬੰਦੀਆਂ ਵੱਲੋਂ ਤਿੰਨ ਸਤੰਬਰ ਨੂੰ ਪੰਜਾਬ ਵਿਧਾਨ ਸਭਾ ਇਜਲਾਸ ਮੌਕੇ ਕਾਂਗਰਸ ਦੀ ਕੈਪਟਨ ਸਰਕਾਰ ਵਿਰੁੱਧ ਪਿੰਡ-ਪਿੰਡ ਰੋਸ ਮਾਰਚ ਕੀਤੇ ਜਾਣਗੇ। ਜਿਸ ਦੀ ਜਥੇਬੰਦੀ ਵੱਲੋਂ ਪਿੰਡਾਂ ਵਿੱਚ ਹਮਾਇਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਸੁਖਬੀਰ ਬਾਦਲ ਦੇ ਕਾਫਲੇ ਦਾ ਵਿਰੋਧ, ਹੋਈ ਪੱਥਰਬਾਜ਼ੀ, ਕਈ ਪੁਲਿਸ ਮੁਲਾਜ਼ਮ ਜ਼ਖਮੀ

ਉਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਆਧਾਰ ਵਾਲੇ ਪਿੰਡਾਂ ਵਿੱਚ ਵੱਧ ਤੋਂ ਵੱਧ ਪੇਂਡੂ ਖੇਤ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇਨ੍ਹਾਂ ਮਜ਼ਦੂਰ ਜਥੇਬੰਦੀਆਂ ਵੱਲੋਂ 13 ਸਤੰਬਰ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਸਮੇ ਜੱਥੇਬੰਦੀ ਵੱਲੋਂ ਸਹਿਯੋਗ ਕੀਤਾ ਜਾਵੇਗਾ। ਕਿਸਾਨ ਆਗੂ ਨੇ ਕਿਹਾ ਕਿ ਮੁਜ਼ੱਫਰਪੁਰ ਭੁਰਦੀ ਮਹਾਂਰੈਲੀ ਬੀਜੇਪੀ ਦਾ ਯੂਪੀ ਵਿੱਚ ਸਫਾਇਆ ਕਰਨ ਦਾ ਮੁੱਢ ਬੰਨ੍ਹੇਗੀ।

ABOUT THE AUTHOR

...view details