ਪੰਜਾਬ

punjab

ETV Bharat / state

ਅਧੂਰੇ ਇਲਾਜ ਪ੍ਰਬੰਧਾਂ ਨੂੰ ਲੈ ਕੇ ਕਿਸਾਨ ਯੂਨੀਅਨ ਉਗਰਾਹਾਂ ਨੇ ਦਿੱਤਾ ਧਰਨਾ - ਕਿਸਾਨ ਯੂਨੀਅਨ ਉਗਰਾਹਾਂ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੋਰੋਨਾ ਵਾਇਰਸ ਦੌਰਾਨ ਪੰਜਾਬ ਭਰ ਵਿੱਚ ਅਧੂਰੀਆਂ ਸਿਹਤ ਸਹੂਲਤਾਂ ਨੂੰ ਲੈ ਧਰਨਾ ਦਿੱਤਾ ਗਿਆ।

ਅਧੂਰੇ ਇਲਾਜ ਪ੍ਰਬੰਧਾਂ ਨੂੰ ਲੈ ਕੇ ਕਿਸਾਨ ਯੂਨੀਅਨ ਉਗਰਾਹਾਂ ਨੇ ਦਿੱਤਾ ਧਰਨਾ
Kisan Union Ugraha protest over incomplete treatment arrangements

By

Published : May 13, 2020, 3:28 PM IST

ਬਰਨਾਲਾ: ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਦੇ ਦੌਰਾਨ ਪੰਜਾਬ ਭਰ ਵਿੱਚ ਅਧੂਰੀਆਂ ਸਿਹਤ ਸਹੂਲਤਾਂ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਿਵਲ ਸਰਜਨ ਬਰਨਾਲਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ।

Kisan Union Ugraha protest over incomplete treatment arrangements

ਕਿਸਾਨ ਆਗੂਆਂ ਨੇ ਕੋਰੋਨਾ ਵਾਇਰਸ ਦੌਰਾਨ ਡਿਊਟੀ ਦੇ ਰਹੇ ਸਿਹਤ ਕਰਮਚਾਰੀਆਂ ਨੂੰ ਲੋੜੀਂਦੇ ਸੁਰੱਖਿਆ ਪ੍ਰਬੰਧ ਕਰਨ ਅਤੇ ਕੱਚੇ ਪੱਕੇ ਸਾਰੇ ਮੁਲਾਜ਼ਮਾਂ ਦੇ 50 ਲੱਖ ਦੇ ਬੀਮੇ ਕਰਨ ਦੀ ਮੰਗ ਕੀਤੀ। ਉਨ੍ਹਾਂ ਇਸ ਔਖੀ ਘੜੀ ਵਿੱਚ ਦੇਸ਼ ਦਾ ਅੰਨ ਭੰਡਾਰ ਭਰਨ ਵਾਲੇ ਕਿਸਾਨਾਂ ਦਾ ਵੀ ਸਿਹਤ ਬੀਮਾ ਕਰਨ ਦੀ ਸਰਕਾਰ ਤੋਂ ਮੰਗ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਪੰਜਾਬ ਦੀਆਂ 17 ਵੱਖ-ਵੱਖ ਜਥੇਬੰਦੀਆਂ ਵੱਲੋਂ ਸਿਵਲ ਸਰਜਨ ਅਤੇ ਐਸਐਮਓ ਦਫ਼ਤਰਾਂ ਅੱਗੇ ਧਰਨੇ ਲਗਾਏ ਜਾ ਰਹੇ ਹਨ ਜਿਸ ਦਾ ਕਾਰਨ ਅਧੂਰੇ ਇਲਾਜ ਪ੍ਰਬੰਧਾਂ ਅਤੇ ਕਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਡਿਊਟੀ ਦੇ ਰਹੇ ਡਾਕਟਰਾਂ ਨੂੰ ਲੋੜੀਂਦੀਆਂ ਸੁਰੱਖਿਆ ਸਹੂਲਤਾਂ ਨਾ ਦੇਣਾ ਹੈ।

ਉਨ੍ਹਾਂ ਕਿਹਾ ਕਿ ਅੱਜ ਦੀ ਘੜੀ ਵਿੱਚ ਸਿਹਤ ਕਰਮਚਾਰੀ ਬਿਨਾਂ ਹਥਿਆਰਾਂ ਤੋਂ ਲੜਾਈ ਲੜ ਰਹੇ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਜੋ ਵੀ ਵਿਅਕਤੀ ਇਸ ਔਖੀ ਘੜੀ ਵਿੱਚ ਜ਼ਮੀਨੀ ਪੱਧਰ 'ਤੇ ਆ ਕੇ ਸਰਕਾਰ ਦਾ ਸਾਥ ਦੇ ਰਿਹਾ ਹੈ ਉਸ ਦਾ ਘੱਟ ਤੋਂ ਘੱਟ 50 ਲੱਖ ਦਾ ਬੀਮਾ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਲੁੱਟ ਦਾ ਕਾਰਨ ਬਣੇ ਨਿੱਜੀ ਹਸਪਤਾਲ ਇਸ ਔਖੀ ਘੜੀ ਵਿੱਚ ਪਿੱਠ ਲਗਾ ਕੇ ਭੱਜ ਗਏ ਹਨ, ਜਿਸ ਲਈ ਸਰਕਾਰ ਨੂੰ ਸਖ਼ਤੀ ਕਰਦੇ ਹੋਏ ਇਸ ਔਖੀ ਘੜੀ ਵਿੱਚ ਆਪਣੇ ਹਸਪਤਾਲ ਬੰਦ ਕਰਨ ਵਾਲੇ ਨਿੱਜੀ ਹਸਪਤਾਲਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਲਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜਹਾਜ਼ ਜਾਂ ਹੋਰ ਸਹੂਲਤਾਂ ਤੋਂ ਬਿਨਾਂ ਰਹਿ ਸਕਦਾ ਹੈ, ਪਰ ਰੋਟੀ ਤੋਂ ਬਿਨਾਂ ਨਹੀਂ ਰਹਿ ਸਕਦਾ, ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਦੇਸ਼ ਦਾ ਅੰਨ ਭੰਡਾਰ ਭਰਨ ਵਾਲੇ ਕਿਸਾਨਾਂ ਦਾ 50 ਲੱਖ ਦਾ ਬੀਮਾ ਕੀਤਾ ਜਾਵੇ।

ABOUT THE AUTHOR

...view details