ਬਰਨਾਲਾ: ਪੂਰੀ ਦੁਨੀਆਂ ਲਈ ਆਫਤ ਬਣ ਕੇ ਆਏ ਕੋਰੋਨਾ ਵਾਇਰਸ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 22 ਮਾਰਚ ਨੂੰ ਜਨਤਾ ਕਰਫ਼ਿਊ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੇ ਦੇਸ਼ ਵਾਸੀਆਂ ਨੂੰ ਕੋਰੋਨਾ ਵਾਇਰਸ ਨਾਲ ਲੜਾਈ ਲੜ ਰਹੇ ਡਾਕਟਰਾਂ, ਸਿਹਤ ਅਧਿਕਾਰੀਆਂ ਪੁਲਿਸ ਪ੍ਰਸ਼ਾਸਨ, ਸਿਵਲ ਪ੍ਰਸ਼ਾਸਨ, ਮੀਡੀਆ ਅਤੇ ਸਰਕਾਰ ਦਾ ਧੰਨਵਾਦ ਕਰਨ ਲਈ ਸ਼ਾਮ ਪੰਜ ਵਜੇ ਤਾੜੀਆਂ ਵਜਾ ਕੇ ਅਤੇ ਬਰਤਨ ਖੜਕਾ ਕੇ ਧੰਨਵਾਦ ਕਰਨ ਦੀ ਅਪੀਲ ਕੀਤੀ ਸੀ।
ਜਨਤਾ ਕਰਫ਼ਿਊ: ਲੋਕਾਂ ਨੇ ਕੀਤਾ ਸਰਕਾਰ, ਡਾਕਟਰਾਂ, ਪੁਲਿਸ, ਪ੍ਰਸ਼ਾਸਨ ਤੇ ਮੀਡੀਆ ਦਾ ਧੰਨਵਾਦ
ਬਰਨਾਲਾ ਵਿਖੇ ਲੋਕਾਂ ਵੱਲੋਂ ਆਪਣੇ ਘਰਾਂ ਦੀਆਂ ਛੱਤਾਂ ਉੱਪਰ ਚੜ੍ਹ ਕੇ ਘਰਾਂ ਤੋਂ ਬਾਹਰ ਆ ਕੇ ਤਾੜੀਆਂ ਵਜਾ ਕੇ, ਬਰਤਨ ਖੜਕਾ ਕੇ ਅਤੇ ਸ਼ੰਖ ਵਜਾ ਕੇ ਕੋਰੋਨਾ ਵਾਇਰਸ ਨਾਲ ਲੜਾਈ ਲੜ ਰਹੇ ਲੋਕਾਂ ਦਾ ਧੰਨਵਾਦ ਕੀਤਾ।
ਇਸ ਦੇ ਚੱਲਦੇ ਬਰਨਾਲਾ ਵਿਖੇ ਲੋਕਾਂ ਵੱਲੋਂ ਆਪਣੇ ਘਰਾਂ ਦੀਆਂ ਛੱਤਾਂ ਉੱਪਰ ਚੜ੍ਹ ਕੇ ਘਰਾਂ ਤੋਂ ਬਾਹਰ ਆ ਕੇ ਤਾੜੀਆਂ ਵਜਾ ਕੇ, ਬਰਤਨ ਖੜਕਾ ਕੇ ਅਤੇ ਸ਼ੰਖ ਵਜਾ ਕੇ ਕੋਰੋਨਾ ਵਾਇਰਸ ਨਾਲ ਲੜਾਈ ਲੜ ਰਹੇ ਲੋਕਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਬਰਨਾਲਾ ਵਾਸੀਆਂ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਪੂਰੀ ਦੁਨੀਆਂ ਪ੍ਰਭਾਵਿਤ ਹੋ ਚੁੱਕੀ ਹੈ। ਭਾਰਤ ਵਿੱਚ ਇਸ ਭਿਆਨਕ ਬਿਮਾਰੀ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਨਤਾ ਕਰਫਿਊ ਦਾ ਐਲਾਨ ਕੀਤਾ ਗਿਆ ਸੀ। ਜਿਸ ਸਬੰਧੀ ਬਰਨਾਲਾ ਵਾਸੀਆਂ ਨੇ ਪੂਰਨ ਸਹਿਯੋਗ ਦਿੱਤਾ ਹੈ ਕਿਉਂਕਿ ਇਸ ਵਾਇਰਸ ਨੂੰ ਘਰਾਂ ਵਿੱਚ ਰਹਿ ਕੇ ਹੀ ਅਸੀਂ ਮਾਤ ਦੇ ਸਕਦੇ ਹਾਂ। ਉਨ੍ਹਾਂ ਕਿਹਾ ਕਿ ਐਤਵਾਰ ਭਾਰਤ ਵਿੱਚ ਕੋਰੋਨਾ ਨਾਲ ਲੜਾਈ ਲੜ ਰਹੇ ਸਿਹਤ ਵਿਭਾਗ, ਡਾਕਟਰਾਂ, ਪੁਲਿਸ, ਪ੍ਰਸ਼ਾਸਨ ਅਤੇ ਮੀਡੀਆ ਦਾ ਵਿਸ਼ੇਸ਼ ਧੰਨਵਾਦ ਕੀਤਾ।