ਬਰਨਾਲਾ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਾਹਿਤਕ ਮਿਲਣੀ ਅਤੇ ਸੈਮੀਨਰ ਕਰਵਾਇਆ ਗਿਆ। ਇਸ ਮੌਕੇ ਮਹਿਲਾ ਕਾਵਿ ਮੰਚ ਪੰਜਾਬ ਦੀ ਜਨਰਲ ਸਕੱਤਰ ਗਗਨਦੀਪ ਧਾਲੀਵਾਲ ਅਤੇ ਮਹਿਲਾ ਕਾਵਿ ਮੰਚ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਡਾ.ਵੀਰਪਾਲ ਕੌਰ ਕਮਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਮਹਿਲਾ ਕਾਵਿ ਮੰਚ ਬਰਨਾਲਾ ਦੇ ਜਨਰਲ ਸਕੱਤਰ ਕਵਿਤਰੀ ਮਮਤਾ ਸੇਤੀਆ 'ਸੇਖਾ', ਉੱਭਰਦੀ ਕਹਾਣੀਕਾਰ ਦਵਿੰਦਰ ਦੀਪ, ਕਵਿਤਰੀ ਹਰਪ੍ਰੀਤ ਕੌਰ, ਕਵਿਤਰੀ ਹਰਦੀਪ ਬਾਵਾ ਆਦਿ ਨੇ ਵੀ ਸ਼ਮੂਲੀਅਤ ਕੀਤੀ ।
ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਾਹਿਤਕ ਮਿਲਣੀ - Literary gathering dedicated
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਾਹਿਤਕ ਮਿਲਣੀ ਅਤੇ ਸੈਮੀਨਰ ਕਰਵਾਇਆ ਗਿਆ। ਇਸ ਮੌਕੇ ਮਹਿਲਾ ਕਾਵਿ ਮੰਚ ਪੰਜਾਬ ਦੀ ਜਨਰਲ ਸਕੱਤਰ ਗਗਨਦੀਪ ਧਾਲੀਵਾਲ ਅਤੇ ਮਹਿਲਾ ਕਾਵਿ ਮੰਚ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਡਾ.ਵੀਰਪਾਲ ਕੌਰ ਕਮਲ ਤੋਂ ਇਲਾਵਾ ਹੋਰ ਕਈ ਸਾਹਿਤਕ ਸਖ਼ਸ਼ੀਅਤਾਂ ਵਲੋਂ ਸ਼ਿਰਕਤ ਕੀਤੀ ਗਈ।
ਸਮਾਗਮ ਦਾ ਹਿੱਸਾ ਬਣੀਆਂ ਸਾਹਿਤਕ ਹਸਤੀਆਂ ਨੇ ਆਪਣੇ ਜੀਵਨ ਸੰਘਰਸ਼ ਦੀ ਗਾਥਾ ਸਾਂਝੀ ਕਰਦਿਆਂ ਵਿਦਿਆਰਥਣਾਂ ਨੂੰ ਮੁਸ਼ਕਿਲ ਸਮੇਂ ਦੇ ਨਾਲ ਲੜਨ ਦੀ ਜਾਂਚ ਦਿੱਤੀ। ਬੁਲਾਰਿਆਂ ਨੇ ਵਿਦਿਆਰਥਣਾਂ ਨੂੰ ਆਤਮ ਵਿਸਵਾਸ਼ ਅਤੇ ਸਵੈ ਨਿਰਭਰ ਬਣਾਉਣ ਲਈ ਪ੍ਰੇਰਿਤ ਕਰਦਿਆਂ ਲਗਨ ਨਾਲ ਪੜ੍ਹਾਈ ਕਰਨ ਲਈ ਕਿਹਾ। ਬੁਲਾਰਿਆਂ ਵੱਲੋਂ ਵਿਦਿਆਰਥਣਾਂ ਨੂੰ ਮਾਂ ਬੋਲੀ ਅਤੇ ਪੰਜਾਬੀ ਸਾਹਿਤ ਨਾਲ ਜੁੜਨ ਲਈ ਵੀ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਪ੍ਰੋਗਰਾਮ ਮੌਕੇ ਪਹੁੰਚੀਆਂ ਸਖ਼ਸ਼ੀਅਤਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਨੂੰ ਸੋਸ਼ਲ ਮੀਡੀਆ ਤੇ ਲਾਈਵ ਵੀ ਕੀਤਾ ਗਿਆ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਸ ਸਹਾਇਤਕ ਪ੍ਰੋਗਰਾਮ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ। ਮੰਚ ਸੰਚਾਲਨ ਵੀ ਅਧਿਆਪਕਾ ਅੰਜਨਾ ਮੈਨਨ ਅਤੇ ਕਾਰਜ ਪ੍ਰਬੰਧਕਾਂ ਦੀ ਡਿਊਟੀ ਮੈਡਮ ਹਰਮਨਦੀਪ ਕੌਰ ਵਲੋਂ ਨਿਭਾਈ ਗਈ। ਸਮਾਗਮ ਦੇ ਅਖੀਰ ‘ਚ ਪ੍ਰਿੰਸੀਪਲ ਰਾਜੇਸ਼ ਕੁਮਾਰ ਜੀ ਨੇ ਸਕੂਲ ਦੇ ਇਸ ਪ੍ਰੋਗਰਾਮ 'ਚ ਪਹੁੰਚਣ ਵਾਲੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਵਿਦਿਆਰਥਣਾਂ ਨੂੰ ਅਜਿਹੇ ਮੌਕਿਆਂ ਤੋਂ ਸਿੱਖਿਆ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ।
ਇਹ ਵੀ ਪੜ੍ਹੋ:ਬੁਲੰਦ ਹੌਂੰਸਲੇ ਅਤੇ ਜ਼ਜਬੇ ਨਾਲ ਰਹਿਨੁਮਾ ਬਣੀ ਅੱਜ ਹਰ ਇੱਕ ਲਈ ਪ੍ਰੇਰਣਾ