ਬਰਨਾਲਾ:ਜ਼ਿਲ੍ਹੇ ’ਚਕਸਬਾ ਧਨੌਲਾ ਦੇ ਕੋਠੇ ਗੋਬਿੰਦਪੁਰਾ ਦੇ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਦੇ ਮਾਮਲੇ ’ਚ ਨਵਾਂ ਮੋੜ ਆ ਗਿਆ ਹੈ। ਦੱਸ ਦਈਏ ਕਿ ਲਵਪ੍ਰੀਤ ਮੌਤ ਮਾਮਲੇ ਵਿੱਚ ਉਸਦੀ ਕੈਨੇਡਾ ਰਹਿ ਰਹੀ ਪਤਨੀ ਬੇਅੰਤ ਕੌਰ ਖਿਲਾਫ 420 ਦਾ ਮਾਮਲਾ ਦਰਜ ਹੋਇਆ ਹੈ। ਇਹ ਮਾਮਲਾ ਮ੍ਰਿਤਕ ਲਵਪ੍ਰੀਤ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨ ’ਤੇ ਮਾਮਲਾ ਦਰਜ ਹੋਇਆ ਹੈ।
ਕਾਬਿਲੇਗੌਰ ਹੈ ਕਿ 24 ਜੂਨ ਨੂੰ ਲਵਪ੍ਰੀਤ ਦੀ ਮੌਤ ਹੋਈ ਸੀ। ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਮੁਤਾਬਿਕ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ’ਤੇ ਕੈਨੇਡਾ ਜਾ ਕੇ ਉਨ੍ਹਾਂ ਨਾਲ ਠੱਗੀ ਕਰਨ ਦਾ ਇਲਜ਼ਾਮ ਲਗਾਇਆ ਸੀ ਜਿਸ ਤੋਂ ਪਰੇਸ਼ਾਨ ਹੋ ਕੇ ਲਵਪ੍ਰੀਤ ਨੇ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਦੱਸ ਦਈਏ ਕਿ ਪਿਛਲੇ ਲੰਬੇ ਸਮੇਂ ਤੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਦੇ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਪਰਿਵਾਰ ਵੱਲੋਂ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ ਸੀ।