ਬਰਨਾਲਾ: ਜਿੱਥੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਜਾਰੀ ਹੈ। ਇਸੇ ਅੰਦੋਲਨ ਦੇ ਚੱਲਦੇ ਸ਼ਨੀਵਾਰ ਨੂੰ ਹਰਿਆਣਾ ਦੇ ਕਰਨਾਲ ਵਿੱਚ ਬੀਜੇਪੀ ਲੀਡਰ ਦਾ ਵਿਰੋਧ ਕਰਦਿਆਂ ਕਿਸਾਨਾਂ 'ਤੇ ਬੁਰੀ ਤਰੀਕੇ ਲਾਠੀਚਾਰਜ ਕੀਤਾ ਗਿਆ। ਇਸ ਲਾਠੀਚਾਰਜ ਵਿੱਚ ਕਈ ਕਿਸਾਨ ਜ਼ਖ਼ਮੀ ਹੋ ਗਏ। ਇਸ ਲਾਠੀਚਾਰਜ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ 2 ਘੰਟੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ।
ਜਿਸ ਤਹਿਤ ਬਰਨਾਲਾ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ 'ਤੇ ਦੁਪਹਿਰ 12 ਤੋਂ 2 ਵਜੇ ਤੱਕ 2 ਘੰਟੇ ਰੋਡ ਜਾਮ ਕਰ ਕੇ ਹਰਿਆਣਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਬਰਨਾਲਾ ਜ਼ਿਲ੍ਹੇ ਵਿੱਚ ਪੱਖੋਕੈਂਚੀਆਂ ਕੋਲ ਪਲਾਜ਼ਾ ਅੰਮ੍ਰਿਤਸਰ ਰੋਡ, ਮਹਿਲ ਕਲਾਂ ਵਿਖੇ ਲੁਧਿਆਣਾ ਰੋਡ, ਹੰਡਿਆਇਆ ਚੌਂਕ 'ਚ ਬਠਿੰਡਾ-ਮਾਨਸਾ ਰੋਡ ਅਤੇ ਦੋ ਥਾਵਾਂ 'ਤੇ ਚੰਡੀਗੜ੍ਹ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ।