ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਵੱਲੋਂ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫਤਰ ਅੱਗੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਪੁਤਲਾ ਵੀ ਫੂਕਿਆ ਗਿਆ। ਇਹ ਪ੍ਰਦਰਸ਼ਨ ਕਿਸਾਨੀ ਅਤੇ ਪੰਜਾਬ ਦੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨਾਲ ਵੱਡਾ ਨੁਕਸਾਨ ਹੋਇਆ ਹੈ। ਸਰਕਾਰ ਨੇ ਹੜ੍ਹਾਂ ਤੋਂ ਲੋਕਾਂ ਨੂੰ ਬਚਾਉਣ ਲਈ ਕੋਈ ਕੰਮ ਨਹੀਂ ਕੀਤਾ।
BKU ਸਿੱਧੂਪੁਰ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਵਿਰੁੱਧ ਕੀਤਾ ਪ੍ਰਦਰਸ਼ਨ, ਕਿਹਾ- ਸੂਬਾ ਅਤੇ ਕੇਂਦਰ ਸਰਕਾਰ ਨੇ ਨਹੀਂ ਨਿਭਾਈ ਜ਼ਿੰਮੇਵਾਰੀ - ਪੰਜਾਬ ਚ ਹੜ੍ਹਾਂ ਦੀ ਮਾਰ
ਬਰਨਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਸੂਬੇ ਵਿੱਚ ਨਸ਼ੇ ਕਾਰਣ ਹੋ ਰਹੀਆਂ ਮੌਤਾਂ ਅਤੇ ਹੜ੍ਹਾਂ ਪੀੜਤਾਂ ਦੀ ਸਾਰ ਨਾ ਲੈਣ ਦਾ ਇਲਜ਼ਾਮ ਪੰਜਾਬ ਸਰਕਾਰ ਉੱਤੇ ਲਾਇਆ ਅਤੇ ਅਰਥੀ ਫੂਕ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਮਣੀਪੁਰ ਅਤੇ ਹਰਿਆਣਾ ਹਿੰਸਾ ਨੂੰ ਲੈਕੇ ਵੀ ਕੇਂਦਰ ਉੱਤੇ ਨਿਸ਼ਾਨਾ ਸਾਧਿਆ।
ਸੂਬਾ ਸਰਕਾਰ ਨਹੀਂ ਕਰ ਰਹੀ ਕੰਮ: ਕਿਸਾਨਾਂ ਦੀਆਂ ਫਸਲਾਂ ਦਾ ਵੱਡੇ ਪੱਧਰ ਉੱਤੇ ਉਜਾੜਾ ਹੋਇਆ ਹੈ। ਲੋਕਾਂ ਦੇ ਘਰ ਢਹਿ-ਢੇਰੀ ਹੋ ਗਏ ਹਨ। ਲੋਕਾਂ ਨੇ ਆਪਣੇ ਪੱਧਰ ਉੱਤੇ ਹੀ ਹੜ੍ਹ ਤੋਂ ਬਚਾਅ ਕੀਤਾ ਹੈ। ਜਿਸ ਕਰਕੇ ਸਰਕਾਰ ਨੂੰ ਤੁਰੰਤ ਪੀੜਤ ਲੋਕ ਦੀ ਸਾਰ ਲੈਣੀ ਚਾਹੀਦੀ ਸੀ ਪਰ ਸਰਕਾਰ ਇਸ ਮਾਮਲੇ ਵਿੱਚ ਬੁਰੀ ਤਰ੍ਹਾਂ ਨਾਲ ਫੇਲ੍ਹ ਹੋਈ ਹੈ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਮਾਰ ਵੀ ਖ਼ਤਮ ਨਹੀਂ ਹੋਈ ਹੈ। ਰੋਜ਼ਾਨਾ ਨਸ਼ੇ ਕਾਰਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਨਸ਼ਾ ਪੰਜਾਬ 'ਚ ਵੱਧਦਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਇਸ ਨੂੰ ਰੋਕ ਨਹੀਂ ਰਹੀ ਹੈ। ਮਾਨਸਾ ਦੇ ਪਰਵਿੰਦਰ ਸਿੰਘ ਝੋਟਾ, ਜੋ ਨਸ਼ੇ ਦੇ ਸੌਦਾਗਰਾਂ ਖਿਲਾਫ ਮੁਹਿੰਮ ਚਲਾ ਰਹੇ ਸਨ, ਪੁਲਿਸ ਪ੍ਰਸ਼ਾਸਨ ਨੇ ਉਸ ਨੂੰ ਚੁੱਕ ਕੇ ਜੇਲ੍ਹ 'ਚ ਡੱਕ ਦਿੱਤਾ, ਜੋ ਉਸ ਖ਼ਿਲਾਫ਼ ਲੜਾਈ ਲੜ ਰਿਹਾ ਸੀ। ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮਾਨਸਾ ਵਿੱਚ ਤਿੱਖਾ ਮੋਰਚਾ ਖੋਲ੍ਹਿਆ ਜਾ ਰਿਹਾ ਹੈ।
- ਚੰਡੀਗੜ੍ਹ 'ਚ ਹੋਵੇਗੀ ਪੰਜਾਬ ਵਜ਼ਾਰਤ ਦੀ ਬੈਠਕ, 2 ਮੰਤਰੀ ਹਟਾਉਣ ਦੀ ਚਰਚਾ,ਕਈ ਮੁੱਦਿਆਂ 'ਤੇ ਲੱਗ ਸਕਦੀ ਮੋਹਰ
- ਤਰਨ ਤਾਰਨ ਸਰਹੱਦੀ ਖੇਤਰ ਨੇੜੇ BSF ਨੇ ਢੇਰ ਕੀਤਾ ਪਾਕਿਸਤਾਨੀ ਘੁਸਪੈਠੀਆ
- ਪੰਜਾਬੀ ਗਾਇਕ ਸਿੰਗਾ ਖਿਲਾਫ਼ ਥਾਣੇ ਪੁੱਜੀ ਸ਼ਿਕਾਇਤ, ਸਿੰਗਾ ਸਮੇਤ ਪੰਜ ਉੱਤੇ FIR ਦਰਜ
ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ:ਨਾਲ ਹੀ ਉਹਨਾਂ ਕਿਹਾ ਕਿ ਮਣੀਪੁਰ ਵਿੱਚ ਔਰਤਾਂ ਨਾਲ ਬਲਾਤਕਾਰ ਅਤੇ ਧੱਕੇਸ਼ਾਹੀ ਦੀਆਂ ਘਟਨਾਵਾਂ ਨੇ ਦੇਸ਼ ਦਾ ਸਿਰ ਨੀਵਾਂ ਕੀਤਾ ਹੈ। ਉਹਨਾਂ ਸਰਕਾਰ 'ਤੇ ਰੋਸ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਹ ਇਸ ਸਬੰਧੀ ਪੰਜਾਬ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਮੁਜ਼ਾਹਰਾ ਕਰ ਰਹੇ ਹਨ। ਮਣੀਪੁਰ ਵਿੱਚ ਦਰਿੰਦਗੀ ਦੀ ਹੱਦ ਟੱਪੀ ਗਈ ਹੈ। ਪੀੜਤ ਲੋਕਾਂ ਨੂੰ ਇਨਸਾਫ਼ ਦਵਾਉਣ ਲਈ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸਮੁੱਚੇ ਦੇਸ਼ ਵਿੱਚ ਕੇਂਦਰ ਅਤੇ ਮਣੀਪੁਰ ਦੀ ਭਾਜਪਾ ਸਰਕਾਰਾਂ ਵਿਰੁੱਧ ਲੋਕਾਂ ਵਿੱਚ ਰੋਸ ਹੈ। ਦੇਸ਼ ਭਰ ਵਿੱਚ ਮਣੀਪੁਰ ਘਟਨਾ ਨੂੰ ਲੈ ਕੇ ਰੋਸ ਮੁਜ਼ਾਹਰੇ ਹੋ ਰਹੇ ਹਨ। ਉਹਨਾਂ ਕਿਹਾ ਕਿ ਮੋਦੀ ਸਰਕਾਰ ਨੂੰ ਆਪਣੀ ਚੁੱਪੀ ਤੋੜ ਕੇ ਤੁਰੰਤ ਮਣੀਪੁਰ ਘਟਨਾ ਦੀ ਜਿੰਮੇਵਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ।