ਬਰਨਾਲਾ:ਇੱਕ ਪਾਸੇ ਕੋਰੋਨਾ (Corona) ਵਾਇਰਸ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ, ਅਤੇ ਸਰਕਾਰਾਂ ਕੋਰੋਨਾ ਦੀ ਤੀਜੀ ਲਹਿਰ ਆਉਣ ਦੀ ਚੇਤਾਵਨੀ ਦੇ ਰਹੀਆਂ ਹਨ। ਪਰ ਦੂਜੇ ਪਾਸੇ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਆਪਣੀ ਸਿਆਸੀ ਸਰਗਰਮੀਆਂ ਵਧਾ ਦਿੱਤੀਆਂ ਹਨ। ਸਿਆਸੀ ਪਾਰਟੀਆਂ ਵੱਲੋਂ ਆਪਣੇ ਸਿਆਸੀ ਪ੍ਰੋਗਰਾਮ ਕਰਕੇ ਕੋਰੋਨਾ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ।
ਲੋਕਾਂ ਦੀ ਫਿਕਰ ਛੱਡ, ਆਪਣੀ ਕੁਰਸੀ ਬਚਾਉਣ ਵਿੱਚ ਲੱਗੇ ਲੀਡਰ - saving their seats
ਕੋਰੋਨਾ (Corona) ਕਾਲ ਵਿੱਚ ਪੰਜਾਬ ਦੇ ਕਾਂਗਰਸੀ (Congress) ਤੇ ਆਮ ਆਦਮੀ ਪਾਰਟੀ (Aam Aadmi Party) ਦੇ ਲੀਡਰ ਸ਼ਰੇਆਮ ਕੋਵਿਡ ਨਿਯਮਾਂ ਦੀਆਂ ਧੱਜੀਆਂ ਉਡਾਉਦੇ ਨਜ਼ਰ ਆ ਰਹੇ ਹਨ। ਬਰਨਾਲਾ ਵਿੱਚ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਲੋਕਾਂ ਦੇ ਵੱਡੇ ਇੱਕਠ ਕਰਕੇ ਲੋਕਾਂ ਦੀ ਜਾਨ ਨਾਲ ਖਿਲਵਾੜ ਕੀਤਾ।
ਬਰਨਾਲਾ ਦੇ ਹਲਕਾ ਭਦੌੜ ਵਿੱਚ ਆਮ ਆਦਮੀ ਪਾਰਟੀ (Aam Aadmi Party) ਅਤੇ ਕਾਂਗਰਸ (Congress) ਪਾਰਟੀ ਵੱਲੋਂ ਅੱਜ ਵੱਡੇ ਇਕੱਠ ਕਰਕੇ ਕੋਰੋਨਾ ਨਿਯਮਾਂ ਦਾ ਉਲੰਘਣ ਕੀਤਾ ਗਿਆ। ਆਮ ਆਦਮੀ ਪਾਰਟੀ ਵੱਲੋਂ ਹਲਕਾ ਭਦੌੜ ਦਾ ਲਾਭ ਸਿੰਘ ਉੱਗੋਕੇ ਨੂੰ ਨਵਾਂ ਹਲਕਾ ਇੰਚਾਰਜ਼ ਨਿਯੁਕਤ ਕੀਤਾ ਗਿਆ ਹੈ। ਜਿਸਦਾ ਸਨਮਾਨ ਕਰਨ ਲਈ ਪਾਰਟੀ ਦੇ ਹਲਕੇ ਵਿਚਲੇ ਵੱਖੋ ਵੱਖਰੇ ਸਰਕਲ ਇੰਚਾਰਜਾਂ ਅਤੇ ਪਾਰਟੀ ਵਰਕਰਾਂ ਵੱਲੋਂ ਤਪਾ ਮੰਡੀ ਸ਼ਹਿਰ ਵਿੱਚ ਪ੍ਰੋਗਰਾਮ ਰੱਖਿਆ ਗਿਆ ਸੀ।
ਜਿੱਥੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਹਾਜਰੀ ਲਵਾਈ, ਇਸ ਮੌਕੇ ਹਲਕਾ ਇੰਚਾਰਜ ਲਾਭ ਸਿੰਘ ਨੂੰ ਸਿਰੋਪਾਓ ਪਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਇਸ ਪ੍ਰੋਗਰਾਮ ਵਿੱਚ ਕੋਵਿਡ ਦੇ ਨਿਯਮਾਂ ਦੀਆਂ ਧੱਜੀਆਂ ਉੱਡ ਦੀਆਂ ਨਜ਼ਰ ਆਈਆ
ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਪਿਰਮਲ ਸਿੰਘ ਧੌਲਾ ਦੇ ਸਨਮਾਨ ਲਈ ਕਾਂਗਰਸੀ ਵਰਕਰਾਂ ਤੇ ਆਗੂਆਂ ਵੱਲੋਂ ਸਨਮਾਨ ਸਮਾਰੋਹ ‘ਚ ਆ ਗਿਆ। ਜਿਥੇ ਸੈਂਕੜੇ ਦੀ ਗਿਣਤੀ ਵਿੱਚ ਕਾਂਗਰਸੀ ਵਰਕਰ ਤੇ ਆਗੂ ਸ਼ਾਮਲ ਹੋਏ। ਕਾਂਗਰਸ ਸਰਕਾਰ ਦੇ ਕੋਰੋਨਾ ਨਿਯਮਾਂ ਦੀ ਕਾਂਗਰਸੀਆਂ ਵੱਲੋਂ ਹੀ ਸ਼ਰੇਆਮ ਉਲੰਘਣ ਕੀਤਾ ਗਈ। ਬਹੁਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਬਿਨ੍ਹਾਂ ਮਾਸਕ ਤੋਂ ਇਸ ਸਮਾਗਮ ਵਿੱਚ ਸ਼ਾਮਲ ਹੋਏ।