ਬਰਨਾਲਾ:ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਲਗਾਏ ਜਾਣ ਤੋਂ ਬਾਅਦ ਸਾਰੀਆਂ ਪਾਰਟੀਆਂ ਵਿੱਚ ਹਿਲਜੁਲ ਸ਼ੁਰੂ ਹੋਈ ਹੈ। ਸਾਰੀਆਂ ਪਾਰਟੀਆਂ ਹੀ ਆਪੋ ਆਪਣੀ ਪਾਰਟੀਆਂ ਦੇ ਕੇਡਰ ਮਜ਼ਬੂਤ ਕਰਨ ਵਿੱਚ ਜੁੱਟ ਗਈਆਂ ਹਨ। ਬਰਨਾਲਾ ਜ਼ਿਲ੍ਹੇ ਵਿੱਚ ਵੀ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੇ ਆਪਣੇ ਪਾਰਟੀ ਦੇ ਕੇਡਰ ਮਜ਼ਬੂਤੀ ਅਤੇ 2022 ਚੋਣਾਂ ਨੂੰ ਲੈ ਕੇ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ।
ਸੁਣੋ ! 2022 ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਦੇ ਲੀਡਰਾਂ ਦੇ ਵੱਡੇ-ਵੱਡੇ ਦਾਅਵੇ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਲਗਾਏ ਜਾਣ ਤੋਂ ਬਾਅਦ ਸਾਰੀਆਂ ਪਾਰਟੀਆਂ ਵਿੱਚ ਹਿਲਜੁਲ ਸ਼ੁਰੂ ਹੋਈ ਹੈ। ਸਾਰੀਆਂ ਪਾਰਟੀਆਂ ਹੀ ਆਪੋ ਆਪਣੀ ਪਾਰਟੀਆਂ ਦੇ ਕੇਡਰ ਮਜ਼ਬੂਤ ਕਰਨ ਵਿੱਚ ਜੁੱਟ ਗਈਆਂ ਹਨ। ਬਰਨਾਲਾ ਜ਼ਿਲ੍ਹੇ ਵਿੱਚ ਵੀ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੇ ਆਪਣੇ ਪਾਰਟੀ ਦੇ ਕੇਡਰ ਮਜ਼ਬੂਤੀ ਅਤੇ 2022 ਚੋਣਾਂ ਨੂੰ ਲੈ ਕੇ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ।
ਕਾਂਗਰਸ ਪਾਰਟੀ ਦੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਤੇ ਪੂਰੇ ਪੰਜਾਬ ਸਮੇਤ ਜ਼ਿਲ੍ਹੇ ਭਰ ਵਿਚ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ 'ਤੇ ਖੁਸ਼ੀ ਦਾ ਮਾਹੌਲ ਹੈ। ਆਉਣ ਵਾਲੇ ਦਿਨਾਂ ਵਿੱਚ ਪੂਰੇ ਪੰਜਾਬ ਵਿੱਚ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਦੀਆਂ ਵੀ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।
ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਜਿੰਮੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਕਰਕੇ ਚੋਣ ਲੜ ਰਿਹਾ ਹੈ। ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਪਾਰਟੀ ਦੇ ਹਰ ਵਿੰਗ ਵਪਾਰ, ਯੂਥ, ਮਹਿਲਾ, ਕਿਸਾਨ, ਸੈਨਿਕ ਦੇ ਅਹੁਦੇਦਾਰ ਨਿਯੁਕਤ ਕਰ ਦਿੱਤੇ ਗਏ ਹਨ। ਅਮਲੋਹ ਬਰਨਾਲਾ ਜ਼ਿਲ੍ਹੇ ਦੇ ਤਿੰਨੋਂ ਹਲਕਿਆਂ ਵਿੱਚ ਪਾਰਟੀ ਦਾ ਕੇਡਰ ਪੂਰਾ ਮਜ਼ਬੂਤ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਅਕਾਲੀ ਦਲ ਜਿੱਤ ਦਰਜ ਕਰੇਗਾ।
ਇਸੇ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਜਿੰਦਰ ਉੱਪਲ ਨੇ ਕਿਹਾ ਕਿ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਤੋਂ ਅਲੱਗ ਹੋ ਕੇ ਪਾਰਟੀ ਤੋਂ ਲੜ ਰਹੀ ਹੈ। ਪਾਰਟੀ ਦਾ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ। ਪਾਰਟੀ ਵਰਕਰਾਂ ਵਿਚ ਚੋਣਾਂ ਲੜਨ ਲਈ ਭਾਰੀ ਉਤਸ਼ਾਹ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਵੱਡੇ ਪੱਧਰ ਤੇ ਜਿੱਤ ਹਾਸਲ ਹੋਵੇਗੀ।