ਬਰਨਾਲਾ: ਕੋਵਿਡ ਵਾਇਰਸ ਦਾ ਕਹਿਰ ਲਗਾਤਾਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਬਰਨਾਲਾ ਜ਼ਿਲ੍ਹੇ 'ਚ ਵੀ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ, ਪਰ ਜ਼ਿਲ੍ਹੇ ਵਿੱਚ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਸਿਰਫ਼ ਦੋ ਕੋਵਿਡ ਸੈਂਟਰ ਹਨ। ਇਸ ਦੇ ਚੱਲਦਿਆਂ ਕੋਰੋਨਾ ਦੇ ਵੱਧ ਰਹੇ ਮਰੀਜ਼ਾਂ ਨੂੰ ਧਿਆਨ ’ਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿੱਥੇ ਕੋਵਿਡ ਸੈਂਟਰਾਂ ਵਿੱਚ ਬੈਡ ਵਧਾਏ ਜਾ ਰਹੇ ਹਨ, ਉਥੇ ਇਨ੍ਹਾਂ ਸੈਂਟਰਾਂ ਵਿੱਚ ਸਹੂਲਤਾਂ ਵਧਾਉਣ ਦੇ ਵੀ ਦਾਅਵੇ ਕੀਤੇ ਜਾ ਰਹੇ ਹਨ।
ਇਸ ਸਬੰਧੀ ਗੱਲਬਾਤ ਕਰਦਿਆਂ ਬਰਨਾਲਾ ਦੇ ਐੱਸਡੀਐੱਮ ਵਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਬਰਨਾਲਾ ਵਿੱਚ ਕੋਰੋਨਾ ਮਰੀਜ਼ਾਂ ਦੇ ਇਲਾਜ਼ ਦੋ ਕੋਵਿਡ ਸੈਂਟਰ ਸੋਹਲ ਪੱਤੀ ਅਤੇ ਮਹਿਲ ਕਲਾਂ ਵਿਖੇ ਚਲਾਏ ਜਾ ਰਹੇ ਹਨ। ਕੋਰੋਨਾ ਮਰੀਜ਼ਾਂ ਦੀ ਵਧ ਰਹੀ ਸੰਖਿਆ ਦੇ ਮੱਦੇਨਜ਼ਰ ਹੁਣ ਕੋਵਿਡ ਸੈਂਟਰ ਸੋਹਲ ਪੱਤੀ ਵਿਖੇ ਬੈਡਾਂ ਦੀ ਗਿਣਤੀ 50 ਤੋਂ ਵਧਾ ਕੇ 90 ਕਰ ਦਿੱਤੀ ਗਈ ਹੈ। ਉਥੇ ਹੁਣ ਇਸ ਸੈਂਟਰ ਵਿੱਚ ਆਕਸੀਜ਼ਨ ਸਿਲੰਡਰ ਦੇ ਪ੍ਰਬੰਧ ਵੀ ਅਗੇਤੇ ਹੀ ਕੀਤੇ ਜਾ ਰਹੇ ਹਨ।