ਬਰਨਾਲਾ:ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦਿੱਤੇ ਜਾਣ ਅਤੇ ਸੁਨਾਮ ਵਿੱਚ ਨਵਾਂ ਡੇਰਾ ਬਣਾਉਣ ਦੇ ਮਾਮਲੇ ਉੱਤੇ ਇਤਰਾਜ਼ ਜਤਾਇਆ ਹੈ। ਉਹਨਾਂ ਕਿਹਾ ਕਿ ਸੁਨਾਮ ਵਿੱਚ ਡੇਰਾ ਬਣਾਉਣ ਦੇ ਐਲਾਨ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋਣ ਦਾ ਖ਼ਦਸ਼ਾ (The atmosphere of Punjab is likely to deteriorate) ਹੈ। ਉਹਨਾਂ ਡੇਰਾ ਸਿਰਸਾ ਮੁਖੀ ਦੀ ਪੈਰੋਲ ਰੱਦ ਕਰਨ ਦੀ ਵੀ ਮੰਗ ਕੀਤੀ, ਕਿਉਂਕਿ ਡੇਰਾ ਸਿਰਸਾ ਮੁਖੀ ਦੀਆਂ ਗਤੀਵਿਧੀਆਂ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ।
ਢੀਂਡਸਾ ਨੇ ਅੱਗੇ ਕਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ (Profanity of Sri Guru Granth Sahib) ਦੀ ਬੇਅਦਬੀ ਦੇ ਮਾਮਲੇ ਸਬੰਧੀ ਕਿਹਾ ਕਿ ਇਸ ਗੰਭੀਰ ਮਸਲੇ ਦੀਆਂ ਵੱਖ ਵੱਖ ਕਮੇਟੀਆਂ ਅਤੇ ਵੱਖ ਵੱਖ ਜਾਚਾਂ ਹੋਣ ਕਰਕੇ ਇਹ ਮਸਲਾ ਇੰਨਾ ਜਿਆਦਾ ਪੇਚੀਦਾ ਬਣਾ ਦਿੱਤਾ ਗਿਆ ਹੈ ਕਿ ਕਿਹੜੀ ਜਾਂਚ ਸਹੀ ਮੰਨੀ ਜਾਵੇ ਇਹ ਅਦਾਲਤਾਂ ਲਈ ਪਹੇਲੀ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਹੀ ਸਰਕਾਰਾਂ ਨੇ ਜਾਣ ਬੁੱਝ ਕੇ ਦੋਸ਼ੀਆਂ ਨੂੰ ਬਚਾਉਣ ਦੀ ਕੋਸਿ਼ਸ਼ ਕੀਤੀ ਹੈ, ਪਰ ਸਿੱਖ ਕੌਮ ਕਦੇ ਇਹਨਾਂ ਨੂੰ ਮੁਆਫ਼ ਨਹੀਂ ਕਰੇਗੀ।