ਪੰਜਾਬ

punjab

ETV Bharat / state

ਟਿੱਡੀ ਦਲ ਨੇ ਬਰਨਾਲਾ 'ਚ ਦਿੱਤੀ ਦਸਤਕ, ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਅਲਰਟ

ਟਿੱਡੀ ਦਲ ਪਾਕਿਸਤਾਨ ਅਤੇ ਅਫਗਾਨਿਸਤਾਨ ਤੋਂ ਭਾਰਤ ਵਿੱਚ ਦਾਖ਼ਲ ਹੋ ਰਿਹਾ ਹੈ। ਖੇਤੀਬਾੜੀ ਅਧਿਕਾਰੀ ਨੇ ਕਿਹਾ ਕਿ ਟਿੱਡੀ ਦਲ ਦੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਫਾਇਰ ਬਿਗ੍ਰੇਡ ਅਤੇ ਸਪਰੇ ਟੈਂਕਾਂ ਰਾਹੀਂ ਟਿੱਡੀ ਦਲ 'ਤੇ ਕਾਬੂ ਪਾਉਣ ਦੀ ਪੂਰੀ ਤਿਆਰੀ ਕੀਤੀ ਗਈ ਹੈ।

ਟਿੱਡੀ ਦਲ ਨੇ ਬਰਨਾਲਾ 'ਚ ਦਿੱਤੀ ਦਸਤਕ, ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਅਲਰਟ
ਟਿੱਡੀ ਦਲ ਨੇ ਬਰਨਾਲਾ 'ਚ ਦਿੱਤੀ ਦਸਤਕ, ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਅਲਰਟ

By

Published : Jul 14, 2020, 2:18 PM IST

ਬਰਨਾਲਾ: ਪੰਜਾਬ ਭਰ ਵਿੱਚ ਜਿੱਥੇ ਕੋਰੋਨਾ ਮਹਾਂਮਾਰੀ ਲਗਾਤਾਰ ਵੱਧ ਰਹੀ ਹੈ, ਉਥੇ ਹੀ ਪੰਜਾਬ ਦੇ ਕਿਸਾਨਾਂ ਲਈ ਇੱਕ ਹੋਰ ਵੱਡੀ ਸਮੱਸਿਆ ਖੜ੍ਹੀ ਹੋ ਗਈ ਹੈ। ਪਾਕਿਸਤਾਨ ਵਾਲੇ ਪਾਸਿਓਂ ਭਾਰਤ ਵਿੱਚ ਦਾਖ਼ਲ ਹੋਏ ਟਿੱਡੀ ਦਲ ਨੇ ਪੰਜਾਬ ਦੇ ਕਿਸਾਨਾਂ ਲਈ ਵੱਡੀ ਸਮੱਸਿਆ ਖੜ੍ਹੀ ਕਰ ਦਿੱਤੀ ਹੈ। ਹੁਣ ਇਹ ਟਿੱਡੀ ਦਲ ਬਰਨਾਲਾ ਜ਼ਿਲ੍ਹੇ ਵਿੱਚ ਵੀ ਦਸਤਕ ਦੇ ਰਿਹਾ ਹੈ। ਖੇਤੀਬਾੜੀ ਵਿਭਾਗ ਨੂੰ ਬਰਨਾਲਾ ਜ਼ਿਲ੍ਹੇ ਦੇ 2 ਪਿੰਡਾਂ ਵਿੱਚ ਟਿੱਡੀ ਦਲ ਦੇ ਕੁਝ ਅੰਸ਼ ਮਿਲੇ ਹਨ। ਇਸ ਤੋਂ ਬਾਅਦ ਵਿਭਾਗ ਨੇ ਕਿਸਾਨਾਂ ਨੂੰ ਘਬਰਾਉਣ ਦੀ ਥਾਂ ਸੁਚੇਤ ਰਹਿਣ ਲਈ ਕਿਹਾ ਹੈ।

ਟਿੱਡੀ ਦਲ ਨੇ ਬਰਨਾਲਾ 'ਚ ਦਿੱਤੀ ਦਸਤਕ, ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਅਲਰਟ

