ਬਰਨਾਲਾ : ਕਾਂਗਰਸ ਦੇ ਨੌਜਵਾਨ ਆਗੂ ਕਰਨਇੰਦਰ ਸਿੰਘ ਢਿੱਲੋਂ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਬਰਨਾਲਾ ਦੇ ਨਵੇਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਯੋਜਨਾਬੰਦੀ ਵਿਭਾਗ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਇੱਕ ਸਰਕਾਰੀ ਬੁਲਾਰੇ ਵੱਲੋਂ ਸਾਂਝੀ ਕੀਤੀ ਗਈ ਹੈ।
ਕਰਨਇੰਦਰ ਸਿੰਘ ਢਿੱਲੋਂ ਜੋ ਕਿ ਯੂਥ ਕਾਂਗਰਸ ਦੇ ਸਕੱਤਰ ਰਹਿ ਚੁੱਕੇ ਹਨ ਅਤੇ ਉਹ ਲੋਕ ਸਭਾ ਹਲਕਾ ਸੰਗਰੂਰ ਤੇ ਬਰਨਾਲਾ ਦੀਆਂ ਕਈ ਨੌਜਵਾਨਾਂ ਸੰਸਥਾਵਾਂ ਨਾਲ ਜੁੜੇ ਹੋਏ ਹਨ। ਉਹ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਪੁੱਤਰ ਹਨ। ਇਸ ਨਿਯੁਕਤੀ 'ਤੇ ਕਰਨਇੰਦਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।