ਖੇਤੀਬਾੜੀ ਵਿਕਾਸ ਬੈਂਕ ਦੇ ਬਾਹਰ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ - bharti kisan union ekta ugrahan
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਦੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅੱਗੇ ਲਗਾਇਆ ਧਰਨਾ ਮੰਗਲਵਾਰ ਨੂੰ ਦੂਜੇ ਦਿਨ ਵੀ ਰਿਹਾ ਜਾਰੀ। ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਵਾਅਦਾ ਖ਼ਿਲਾਫ਼ੀਆਂ ਵਿਰੁੱਧ ਆਪਣੀ ਆਵਾਜ਼ ਕੀਤੀ ਬੁਲੰਦ।
ਖੇਤੀਬਾੜੀ ਵਿਕਾਸ ਬੈਂਕ ਦੇ ਬਾਹਰ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ
ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਦੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅੱਗੇ ਲਗਾਇਆ ਧਰਨਾ ਮੰਗਲਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਧਰਨੇ ਵਿੱਚ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸ਼ਿਰਕਤ ਕੀਤੀ ਤੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਵਾਅਦਾ ਖ਼ਿਲਾਫ਼ੀਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ।
ਖੇਤੀਬਾੜੀ ਵਿਕਾਸ ਬੈਂਕ ਦੇ ਬਾਹਰ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ
ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਬੈਂਕ ਵੱਲੋਂ ਕਿਸਾਨਾਂ ਨੂੰ ਕਰਜ਼ ਦੇਣ ਸਮੇਂ ਗਲਤ ਤਰੀਕੇ ਨਾਲ ਦਸਤਖ਼ਤ ਕੀਤੇ ਖਾਲੀ ਚੈੱਕ ਲਏ ਗਏ ਸਨ ਪਰ ਹਾਈ ਕੋਰਟ ਵੱਲੋਂ ਬੈਂਕਾਂ ਨੂੰ ਕਿਸਾਨਾਂ ਦੇ ਚੈੱਕ ਵਾਪਸ ਕਰਨ ਦੇ ਨਿਰਦੇਸ਼ ਦਿੱਤੇ ਜਾਣ ਦੇ ਬਾਅਦ ਵੀ ਕਿਸਾਨਾਂ ਦੇ ਚੈੱਕ ਉਨ੍ਹਾਂ ਨੂੰ ਵਾਪਸ ਨਹੀਂ ਕੀਤੇ ਜਾ ਰਹੇ ਸਗੋਂ ਕਰਜ਼ਾ ਵਾਪਸ ਨਾ ਕਰਨ ਵਾਲੇ ਕਿਸਾਨਾਂ ਦੇ ਚੈੱਕ ਬਾਊਂਸ ਕਰਵਾ ਕੇ ਕਿਸਾਨਾਂ 'ਤੇ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਕਰਜ਼ ਮਾਫ਼ੀ ਦਾ ਵਾਅਦਾ ਕੀਤਾ ਸੀ ਪਰ ਨਾ ਤਾਂ ਕਿਸਾਨਾਂ ਦੇ ਕਰਜ ਮਾਫ਼ ਹੋਏ ਹਨ ਅਤੇ ਨਾ ਹੀ ਉਨ੍ਹਾਂ ਨੂੰ ਚੰਗੀਆਂ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੈਂਕਾਂ ਵੱਲੋਂ ਕਿਸਾਨਾਂ ਦੇ ਚੈੱਕ ਵਾਪਸ ਨਹੀਂ ਕੀਤੇ ਜਾਂਦੇ ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।