ਬਰਨਾਲਾ: ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਮੋਰਚੇ ਦੇ ਸੱਦੇ 'ਤੇ ਬੇਗਮਪੁਰਾ ਸਮਾਜ ਦੇ ਬਾਨੀ ਰਵਿਦਾਸ ਭਗਤ ਦਾ ਜਨਮ ਦਿਹਾੜਾ ਤੇ ਆਜ਼ਾਦੀ ਘੁਲਾਟੀਏ ਚੰਦਰਸ਼ੇਖਰ ਆਜ਼ਾਦ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇਹ ਦਿਹਾੜੇ ਮਨਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭਗਤ ਰਵਿਦਾਸ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ, ਜਿਨ੍ਹਾਂ ਨੇ ਬੇਗਮਪੁਰੇ ਸਮਾਜ ਦੇ ਹੱਕਾਂ ਦੀ ਗੱਲ ਕੀਤੀ ਹੈ ਤੇ ਆਜ਼ਾਦੀ ਦੀ ਲੜਾਈ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੀ ਕੁਰਬਾਨੀ ਨੂੰ ਵੀ ਨਹੀਂ ਭੁਲਾਇਆ ਜਾ ਸਕਦਾ।
ਕਿਸਾਨ ਜਥੇਬੰਦੀਆਂ ਨੇ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਅਤੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦਾ ਸ਼ਹੀਦੀ ਦਿਹਾੜਾ ਮਨਾਇਆ
ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਮੋਰਚੇ ਦੇ ਸੱਦੇ 'ਤੇ ਬੇਗਮਪੁਰਾ ਸਮਾਜ ਦੇ ਬਾਨੀ ਰਵਿਦਾਸ ਭਗਤ ਦਾ ਜਨਮ ਦਿਹਾੜਾ ਤੇ ਆਜ਼ਾਦੀ ਘੁਲਾਟੀਏ ਚੰਦਰਸ਼ੇਖਰ ਆਜ਼ਾਦ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।
ਤਸਵੀਰ
ਇਸ ਮੌਕੇ ਮਹਿਲਾ ਕਿਸਾਨ ਆਗੂ ਪ੍ਰੇਮਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆ ਰਹੇ ਬਜ਼ਟ ਸੈਸ਼ਨ ਸਬੰਧੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੋਂ ਉਨ੍ਹਾਂ ਨੂੰ ਕੋਈ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕੈਪਟਨ ਸਰਕਾਰ ਨੇ ਸੱਤਾ ਬਚਾਉਣ ਵੇਲੇ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਸਮੇਤ ਹੋਰ ਕਈ ਵਾਅਦੇ ਕੀਤੇ ਸਨ, ਜੋ ਪੂਰੇ ਨਹੀਂ ਹੋਏ। ਉਨ੍ਹਾਂ ਇਹ ਉਮੀਦ ਜ਼ਰੂਰ ਜਤਾਈ ਕਿ 2022 ਦੀ ਚੋਣਾਂ ਨੂੰ ਲੈ ਕੇ ਕੋਈ ਨਾ ਕੋਈ ਰਾਹਤ ਕਿਸਾਨਾਂ ਨੂੰ ਜ਼ਰੂਰ ਮਿਲ ਸਕਦੀ ਹੈ। ਉਨ੍ਹਾਂ ਕਿਹਾ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।