ਪੰਜਾਬ

punjab

ETV Bharat / state

ਜੀਆਰਪੀ ਪੁਲਿਸ ਨੇ ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਨੂੰ ਕੀਤਾ ਕਾਬੂ - ਲਾਸ਼ ਨੂੰ ਰੇਲਵੇ ਲਾਇਨ ’ਤੇ ਸੁੱਟ ਦਿੱਤਾ

ਜੀਆਰਪੀ ਪੁਲਿਸ ਨੇ ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨੇ ਲੜਕੀ ਦਾ ਕਤਲ ਕਰਕੇ ਲਾਸ਼ ਨੂੰ ਰੇਲਵੇ ਲਾਇਨ ’ਤੇ ਸੁੱਟ ਦਿੱਤਾ ਸੀ।

ਜੀਆਰਪੀ ਪੁਲਿਸ ਨੇ ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਨੂੰ ਕੀਤਾ ਕਾਬੂ
ਜੀਆਰਪੀ ਪੁਲਿਸ ਨੇ ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਨੂੰ ਕੀਤਾ ਕਾਬੂ

By

Published : May 22, 2021, 10:13 PM IST

ਬਰਨਾਲਾ:ਜ਼ਿਲ੍ਹੇ ’ਚ ਬੀਤੇ ਦਿਨੀਂ ਇੱਕ ਸੈਲੂਨ ਵਿੱਚ ਕੰਮ ਕਰਦੀ ਲੜਕੀ ਦੀ ਲਾਸ਼ ਰੇਲਵੇ ਟਰੈਕ ’ਤੇ ਮਿਲਣ ਨਾਲ ਸਨਸਨੀ ਫੈਲ ਗਈ ਸੀ। ਇਸ ਮਾਮਲੇ ਚ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਦੱਸ ਦਈਏ ਕਿ ਜੀਆਰਪੀ ਪੁਲਿਸ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਕਾਬੂ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੀਆਰਪੀ ਸੰਗਰੂਰ ਦੇੇ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਟਰੈਕ ਹੰਢਿਆਇਆ ਨੇੜੇ ਇੱਕ ਲੜਕੀ ਦੀ ਲਾਸ਼ ਪਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਲੜਕੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਅਤੇ ਮਾਮਲੇ ਤੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਸੀ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਲੜਕੀ ਦਾ ਜਗਸੀਰ ਸਿੰਘ ਨਾਂ ਦੇ ਨੌਜਵਾਨ ਨਾਲ ਨਜ਼ਾਇਜ਼ ਸਬੰਧ ਸੀ। ਜਗਸੀਰ ਸਿੰਘ ਨੇ ਮ੍ਰਿਤਕ ਲੜਕੀ ਨੂੰ ਆਪਣੇ ਕੋਲ ਕਿਸੇ ਗੱਲ ਦਾ ਝਾਂਸਾ ਦੇ ਕੇ ਜਗਦੀਪ ਕੌਰ ਨੂੰ ਆਪਣੇ ਕੋਲ ਹੰਢਿਆਇਆ ਬੁਲਾਇਆ ਤੇ ਉਸ ਦੇ ਸਿਰ ਵਿੱਚ ਕਿਸੇ ਵਜਨਦਾਰ ਚੀਜ ਨਾਲ ਸੱਟ ਮਾਰ ਕੇ ਪਹਿਲਾਂ ਉਸਨੂੰ ਬੇਹੋਸ਼ ਕਰ ਦਿੱਤਾ ਅਤੇ ਫਿਰ ਉਸਦੀ ਚੁੰਨੀ ਨਾਲ ਉਸਦਾ ਗਲ ਘੁੱਟ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਇਸ ਤੋਂ ਬਾਅਦ ਲੜਕੀ ਦੀ ਲਾਸ਼ ਨੂੰ ਹੰਢਿਆਇਆ ਨੇੜੇ ਰੇਲਵੇ ਲਾਇਨ ’ਤੇ ਸੁੱਟ ਦਿੱਤਾ ਸੀ। ਇਸ ਮਾਮਲੇ ਤੋਂ ਬਾਅਦ ਜਗਸੀਰ ਸਿੰਘ ਦੀ ਭਾਲ ਕੀਤੀ ਜਾ ਰਹੀ ਸੀ। ਫਿਲਹਾਲ ਪੁਲਿਸ ਨੇ ਮੁਲਜ਼ਮ ਨੂੰ ਸਥਾਨਕ ਦਾਣਾ ਮੰਡੀ ਨੇੜਿਓ ਗ੍ਰਿਫਤਾਰ ਕਰ ਲਿਆ ਹੈ। ਉਸ ਖਿਲਾਫ ਮਾਮਲਾ ਦਰਜ ਕਰ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ: ਦਿੱਲੀ ਤੋਂ ਪਰਤ ਰਹੇ ਕਿਸਾਨ ਕੋਰੋਨਾ ਟੈਸਟ ਕਰਵਾਉਣ - ਬਾਜਵਾ

ABOUT THE AUTHOR

...view details