ਪੰਜਾਬ

punjab

ਕਲਯੁਗੀ ਪਿਉ ਕਰਦਾ ਰਿਹਾ ਨਾਬਾਲਗ ਧੀ ਨਾਲ ਜਬਰ ਜਨਾਹ, ਮਾਮਲਾ ਦਰਜ

ਬਰਨਾਲਾ ’ਚ ਆਪਣੀ ਹੀ ਨਾਬਾਲਗ ਧੀ ਨਾਲ ਇੱਕ ਕਲਯੁਗੀ ਪਿਉ ਵੱਲੋਂ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

By

Published : Jul 25, 2020, 6:34 PM IST

Published : Jul 25, 2020, 6:34 PM IST

ਕਲਯੁਗੀ ਪਿਉ ਕਰਦਾ ਰਿਹਾ ਨਾਬਾਲਗ ਧੀ ਨਾਲ ਜਬਰ ਜਨਾਹ, ਮਾਮਲਾ ਦਰਜ
ਕਲਯੁਗੀ ਪਿਉ ਕਰਦਾ ਰਿਹਾ ਨਾਬਾਲਗ ਧੀ ਨਾਲ ਜਬਰ ਜਨਾਹ, ਮਾਮਲਾ ਦਰਜ

ਬਰਨਾਲਾ: ਸ਼ਹਿਰ ਵਿੱਚ ਇੱਕ ਵਾਰ ਮੁੜ ਇਨਸਾਨੀਅਤ ਸ਼ਰਮਸ਼ਾਰ ਹੋਈ ਹੈ। ਬਰਨਾਲਾ ’ਚ ਆਪਣੀ ਹੀ ਨਾਬਾਲਗ ਧੀ ਨਾਲ ਕਲਯੁਗੀ ਪਿਉ ਵੱਲੋਂ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪਿਉ ਦੀਆਂ ਹਰਕਤਾਂ ਤੋਂ ਤੰਗ ਆ ਕੇ ਨਾਬਾਲਗ ਕੁੜੀ ਨੇ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਨਾਬਾਲਗ ਲੜਕੀ ਦਾ ਮੈਡੀਕਲ ਕਰਵਾ ਕੇ ਕਲਯੁਗੀ ਪਿਉ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਵੇਖੋ ਵੀਡੀਓ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਦੇ ਐਸਐਚਓ ਗੁਲਾਬ ਸਿੰਘ ਨੇ ਦੱਸਿਆ ਕਿ ਬਰਨਾਲਾ ਦੇ ਰਾਮਗੜੀਆ ਰੋਡ ’ਤੇ ਰਹਿਣ ਵਾਲੀ ਇੱਕ ਨਾਬਾਲਿਗ ਲੜਕੀ ਨੇ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਪਿਉ ਪਿਛਲੇ ਲੰਬੇ ਸਮੇਂ ਤੋਂ ਉਸ ਨਾਲ ਜਬਰ ਜਨਾਹ ਕਰ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਨੇ ਨਾਬਾਲਗ ਕੁੜੀ ਦਾ ਮੈਡੀਕਲ ਕਰਵਾਇਆ।

ਇਹ ਵੀ ਪੜ੍ਹੋ: ਨਾਬਾਲਗ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮਾਮਲਾ ਦਰਜ

ਪੁਲਿਸ ਨੇ ਦੋਸ਼ੀ ਪਿਉ ਵਿਰੁੱਧ ਪੌਕਸੋ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਕੁੜੀ ਦਾ ਮੈਡੀਕਲ ਮਹਿਲਾ ਪੁਲਿਸ ਅਧਿਕਾਰੀ ਦੀ ਦੇਖ-ਰੇਖ ਵਿੱਚ ਕਰਵਾਇਆ ਗਿਆ ਹੈ। ਦੋਸ਼ੀ ਵਿਅਕਤੀ ਨੂੰ ਕਾਬੂ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।

ABOUT THE AUTHOR

...view details