ਬਰਨਾਲਾ:ਬੀਤੇ ਕੁਝ ਦਿਨ ਪਹਿਲਾਂ ਮਣੀਪੁਰ ਵਿੱਚ ਹੋਇਆ ਘਿਨੌਣਾ ਕਾਂਡ ਕਿਸੇ ਦੇ ਜ਼ਹਿਨ ਵਿੱਚੋਂ ਗਿਆ ਨਹੀਂ। ਮਣੀਪੁਰ ਵਿੱਚ ਦੋ ਔਰਤਾਂ ਨੂੰ ਨੰਗਾ ਕਰਕੇ ਪਰੇਡ ਕਰਵਾਉਣ ਦੀ ਜਿਥੇ ਦੇਸ਼ ਦੁਨੀਆਂ ਵਿੱਚ ਨਿੰਦਾ ਹੋ ਰਹੀ ਹੈ ਉਥੇ ਹੀ ਪੰਜਾਬ ਵਿੱਚ ਵੀ ਇਸ ਦੀ ਨਿਖੇਧੀ ਕੀਤੀ ਜਾ ਰਹੀ ਹੈ। ਇਸ ਹੀ ਤਹਿਤ ਬਰਨਾਲਾ ਜ਼ਿਲ੍ਹੇ ਦੀਆਂ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਦੇ ਕਾਰਕੁੰਨਾਂ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਰੋਸ ਮਾਰਚ ਕੱਢਿਆ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ। ਇਹਨਾਂ ਜਥੇਬੰਦੀਆਂ ਨੇ ਕਿਹਾ ਕਿ ਔਰਤਾਂ ਨੂੰ ਨਿਰਵਸਤਰ ਕਰਕੇ ਘੁੰਮਾਉਣ, ਬਲਾਤਕਾਰ ਤੇ ਕਤਲ ਕਰਨ ਦੇ ਅਣਮਨੁੱਖੀ ਕਾਰਿਆਂ ਵਿਰੁੱਧ ਕਾਨੂੰਨ ਸਖਤ ਹੋਣੇ ਚਾਹੀਦੇ ਹਨ।
ਮਣੀਪੁਰ ਦੀਆਂ ਬੇਟੀਆਂ ਨੂੰ ਇਨਸਾਫ ਦਿੱਤਾ ਜਾਵੇ:ਇਸ ਘਟਨਾ ਦੀ ਨਿੰਦਿਆਂ ਕਰਦੇ ਹੋਏ ਸ਼ਹਿਰ ਵਿੱਚ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ ਇਸ ਦੌਰਾਨ ਮੁਜਾਹਰਾਕਾਰੀਆਂ ਨੇ ਬੈਨਰਾਂ,ਤਖਤੀਆਂ ਹੱਥਾਂ ਵਿੱਚ ਫੜ੍ਹ ਕੇ ਭਾਜਪਾ ਸਰਕਾਰ ਖਿਲਾਫ ਅਤੇ ਮਣੀਪੁਰ ਘਟਨਾ ਦੇ ਦੋਸ਼ੀਆਂ ਖਿਲਾਫ ਨਾਅਰੇ ਲਗਾਏ। ਇਸ ਦੌਰਾਨ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਨੇ ਕਿਹਾ ਕਿ ਮਣੀਪੁਰ ਦੀਆਂ ਬੇਟੀਆਂ ਨੂੰ ਇਨਸਾਫ ਦਿੱਤਾ ਜਾਵੇ ਅਤੇ ਸਥਾਨਕ ਮੁੱਖਮੰਤਰੀ ਨੂੰ ਬਰਖ਼ਾਸਤ ਕੀਤਾ ਜਾਵੇ। ਇਸ ਮੌਕੇ ਉਹਨਾਂ ਦੇਸ਼ ਦੀਆਂ ਘੱਟ ਗਿਣਤੀਆਂ ਵਿਰੁੱਧ ਫ਼ਿਰਕੂ ਹਮਲੇ ਬੰਦ ਕਰਨ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਤੋਂ ਪਹਿਲਾਂ ਸਿਵਲ ਹਸਪਤਾਲ ਨੇੜੇ ਇਕੱਤਰ ਹੋਏ ਕਾਰਕੁੰਨਾਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਅਧਿਕਾਰ ਸਭਾ ਦੇ ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਠੁੱਲੀਵਾਲ ਨੇ ਕਿਹਾ ਕਿ ਪਿਛਲੇ 80 ਤੋਂ ਵੀ ਵੱਧ ਦਿਨਾਂ ਤੋਂ ਮਨੀਪੁਰ ਵਿੱਚ ਜੋ ਮੌਤ ਦਾ ਤਾਂਡਵ ਹੋ ਰਿਹਾ ਹੈ, ਉਸ ਲਈ ਦੇਸ਼ ਦੀ ਸੱਤਾਧਾਰੀ ਪਾਰਟੀ ਦਾ ਫ਼ਿਰਕੂ ਏਜੇਂਡਾ ਜਿੰਮੇਵਾਰ ਹੈ।
- SMA 1 Treatment Of kanav: ਮਾਸੂਮ ਲਈ ਇੱਕਜੁੱਟ ਹੋ ਕੇ ਅੱਗੇ ਆਏ ਨੇਤਾ ਤੇ ਸੈਲੀਬ੍ਰਿਟੀ, ਮੁੱਦਾ ਸੰਸਦ ਤੱਕ ਵੀ ਪਹੁੰਚਿਆ, ਜਾਣੋ ਆਖਿਰ ਕਿਸ ਬਿਮਾਰੀ ਤੋਂ ਪੀੜਤ ਹੈ ਕਨਵ
- Samsung ਜੁਲਾਈ ਦੀ ਇਸ ਤਰੀਕ ਨੂੰ ਪੇਸ਼ ਕਰੇਗਾ 2 ਨਵੇਂ ਸਮਾਰਟਫੋਨ, ਮਿਲਣਗੇ ਇਹ ਸ਼ਾਨਦਾਰ ਫੀਚਰਸ
- Punjab Rivers Water Level : ਘੱਗਰ ਮਚਾ ਰਹੀ ਤਬਾਹੀ, ਪਟਿਆਲਾ ਦੇ ਕਈ ਪਿੰਡਾਂ 'ਚ ਪਾਣੀ-ਪਾਣੀ, ਹੁਸੈਨੀਵਾਲਾ ਤੋਂ ਪਾਕਿ ਵੱਲ ਛੱਡਿਆ ਪਾਣੀ, ਜਾਣੋ ਮੌਸਮ ਦੀ ਭੱਵਿਖਬਾਣੀ