ਪੰਜਾਬ

punjab

ETV Bharat / state

ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਮਾਮਲੇ ਚ ਕਿਸਾਨਾਂ ਦਾ ਵੱਡਾ ਐਕਸ਼ਨ - ਪੁਲਿਸ ਬਲ

ਕਿਸਾਨ ਅੰਦੋਲਨ (kissan movement) ਦੌਰਾਨ ਜਾਨ ਗੁਆਉਣ ਦੇ ਮਾਮਲੇ ਚ ਕਿਸਾਨਾਂ ਵੱਲੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਨੂੰ ਲੈਕੇ ਡੀਸੀ ਦਫਤਰ ਦਾ ਘਿਰਾਓ ਕੀਤਾ ਗਿਆ ਤੇ ਪ੍ਰਸ਼ਾਸਨ ਦੇ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ ਗਈ।

ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਮਾਮਲੇ ਚ ਕਿਸਾਨਾਂ ਦਾ ਵੱਡਾ ਐਕਸ਼ਨ
ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਮਾਮਲੇ ਚ ਕਿਸਾਨਾਂ ਦਾ ਵੱਡਾ ਐਕਸ਼ਨ

By

Published : Oct 13, 2021, 10:45 PM IST

ਬਰਨਾਲਾ:ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਨਾਲ ਜੁੜੇ ਇੱਕ ਕਿਸਾਨ ਦੀ ਅੰਦੋਲਨ ਦੌਰਾਨ ਮੌਤ ਹੋ ਗਈ ਸੀ। ਜਿਸ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਵੱਲੋਂ ਕੱਲ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਸੀ। 24 ਘੰਟਿਆਂ ਬਾਅਦ ਵੀ ਕਿਸਾਨਾਂ ਦੀ ਕੋਈ ਸੁਣਵਾਈ ਨਾ ਹੋਣ ਤੇ ਕਿਸਾਨ ਜਥੇਬੰਦੀ ਵੱਲੋਂ ਡੀਸੀ ਦਫਤਰ ਦੇ ਬਿਲਕੁਲ ਅੱਗੇ ਧਰਨਾ ਲਗਾ ਕੇ ਘਿਰਾਓ ਕਰ ਲਿਆ ਗਿਆ।

ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਮਾਮਲੇ ਚ ਕਿਸਾਨਾਂ ਦਾ ਵੱਡਾ ਐਕਸ਼ਨ

ਵੱਡੀ ਗਿਣਤੀ ਵਿਚ ਔਰਤਾਂ ਕਿਸਾਨ ਅਤੇ ਨੌਜਵਾਨ ਡੀ ਸੀ ਦਫਤਰ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ਬੈਠ ਗਏ।

ਇਸ ਮੌਕੇ ਭਾਰੀ ਗਿਣਤੀ ਵਿੱਚ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ।

ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਮਾਮਲੇ ਚ ਕਿਸਾਨਾਂ ਦਾ ਵੱਡਾ ਐਕਸ਼ਨ

ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਕ੍ਰਿਸ਼ਨ ਸਿੰਘ ਸਰਨਾ ਨੇ ਕਿਹਾ ਕਿ ਮ੍ਰਿਤਕ ਕਿਸਾਨ ਕਰਨੈਲ ਸਿੰਘ ਦੀ ਮੌਤ ਹੋਏ ਨੂੰ ਕਰੀਬ ਦੋ ਮਹੀਨੇ ਦਾ ਸਮਾਂ ਬੀਤਣ ਵਾਲਾ ਹੈ। ਉਸ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਉਹ ਲਗਾਤਾਰ ਦਫ਼ਤਰਾਂ ਦੇ ਗੇੜੇ ਕੱਢ ਰਹੇ ਹਨ।

ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਮਾਮਲੇ ਚ ਕਿਸਾਨਾਂ ਦਾ ਵੱਡਾ ਐਕਸ਼ਨ

ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਗੱਲ ਰਾਹ ਨਹੀਂ ਪਾਈ ਗਈ। ਜਿਸ ਕਰਕੇ ਬੀਤੇ ਕੱਲ੍ਹ ਉਨ੍ਹਾਂ ਨੇ ਡੀ ਸੀ ਦਫਤਰ ਦੇ ਬਾਹਰ ਸੰਕੇਤਕ ਤੌਰ ਤੇ ਧਰਨਾ ਲਗਾਇਆ ਸੀ। ਰਾਤ ਵੀ ਕਿਸਾਨਾਂ ਵੱਲੋਂ ਧਰਨਾ ਸਥਾਨ ਤੇ ਗੁਜ਼ਾਰੀ ਗਈ।

ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਮਾਮਲੇ ਚ ਕਿਸਾਨਾਂ ਦਾ ਵੱਡਾ ਐਕਸ਼ਨ

ਪ੍ਰੰਤੂ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੋਣ ਤੇ ਉਨ੍ਹਾਂ ਵਲੋਂ ਡੀ ਸੀ ਦਫਤਰ ਦੇ ਅੱਗੇ ਘਿਰਾਓ ਕਰਨਾ ਪਿਆ ਹੈ।

ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਮਾਮਲੇ ਚ ਕਿਸਾਨਾਂ ਦਾ ਵੱਡਾ ਐਕਸ਼ਨ

ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਉਨ੍ਹਾਂ ਦੀ ਮੀਟਿੰਗ ਹੋਈ ਹੈ, ਪਰ ਮੀਟਿੰਗ ਵਿਚ ਪ੍ਰਸ਼ਾਸਨ ਵੱਲੋਂ ਸਿਰਫ਼ ਮੁਆਵਜ਼ਾ ਦਿਵਾਉਣ ਲਈ ਭਰੋਸਾ ਹੀ ਦਿੱਤਾ ਜਾ ਰਿਹਾ ਹੈ। ਜਦ ਕਿ ਉਹ ਆਪਣਾ ਘਿਰਾਓ ਉਨ੍ਹਾਂ ਟਾਇਮ ਜਾਰੀ ਰੱਖਣਗੇ, ਜਿੰਨਾ ਸਮਾਂ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾਂਦਾ।

ਇਹ ਵੀ ਪੜ੍ਹੋ:ਸ਼ਹੀਦ ਜਵਾਨਾਂ ਨੂੰ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ, ਪਰਿਵਾਰ ਸਮੇਤ ਇਲਾਕੇ 'ਚ ਸੋਗ

ABOUT THE AUTHOR

...view details