ਪੰਜਾਬ

punjab

ETV Bharat / state

ਲਖੀਮਪੁਰ ਖੀਰੀ ਘਟਨਾ: ਸ਼੍ਰੋਮਣੀ ਅਕਾਲੀ ਦਲ ਵਲੋਂ ਭਾਜਪਾ ਦਾ ਪੁਤਲਾ ਸਾੜ ਕੀਤਾ ਰੋਸ ਪ੍ਰਦਰਸ਼ਨ - Lakhimpur Khiri Incident

ਸ਼੍ਰੋਮਣੀ ਅਕਾਲੀ ਦਲ ਦੇ ਬਰਨਾਲੇ ਤੋਂ ਉਮੀਦਵਾਰ ਕੁਲਵੰਤ ਸਿੰਘ ਅਤੇ ਯੂਥ ਅਕਾਲੀ ਦਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤਰਨਜੀਤ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਖੇਤੀ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ, ਉਸਦੇ ਵਿਰੋਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੁਆਰਾ ਪੂਰੇ ਜਿਲ੍ਹੇ ਵਿੱਚ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ

By

Published : Oct 9, 2021, 4:23 PM IST

ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਬਰਨਾਲਾ ਸ਼ਹਿਰ 'ਚ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਸਾੜ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼ੁਰੂ ਹੋਏ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਯਾਦ ਕਰਦੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਬਰਨਾਲੇ ਤੋਂ ਉਮੀਦਵਾਰ ਕੁਲਵੰਤ ਸਿੰਘ ਅਤੇ ਯੂਥ ਅਕਾਲੀ ਦਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤਰਨਜੀਤ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਖੇਤੀ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ, ਉਸਦੇ ਵਿਰੋਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੁਆਰਾ ਪੂਰੇ ਜਿਲ੍ਹੇ ਵਿੱਚ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ

ਇਹ ਵੀ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਰੈਲੀ, ਕਿਸਾਨਾਂ ਨੇ ਕੀਤਾ ਰਸਤਾ ਜਾਮ

ਇਸ ਦੇ ਨਾਲ ਹੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ, ਜੋ ਕਿਸਾਨ ਦਿੱਲੀ ਅਤੇ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਹਨ,ਉਨ੍ਹਾਂ ਦੇ ਸਨਮਾਨ ਵਿੱਚ ਗੁਰਦੁਆਰਾ ਸਾਹਿਬ ਵਿੱਚ ਪਾਠ ਦੇ ਭੋਗ ਪਾਏ ਗਏ ਹਨ।

ਇਹ ਵੀ ਪੜ੍ਹੋ:ਲਖੀਮਪੁਰ ਖੀਰੀ ਹਿੰਸਾ ਮਾਮਲਾ: ਪੁਲਿਸ ਦੇ ਸਾਹਮਣੇ ਪੇਸ਼ ਹੋਏ ਆਸ਼ੀਸ਼ ਮਿਸ਼ਰਾ, ਸਮਰਥਕਾਂ ਨੇ ਕੀਤਾ ਹੰਗਾਮਾ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਨਾਲ ਕਿਸਾਨਾਂ ਦੇ ਨਾਲ ਹੈ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਦਾ ਲਗਾਤਾਰ ਵਿਰੋਧ ਕਰ ਰਿਹਾ ਹੈ। ਇਸ ਕੜੀ ਵਿੱਚ ਅੱਜ ਯੂਥ ਅਕਾਲੀ ਦਲ ਦੁਆਰਾ ਕੇਂਦਰ ਦੀ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ ਹੈ।

ਉਹਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਨਹੀਂ ਕਰੇਗੀ, ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਨਾਲ ਕਿਸਾਨਾਂ ਦੇ ਨਾਲ ਇਸ ਸੰਘਰਸ਼ ਨੂੰ ਅੱਗੇ ਵੀ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਿੰਘੂ ਅਤੇ ਟਿਕਰੀ ਬਾਰਡਰ ਉੱਤੇ ਕੇਂਦਰ ਸਰਕਾਰ ਦੇ ਖਿਲਾਫ ਲਗਾਤਾਰ ਸੰਘਰਸ਼ ਨੂੰ ਹੋਰ ਵੀ ਤੇਜ ਕਰੇਗਾ।

ਇਹ ਵੀ ਪੜ੍ਹੋ:ਲੰਮੀ ਉਡੀਕ ਤੋਂ ਬਾਅਦ ਖੁੱਲ੍ਹਿਆ 'ਰਾਮੋਜੀ ਫਿਲਮ ਸਿੱਟੀ', ਪਹਿਲੇ ਹੀ ਦਿਨ ਪੁੱਜੇ ਹਜ਼ਾਰਾਂ ਸੈਲਾਨੀ

ABOUT THE AUTHOR

...view details