ਬਰਨਾਲਾ: ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਕਰਮਗੜ੍ਹ ਵਿੱਚ ਕਰੀਬ 30.61 ਲੱਖ ਦੀ ਲਾਗਤ ਵਾਲੇ ਨਹਿਰੀ ਖਾਲਿਆਂ ਨੂੰ ਪੱਕੇ ਕਰਨ ਲਈ ਪਾਈਪਲਾਈਨ ਪਾਉਣ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਨਹਿਰੀ ਪਾਣੀ ਦੀ ਸਹੂਲਤ ਲਈ ਕਰੀਬ 80 ਕਰੋੜ ਦੇ ਕੰਮ ਕਰਾਏ ਜਾ ਰਹੇ ਹਨ। ਇਸੇ ਤਹਿਤ ਪੰਜਾਬ ਜਲ ਸਰੋਤ ਵਿਭਾਗ ਰਾਹੀਂ ਪਿੰਡ ਕਰਮਗੜ੍ਹ ਵਿੱਚ 1600 ਮੀਟਰ ਲੰਬਾਈ ਵਾਲੇ 20.89 ਲੱਖ ਅਤੇ 940 ਮੀਟਰ ਲੰਬਾਈ ਵਾਲੇ 9.72 ਲੱਖ ਦੀ ਲੰਬਾਈ ਵਾਲੇ ਨਹਿਰੀ ਖਾਲਾਂ ਨੂੰ ਪੱਕੇ ਕਰਨ ਲਈ ਪਾਈਪਲਾਈਨ ਪਾਉਣ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ ਹੈ।
ਪਾਈਪਲਾਨ ਵਿਛਾਉਣ ਲਈ ਲੱਖਾਂ ਰੁਪਏ ਦੇ ਪ੍ਰਾਜੈਕਟ:ਇਸੇ ਤਰ੍ਹਾਂ ਕੈਬਨਿਟ ਮੰਤਰੀ ਨੇ ਪਿੰਡ ਨੰਗਲ ਵਿੱਚ 32 ਲੱਖ ਤੋਂ ਵੱਧ ਲਾਗਤ ਵਾਲੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ, ਜਿਸ ਵਿੱਚ 1776 ਮੀਟਰ ਲੰਬਾਈ ਵਾਲੇ 22.88 ਲੱਖ ਅਤੇ 1050 ਮੀਟਰ ਲੰਬਾਈ ਵਾਲੇ, 9.88 ਲੱਖ ਦੇ ਨਹਿਰੀ ਖਾਲਾਂ ਆਦਿ ਦੇ ਪ੍ਰਾਜੈਕਟ ਸ਼ਾਮਲ ਹਨ। ਇਸ ਮੌਕੇ ਉਨ੍ਹਾਂ ਪਿੰਡ ਨੰਗਲ ਵਿੱਚ ਕਰੀਬ 40 ਲੱਖ ਦੀ ਲਾਗਤ ਵਾਲੇ ਪੰਚਾਇਤ ਘਰ ਹਾਲ ਦੀ ਉਸਾਰੀ ਦਾ ਨੀਂਹ ਪੱਥਰ ਵੀ ਰੱਖਿਆ, ਜਿਸ ਨਾਲ ਪੰਚਾਇਤੀ ਮੀਟਿੰਗਾਂ ਅਤੇ ਹੋਰ ਸਾਂਝੇ ਸਮਾਗਮਾਂ ਲਈ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿੱਚ 35 ਲੱਖ ਦੀ ਲਾਗਤ ਨਾਲ ਖੇਡ ਸਟੇਡੀਅਮ ਵਾਲਾ ਕੰਮ ਅਤੇ 25 ਲੱਖ ਦੀ ਲਾਗਤ ਨਾਲ ਲਾਇਬਰੇਰੀ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ 50 ਲੱਖ ਰੁਪਏ ਪਿੰਡ ਦੇ ਛੱਪੜ ਨੂੰ ਨਵਿਆਉਣ ਲਈ ਦਿੱਤੇ ਜਾ ਰਹੇ ਹਨ।
- ਦਿੜ੍ਹਬਾ 'ਚ ਸਬ-ਤਹਿਸੀਲ ਦਾ ਰੱਖਿਆ ਨੀਂਹ ਪੱਥਰ, ਸੀਐਮ ਮਾਨ ਨੇ ਕਿਹਾ- "ਨੀਅਤ ਸਾਫ਼ ਹੋਵੇ, ਖਜ਼ਾਨਾ ਖਾਲੀ ਨਹੀਂ ਹੁੰਦਾ"
- ਲੁਧਿਆਣਾ ਤੋਂ ਦਿੱਲੀ ਹਵਾਈ ਅੱਡੇ ਜਾਣ ਵਾਲੀ ਵਾਲਵੋ ਬੱਸ 'ਚ ਟਿਕਟਾਂ ਦੀ ਚੋਰੀ ਫੜੀ, ਟ੍ਰਾਂਸਪੋਰਟ ਮੰਤਰੀ ਨੇ ਕੰਡਕਟਰ ਨੂੰ ਨੌਕਰੀ ਤੋਂ ਕੱਢਿਆ
- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਉੱਤੇ ਕੀਤਾ ਦੁੱਖ ਦਾ ਪ੍ਰਗਟਾਅ