ਬਰਨਾਲਾ: ਖੇਤੀ ਕਾਨੂੰਨ ਨੂੰ ਲੈ ਕੇ ਲਗਾਤਾਰ ਪੰਜਾਬ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਅੱਜ ਬਰਨਾਲਾ ਦੇ ਰੇਲਵੇ ਸਟੇਸ਼ਨ ਤੋਂ ਪੱਕੇ ਮੋਰਚੇ ਤੋਂ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਤੱਕ ਮਾਰਚ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਤੇ ਕਾਰਪੋਰੇਟ ਘਰਾਣੇ ਦੇ ਪੁਤਲੇ ਫੂਕੇ ਗਏ।
ਕੇਂਦਰ ਖਿਲਾਫ਼ ਕਿਸਾਨਾਂ ਦੀ ਲੜਾਈ ਹੋਈ ਹੋਰ ਤਿੱਖੀ, ਬਰਨਾਲਾ 'ਚ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
ਬਰਨਾਲਾ ਦੇ ਰੇਲਵੇ ਸਟੇਸ਼ਨ ਤੋਂ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਤੱਕ ਮਾਰਚ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਤੇ ਕਾਰਪੋਰੇਟ ਘਰਾਣੇ ਦੇ ਪੁਤਲੇ ਫੂਕੇ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਖਿਲਾਫ਼ ਲੜਾਈ ਹੁਣ ਤਿੱਖੀ ਹੋ ਚੁੱਕੀ ਹੈ। ਜਿਨ੍ਹਾਂ ਤੱਕ ਕਿਸਾਨਾਂ ਦੀ ਸੁਣਵਾਈ ਨਹੀਂ ਹੁੰਦੀ, ਉਹ ਕੇਂਦਰ ਸਰਕਾਰ ਦਾ ਖਹਿੜਾ ਨਹੀਂ ਛੱਡਣਗੇ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਸੀਰ ਸਿੰਘ ਛੀਨੀਵਾਲ, ਪਵਿੱਤਰ ਸਿੰਘ ਲਾਲੀ ਅਤੇ ਬਲਵੰਤ ਸਿੰਘ ਉੱਪਲੀ ਨੇ ਕਿਹਾ ਕਿ ਦਿੱਲੀ ਵਿਖੇ ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂਆਂ ਦੀ ਕੀਤੀ ਗਈ ਬੇਇਜ਼ਤੀ ਦੇ ਰੋਸ ਵਜੋਂ ਪੂਰੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਖਿਲਾਫ਼ ਲੜਾਈ ਹੁਣ ਤਿੱਖੀ ਹੋ ਚੁੱਕੀ ਹੈ। ਜਿਨ੍ਹਾਂ ਤੱਕ ਕਿਸਾਨਾਂ ਦੀ ਸੁਣਵਾਈ ਨਹੀਂ ਹੁੰਦੀ, ਉਹ ਕੇਂਦਰ ਸਰਕਾਰ ਦਾ ਖਹਿੜਾ ਨਹੀਂ ਛੱਡਣਗੇ।
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆ ਆਖਿਆ ਕਿ ਜੇਕਰ 19 ਅਕਤੂਬਰ ਨੂੰ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਦੇ ਇਜਲਾਸ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਉਹ ਕਾਂਗਰਸੀ ਲੀਡਰਾਂ ਦਾ ਵੀ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਬਾਜ਼ੀ ਸਿਰਧੜ ਦੀ ਲੱਗੀ ਹੋਈ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਤੋਂ ਪਿੱਛੇ ਨਹੀਂ ਹਟਣਗੇ।