ਇਸ ਸਬੰਧੀ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਡਾ.ਬਲਦੇਵ ਸਿੰਘ ਨੇ ਕਿਹਾ ਕਿ ਇਹ ਟਿੱਡੀ ਦਲ ਪਾਕਿਸਤਾਨ ਅਤੇ ਅਫਗਾਨਿਸਤਾਨ ਤੋਂ ਭਾਰਤ ਵਿੱਚ ਦਾਖ਼ਲ ਹੋ ਰਿਹਾ ਹੈ। ਪਿਛਲੇ ਦਿਨੀਂ ਰਾਜਸਥਾਨ ਦੇ ਖੇਤੀ ਖੇਤਰਾਂ ਵਿੱਚ ਇਸ ਵੱਲੋਂ ਕਾਫ਼ੀ ਨੁਕਸਾਨ ਪਹੁੰਚਾਇਆ ਗਿਆ ਹੈ। ਬਦਲ ਰਹੇ ਮੌਸਮ ਕਾਰਨ ਟਿੱਡੀ ਦਲ ਦੀ ਪਹੁੰਚ ਹਰਿਆਣਾ ਅਤੇ ਯੂਪੀ ਤੱਕ ਵੀ ਪਹੁੰਚ ਗਈ ਹੈ, ਜਿਸ ਤੋਂ ਬਾਅਦ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਟਿੱਡੀ ਦਲ ਸਬੰਧੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਹਨੇਕੇ ਅਤੇ ਪੱਖੋ ਕਲਾਂ ਵਿੱਚ ਟਿੱਡੀ ਦਲ ਦੇ ਕੁਝ ਜੀਵ ਦਿਖਾਈ ਦਿੱਤੇ ਹਨ। ਜਿੱਥੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਹੁੰਚ ਕੇ ਜਾਇਜ਼ਾ ਲਿਆ ਗਿਆ ਹੈ। ਇਹ ਜੀਵ ਬਹੁਤ ਘੱਟ ਮਾਤਰਾ ਵਿੱਚ ਹਨ, ਜਿਸ ਕਰਕੇ ਇਸ ਦਾ ਕਿਸਾਨਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਟੱਡੀ ਗੱਲ ਤੋਂ ਘਬਰਾਉਣ ਦੀ ਥਾਂ ਤੇ ਸੁਚੇਤ ਹੋ ਕੇ ਟਾਕਰਾ ਕਰਨ ਦੀ ਲੋੜ ਹੈ।

ਖੇਤੀਬਾੜੀ ਅਧਿਕਾਰੀ ਨੇ ਕਿਹਾ ਕਿ ਟਿੱਡੀ ਦਲ ਦੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਫਾਇਰ ਬਿਗ੍ਰੇਡ ਅਤੇ ਸਪਰੇ ਟੈਂਕਾਂ ਰਾਹੀਂ ਟਿੱਡੀ ਦਲ 'ਤੇ ਕਾਬੂ ਪਾਉਣ ਦੀ ਪੂਰੀ ਤਿਆਰੀ ਕੀਤੀ ਗਈ ਹੈ। ਜੇਕਰ ਟਿਡੀ ਦਲ ਬਰਨਾਲਾ ਜ਼ਿਲ੍ਹੇ ਵਿੱਚ ਆਉਂਦਾ ਹੈ ਤਾਂ ਉਸ ਦਾ ਡਟ ਕੇ ਸਾਹਮਣਾ ਕਰ ਸਕਦੇ ਹਾਂ। ਕਿਸਾਨਾਂ ਨੂੰ ਵੀ ਜੇਕਰ ਟਿੱਡੀ ਦਲ ਦੇ ਕੋਈ ਜੀਵ ਦਿਖਾਈ ਦਿੰਦੇ ਹਨ ਤਾਂ ਉਹ ਤੁਰੰਤ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕਰਨ ਤਾਂ ਜੋ ਸਮਾਂ ਰਹਿੰਦੇ ਉਨ੍ਹਾਂ ਦਾ ਖਾਤਮਾ ਕੀਤਾ ਜਾ ਸਕੇ।

ABOUT THE AUTHOR

...view details