ਬਰਨਾਲਾ:ਪੰਜਾਬ ਵਿੱਚ ਬੇਰੁਜ਼ਗਾਰੀ ਕਾਰਨ ਖ਼ੁਦਕੁਸ਼ੀ ਦੇ ਮਾਮਲੇ ਵਧਦੇ ਜਾ ਰਹੇ ਹਨ। ਬੇਰੁਜ਼ਗਾਰੀ ਦੇ ਇਸ ਆਲਮ ਵਿੱਚ ਪੰਜਾਬ ਦੀ ਜਵਾਨੀ ਨੂੰ ਆਪਣਾ ਭਵਿੱਖ ਧੁੰਦਲਾ ਨਜ਼ਰ ਆ ਰਿਹਾ ਹੈ। ਅੱਜ ਦੇ ਮਹਿਗਾਈ ਦੇ ਦੌਰ ਵਿੱਚ ਬੇਰੁਜ਼ਗਾਰ ਬੰਦੇ ਦਾ ਗੁਜ਼ਾਰਾ ਬਹੁਤ ਹੀ ਮੁਸ਼ਕਿਲ ਹੈ। ਕਰੋਨਾ ਦੇ ਦੌਰ ਨੇ ਬਹੁਤ ਲੋਕਾਂ ਕੋਲੋਂ ਦੇ ਧੰਦੇ ਖੋਹੇ ਹਨ। ਜਿਸ ਕਰਕੇ ਗ਼ਰੀਬ ਆਦਮੀ ਨੂੰ ਘਰ ਚਲਾਉਣਾ ਬਹੁਤ ਹੀ ਔਖਾ ਹੋ ਗਿਆ। ਇਸੇ ਸਬੰਧੀ ਹੀ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਲਾਲਾ 'ਚ ਇਕ ਮਾਮਲਾ ਸਾਹਮਣੇ ਆਇਆ ਹੈ।
ਆਰਥਿਕ ਤੰਗੀ ਨੇ ਘੋਟਿਆ ਕਲਾਲਾ ਦੇ ਨੌਜਵਾਨ ਦਾ ਗਲਾ - ਬੇਰੁਜ਼ਗਾਰੀ
ਆਰਥਿਕ ਤੰਗੀ ਕਾਰਨ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਲਾਲਾ ਦੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇੱਕ ਨੌਜਵਾਨ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦਾ ਨਾਂ ਬਲਜਿੰਦਰ ਸਿੰਘ ਅਤੇ ਉਮਰ 28 ਸਾਲ ਹੈ।
ਬਰਨਾਲਾ ਜ਼ਿਲ੍ਹੇ ਦੇ ਪਿੰਡ ਕਲਾਲਾ ਦੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇੱਕ ਨੌਜਵਾਨ ਵੱਲੋਂ ਆਰਥਿਕ ਤੰਗੀ ਕਾਰਨ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ (28) ਪੁੱਤਰ ਗੁਰਮੀਤ ਸਿੰਘ ਵਾਸੀ ਕਲਾਲਾ ਦਾ ਕਰੋਨਾਵਾਇਰਸ ਕਾਰਨ ਲੱਗੀ ਤਾਲਾਬੰਦੀ ਦੇ ਚੱਲਦਿਆਂ ਕੰਮ ਬੰਦ ਹੋ ਗਿਆ ਸੀ ਤੇ ਸਥਿਤੀ ਇੱਥੋਂ ਤੱਕ ਬਣ ਗਈ ਸੀ ਕਿ ਉਸ ਲਈ ਪਰਿਵਾਰ ਚਲਾਉਣਾ ਔਖਾ ਹੋ ਰਿਹਾ ਸੀ।
ਆਰਥਿਕ ਤੰਗੀ ਕਾਰਨ ਮਾਨਸਿਕ ਪ੍ਰੇਸ਼ਾਨੀ 'ਚੋ ਲੰਘਦਿਆਂ ਉਹ ਨੌਜਵਾਨ ਵੀਰਵਾਰ ਨੂੰ ਘਰੋਂ ਲਾਪਤਾ ਹੋਇਆ ਸੀ। ਉਸਦੀ ਮ੍ਰਿਤਕ ਦੇਹ ਬਠਿੰਡਾ ਬ੍ਰਾਂਚ ਨਹਿਰ ‘ਚੋਂ ਪਿੰਡ ਮੂੰਮ ਦੇ ਪੁਲ ਕੋਲੋਂ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਤੇ ਦੋ ਬੱਚਿਆਂ ਦਾ ਪਿਤਾ ਸੀ।
ਇਸ ਸਬੰਧੀ ਪੁਲਿਸ ਥਾਣਾ ਮਹਿਲ ਕਲਾਂ ਦੇ ਐਚਐਚਓ ਅਮਰੀਕ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਤਨੀ ਸਰਬਜੀਤ ਕੌਰ ਦੇ ਬਿਆਨਾ ਦੇ ਅਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।ਇਸ ਮੌਕੇ ਸਰਪੰਚ ਰਣਜੀਤ ਸਿੰਘ ਕਲਾਲਾ,ਕਿਸਾਨ ਆਗੂ ਹਰਭਜਨ ਸਿੰਘ ਕਲਾਲਾ,ਕਿਸਾਨ ਆਗੂ ਮਨਜੀਤ ਸਿੰਘ ਸਹਿਜੜ੍ਹਾ ਆਦਿ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ:-ਭੇਦਭਰੇ ਹਾਲਾਤਾਂ ‘ਚ ਨੌਜਵਾਨ ਦੀ ਮੌਤ