ਪੰਜਾਬ

punjab

ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਆਰ ਪਾਰ ਦੀ ਲੜਾਈ ਦਾ ਕੀਤਾ ਐਲਾਨ, ਸੂਬਾ ਸਰਕਾਰ ਦੀ ਬੇਰੁਖੀ ਤੋਂ ਪਰੇਸ਼ਾਨ ਮੁਲਾਜ਼ਮ

By

Published : Jan 10, 2023, 7:44 PM IST

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ (Punjab Subordinate Services Federation) ਵੱਲੋਂ ਜ਼ਿਲ੍ਹਾ ਬਰਨਾਲਾ ਵਿਖੇ ਪੰਜਾਬ ਸਰਕਰ ਖ਼ਿਲਾਫ਼ ਆਰ ਪਾਰ ਦੀ ਲੜਾਈ ਲੜਨ (employee organizations protested ) ਦੀ ਗੱਲ ਕਹੀ ਗਈ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਜ਼ਮਾਂ ਪ੍ਰਤੀ ਲਗਾਤਾਰ ਬੇਰੁਖੀ ਦਿਖਾ ਰਹੀ ਹੈ ਅਤੇ ਡੀਸੀ ਦਫ਼ਤਰਾਂ ਵਿੱਚੋਂ ਨੌਕਰੀ ਤੋਂ ਕੱਢੇ ਗਏ ਮੁਲਾਜ਼ਮਾਂ ਦਾ ਲਗਾਤਾਰ ਸਮਰਥਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨੌਕਰੀ ਖੋਹ ਮੁਲਾਜ਼ਮਾਂ ਦੀ ਰੋਜੀ ਰੋਟੀ ਉੱਤੇ ਲੱਤ ਮਾਰੀ ਹੈ ਅਤੇ ਅਸੀਂ ਸਰਕਾਰ ਨੂੰ ਕਿਸੇ ਵੀ ਕੀਮਤ ਉੱਤੇ ਧੱਕੇਸ਼ਾਹੀ ਨਹੀਂ ਕਰਨ ਦੇਵਾਂਗੇ।

In Barnala the employee organizations protested against the government
ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਆਰ ਪਾਰ ਦੀ ਲੜਾਈ ਦਾ ਕੀਤਾ ਐਲਾਨ, ਸੂਬਾ ਸਰਕਾਰ ਦੀ ਬੇਰੁਖੀ ਤੋਂ ਪਰੇਸ਼ਾਨ ਮੁਲਾਜ਼ਮ

ਬਰਨਾਲਾ: ਜ਼ਿਲ੍ਹਾ ਬਰਨਾਲਾ ਵੱਲੋਂ ਸੁਬਾਈ ਸੱਦੇ ਉੱਤੇ ਬਦਲਾਅ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ(Punjab Subordinate Services Federation) ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਲੈ ਕੇ ਗੱਦੀ ਉੱਤੇ ਬਿਰਾਜਮਾਨ ਹੋਈ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਬੇਰੁਖੀ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਮੁਲਜ਼ਮਾਂ ਦੀ ਸਿਰਮੌਰ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਨੇ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਲੜਨ (employee organizations protested ) ਦਾ ਤਹੱਈਆ ਕਰ ਲਿਆ ਹੈ।


ਇਸ ਮੌਕੇ ਆਸ਼ਾ ਵਰਕਰ ਯੂਨੀਅਨ ਦੀ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਝੂਠੀ ਇਸ਼ਤਿਹਾਰਬਾਜੀ (False advertisement of hiring employees) ਕਰ ਕੇ ਆਮ ਲੋਕਾਂ ਦੇ ਅੱਖੀਂ ਘੱਟਾ ਪਾਉਣ ਦਾ ਕੋਝਾ ਯਤਨ ਕਰ ਰਹੀ ਹੈ ਜਦ ਕਿ ਹਕੀਕਤ ਵਿੱਚ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ ਆਸ਼ਾ ਵਰਕਰ, ਮਿਡ ਡੇ ਮੀਲ ਵਰਕਰ, ਆਂਗਣਵਾੜੀ ਵਰਕਰ ਦੇ ਤੌਰ ਉੱਤੇ ਅੱਜ ਵੀ ਨਿਗੂਣੇ ਭੱਤੇ ਉੱਤੇ ਸ਼ੋਸ਼ਣ ਕਰਵਾਉਣ ਲਈ ਮਜਬੂਰ ਹਨ।

