ਬਰਨਾਲਾ: ਕੋਰੋਨਾ ਮਹਾਂਮਾਰੀ ਤੋਂ ਹੁਣ ਸੂਬੇ ਦੇ ਪਿੰਡ ਵੀ ਅਛੂਤੇ ਨਹੀਂ ਰਹੇ, ਜਿਸ ਕਰਕੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਹੁਣ ਸਖ਼ਤਾਈ ਸ਼ੁਰੂ ਕਰ ਦਿੱਤੀ ਗਈ ਹੈ।
ਜ਼ਿਲ੍ਹੇ ਭਰ ’ਚ ਕਈ ਪਿੰਡਾ ਦੀਆਂ ਪੰਚਾਇਤਾਂ ਵੱਲੋਂ ਵਾਇਰਸ ਦੇ ਪ੍ਰਕੋਪ ਨੂੰ ਰੋਕਣ ਲਈ ਪਿੰਡਾਂ ਵਿੱਚ ਠੀਕਰੀ ਪਹਿਰੇ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਦੀ ਸ਼ੁਰੂਆਤ ਪਿੰਡ ਮੱਲੀਆਂ ਦੀ ਪੰਚਾਇਤ ਵੱਲੋਂ ਕੀਤੀ ਗਈ ਹੈ। ਜਿਨ੍ਹਾਂ ਵੱਲੋਂ ਪੁਲਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਦੇ ਮੁੱਖ ਰਸਤੇ ਤੇ ਨਾਕੇਬੰਦੀ ਲਗਾ ਕੇ ਆਉਣ ਜਾਣ ਵਾਲਿਆਂ ਦੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਬਰਨਾਲਾ ’ਚ ਠੀਕਰੀ ਪਹਿਰਾ
ਪਿੰਡ ’ਚ ਆਉਣ ਵਾਲੇ ਬਾਹਰੀ ਵਿਅਕਤੀ ਦਾ ਰੱਖਿਆ ਜਾਵੇਗਾ ਰਿਕਾਰਡ
ਇਸ ਸਬੰਧੀ ਪਿੰਡ ਦੇ ਸਰਪੰਚ ਜਗਦੀਪ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਕਾਰਨ ਪਿੰਡ ਦੇ ਅੰਦਰ ਜਾਣ ਵਾਲੇ ਅਤੇ ਬਾਹਰ ਜਾਣ ਵਾਲੇ ਹਰ ਵਿਅਕਤੀ ਦਾ ਰਿਕਾਰਡ ਠੀਕਰੀ ਪਹਿਰੇ ’ਤੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਨੂੰ ਪਿੰਡ ਵਿੱਚ ਇਕੱਠ ਕਰਨ ਦੀ ਮਨਾਹੀ ਕਰ ਦਿੱਤੀ ਗਈ ਹੈ ਅਤੇ ਹਰ ਪਿੰਡ ਵਾਸੀ ਦਾ ਮਾਸਕ ਪਾਉਣਾ ਜ਼ਰੂਰੀ ਕੀਤਾ ਗਿਆ ਹੈ।
ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ’ਤੇ ਹੋਵੇਗੀ ਕਾਰਾਵਾਈ
ਉਧਰ ਇਸ ਸੰਬੰਧੀ ਪੱਖੋ ਕੈਂਚੀਆਂ ਪੁਲਸ ਚੌਕੀ ਦੇ ਮੁਲਾਜ਼ਮ ਸੁਖਵਿੰਦਰ ਸਿੰਘ ਨੇ ਕਿਹਾ ਕਿ ਚੌਕੀ ਅਧੀਨ ਆਉਂਦੇ ਪਿੰਡਾਂ ਵਿਚ ਪੰਚਾਇਤਾਂ ਨੂੰ ਠੀਕਰੀ ਪਹਿਰੇ ਲਗਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਸਖ਼ਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਪੰਚਾਇਤ ਜਾਂ ਪੁਲਿਸ ਪ੍ਰਸ਼ਾਸ਼ਨ ਦੇ ਆਦੇਸ਼ਾਂ ਦਾ ਉਲੰਘਣ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: ਪਰਗਟ ਸਿੰਘ ਨੂੰ ਧਮਕੀ ਦੇਣਾ ਕੈਪਟਨ ਨੂੰ ਮਹਿੰਗਾ ਪਵੇਗਾ : ਪ੍ਰਤਾਪ ਬਾਜਵਾ