ਬਰਨਾਲਾ:ਇੱਕ ਪਾਸੇਕੋਰੋਨਾ ਮਹਾਂਮਾਰੀ ਨੇ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਕੀਤਾ ਹੈ। ਉੱਥੇ ਹੀ ਜ਼ਿਲ੍ਹੇ ਵਿੱਚ ਡੇਂਗੂ ਬੀਮਾਰੀ ਨੇ ਦਸਤਕ ਦੇ ਦਿੱਤੀ ਹੈ। ਜ਼ਿਲ੍ਹੇ ਵਿੱਚ ਡੇਂਗੂ ਦੇ 7 ਮਰੀਜ਼ ਪਾਏ ਗਏ ਹਨ। ਜਿਨ੍ਹਾਂ ਦਾ ਇਲਾਜ ਜਿਲ੍ਹੇ ਦੇ ਸਰਕਾਰ ਹਸਪਤਾਲ ਵਿੱਚ ਕਰਵਾਇਆ ਜਾ ਰਿਹਾ ਹੈ। ਮਰੀਜ਼ਾਂ ਦਾ ਇਲਾਜ ਕਰ ਰਹੇ ਮੈਡੀਸਨ ਸਪੇਸ਼ਲਿਸਟ ਡਾ.ਕਮਲਜੀਤ ਸਿੰਘ ਬਾਜਵਾ ਨੇ ਦੱਸਿਆ, ਕਿ ਬਰਸਾਤ ਦੇ ਮੌਸਮ ਕਰਕੇ ਡੇਂਗੂ ਅਤੇ ਮਲੇਰੀਆ ਦੀ ਬਿਮਾਰੀ ਬਹੁਤ ਤੇਜ਼ੀ ਨਾਲ ਫੈਲ ਰਹੀ ਹੈ।
ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਵਿੱਚ ਡੇਂਗੂ ਤੋਂ ਬਚਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਮੈਡੀਸਨ ਸਪੇਸ਼ਲਿਸਟ ਡਾ.ਕਮਲਜੀਤ ਸਿੰਘ ਬਾਜਵਾ ਨੇ ਦੱਸਿਆ, ਕਿ ਜ਼ਿਲ੍ਹੇ ਵਿੱਚ ਜੋ ਮਰੀਜ ਸਾਹਮਣੇ ਆਏ ਹਨ, ਉਨ੍ਹਾਂ ਦਾ ਸਿਵਲ ਹਸਪਤਾਲ ਵਿੱਚ ਫ੍ਰੀ ਇਲਾਜ ਕੀਤਾ ਜਾ ਰਿਹਾ ਹੈ।