ਡੀਏ ਦੀਆਂ ਬਕਾਇਆ ਕਿਸ਼ਤਾਂ: ਇਸ ਤੋਂ ਇਲਾਵਾ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ (Elections of Gujarat and Himachal Pradesh) ਵਿੱਚ ਸਿਆਸੀ ਲਾਹਾ ਲੈਣ ਲਈ ਜਾਰੀ ਕੀਤਾ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਲੰਗੜਾ ਨੋਟੀਫਿਕੇਸ਼ਨ ਅਜੇ ਤੱਕ ਵੀ ਮੁਲਜ਼ਮਾਂ ਦਾ ਮੂੰਹ ਚਿੜਾ ਰਿਹਾ ਹੈ ਪਰ ਅਸਲ ਰੂਪ ਵਿੱਚ ਅਜੇ ਤੱਕ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਜਿਸ ਕਾਰਨ ਮੁਲਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ:ਸਰਕਾਰੀ ਡਿਪੂ ਤੋਂ ਰੇਤਾ ਬਜਰੀ ਖਰੀਦਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਕਿਤੇ ਤੁਹਾਡੀ ਜੇਬ ਨਾ ਹੋ ਜਾਵੇ ਹਲਕੀ

ਫੈਸਲਾਕੁੰਨ ਸੰਘਰਸ਼: ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੇ ਕਮਿਸ਼ਨ ਦੇ ਬਕਾਏ ਜਾਰੀ ਕਰਨ , ਡੀ.ਏ. ਦੀਆਂ ਬਕਾਇਆ ਕਿਸ਼ਤਾਂ , ਕੋਰਟਾਂ ਦੇ ਮੁਲਜ਼ਮ ਪੱਖੀ ਹੋਏ ਫੈਸਲਿਆਂ ਨੂੰ ਲਾਗੂ ਕਰਵਾਉਣ ਆਦਿ ਸਾਰੀਆਂ ਮੰਗਾਂ ਨੂੰ ਲੈ ਕੇ ਇਹ ਰੋਸ ਧਰਨਾ ਗੂੜੀ ਸੁੱਤੀ ਪੰਜਾਬ ਸਰਕਾਰ ਨੂੰ ਜਗਾਉਣ ਦਾ ਕੰਮ ਕਰੇਗਾ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਹਨਾਂ ਰੋਸ ਧਰਨਿਆਂ ਉਪਰੰਤ ਵੀ ਦੋ ਧਿਰੀ ਗੱਲਬਾਤ ਰਾਹੀਂ ਮੁਲਾਜ਼ਮ ਮਸਲਿਆਂ ਨੂੰ ਨਿਬੇੜਨ ਦਾ ਯਤਨ ਨਾ ਕੀਤਾ ਤਾਂ ਇਸ ਸੰਘਰਸ਼ ਨੂੰ ਹੋਰ ਵੱਡਾ ਕਰ ਕੇ ਪੰਜਾਬ ਸਰਕਾਰ ਦੀਆਂ ਬਰੂਹਾਂ ਤੱਕ ਲਿਜਾ ਕੇ ਫੈਸਲਾਕੁੰਨ ਸੰਘਰਸ਼ (Decisive struggle will be done) ਕੀਤਾ ਜਾਵੇਗਾ।


ABOUT THE AUTHOR

...view details