ਬਰਨਾਲਾ: ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਗੁਰਦੁਆਰਾ ਸਾਹਿਬ ਕਾਲਾ ਮਹਿਰ ਬਰਨਾਲਾ ਵਿਖੇ ਕੁਲਵੰਤ ਸਿੰਘ ਭਦੌੜ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਪਿਛਲੇ ਪ੍ਰੋਗਰਾਮਾਂ ਦਾ ਰਿਵਿਊ ਕੀਤਾ ਗਿਆ ਅਤੇ ਭਾਰਤੀ ਕਿਸਾਨ ਯੂਨੀਅਨ( ਏਕਤਾ )ਡਕੌਂਦਾ ਦੀ ਅਗਵਾਈ ਹੇਠ ਚੱਲ ਰਹੇ ਸੰਘਰਸ਼ਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। (Protest march in Barnala)
ਸ਼ਹੀਦੀ ਸਮਾਗਮ:ਇਸ ਮੌਕੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਜਨਰਲ ਸਕੱਤਰ ਗੁਰਦੇਵ ਸਿੰਘ ਮਾਂਗੇਵਾਲ ਨੇ ਕਿ ਦੱਸਿਆ ਕਿ ਲਖੀਮਪੁਰ ਖੀਰੀ (Remembering the martyrs of Kisan Ghol) ਕਿਸਾਨ ਘੋਲ ਦੇ ਸ਼ਹੀਦਾਂ ਦੀ ਯਾਦ ਵਿੱਚ 3 ਅਕਤੂਬਰ ਨੂੰ ਮਹਿਲਕਲਾਂ ਅਤੇ ਤਪਾ ਵਿਖੇ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕਰਦਿਆਂ ਕੇਂਦਰੀ ਸਰਕਾਰ ਦੀਆਂ ਅਰਥੀਆਂ ਸਾੜਨ ਅਤੇ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਜੇ ਮਿਸ਼ਰਾ ਟੈਣੀ ਨੂੰ ਕੇਂਦਰੀ ਮੰਤਰੀ ਮੰਡਲ (Union Cabinet) ਵਿੱਚੋਂ ਖ਼ਾਰਜ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾਵੇਗੀ। ਇਸੇ ਹੀ ਤਰ੍ਹਾਂ 13 ਸਾਲ ਪਹਿਲਾਂ ਬੀਰੋਕੇ ਕਲਾਂ ਦੇ ਗ਼ਰੀਬ ਕਿਸਾਨ ਦੀ ਜ਼ਮੀਨ ਦੀ ਕੁਰਕੀ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦਾ ਚੇਤੰਨ ਯੋਧਾ ਪਿਰਥੀਪਾਲ ਸਿੰਘ ਚੱਕ ਅਲੀਸ਼ੇਰ ਸ਼ਹੀਦ ਹੋ ਗਿਆ ਸੀ। ਜਥੇਬੰਦੀ ਨੇ ਠੀਕ ਸਮਝ ਅਤੇ ਜਨਤਕ ਤਾਕਤ ਦੇ ਆਸਰੇ ਘੋਲ ਲੜਿਆ, ਜਿੱਤਿਆ ਅਤੇ ਤਹਿਸੀਲਦਾਰ ਸਮੇਤ ਆੜਤੀਆਂ ਅਤੇ ਗੁੰਡਿਆਂ ਨੂੰ ਸੀਖਾਂ ਪਿੱਛੇ ਬੰਦ ਕਰਵਾਇਆ। ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਸ਼ਹੀਦ ਦੀ ਬਰਸੀ ਸੰਗਰਾਮੀ ਜੋਸ਼ ਖਰੋਸ਼ ਨਾਲ ਉਹਨਾਂ ਦੇ ਪਿੰਡ ਚੱਕ ਅਲੀਸ਼ੇਰ ਵਿਖੇ 11 ਅਕਤੂਬਰ ਨੂੰ ਮਨਾ ਰਹੀ ਹੈ। ਇਸ ਸ਼ਹੀਦੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਕਾਫ਼ਲਿਆਂ ਦੀ ਸ਼ਮੂਲੀਅਤ ਕਰਾਉਣ ਦਾ ਫੈਸਲਾ ਕੀਤਾ ਗਿਆ।