ਬਰਨਾਲਾ: ਦੇਸ਼ ਵਿੱਚ ਹੋਣ ਜਾ ਰਹੀਆਂ ਸਭ ਤੋਂ ਵੱਡੀਆਂ ਚੋਣਾਂ ਲਈ ਪਾਰਟੀਆਂ ਨੇ ਜ਼ੋਰ ਅਜ਼ਮਾਇਸ਼ ਕਰਨੀ ਸ਼ੁਰੂ ਕਰ ਦਿੱਤੀ ਪੰਜਾਬ ਵਿੱਚ ਵੀ 19 ਮਈ ਨੂੰ ਲੋਕ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਇਸ ਲਈ ਪੰਜਾਬ ਦੀਆਂ ਵੀ ਸਾਰੀਆਂ ਪਾਰਟੀਆਂ ਪੱਬਾਂ ਭਾਰ ਆ ਗਈਆਂ ਹਨ। ਇਸ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਬਰਨਾਲਾ ਵਿਖੇ ਜਨ ਸਭਾ ਨੂੰ ਸੰਬੋਧਨ ਕੀਤਾ।
ਸਾਡੀ ਪਾਰਟੀ ਸਿਰਫ਼ ਸੰਗਰੂਰ ਤੋਂ ਹੀ ਲੜੇਗੀ ਚੋਣਾਂ- ਸਿਮਰਨਜੀਤ ਸਿੰਘ ਮਾਨ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਨੇ ਬਰਨਾਲਾ ਵਿਖੇ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰਗਟਾਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਸਿਰਫ਼ ਸੰਗਰੂਰ ਤੋਂ ਹੀ ਚੋਣਾਂ ਲੜੇਗੀ।
ਇਸ ਦੌਰਾਨ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਿਰਫ਼ ਸੰਗਰੂਰ ਤੋਂ ਹੀ ਲੋਕ ਸਭਾ ਚੋਣਾਂ ਲੜ ਰਹੀ ਹੈ। ਇਸ ਦੇ ਨਾਲ ਹੀ ਕਿਹਾ ਕਿ ਪੰਜਾਬ ਦਾ ਵਪਾਰ ਪਾਕਿਸਤਾਨ, ਚੀਨ ਅਤੇ ਰੂਸ ਵਰਗੇ ਦੇਸ਼ਾਂ ਨਾਲ ਵਪਾਰ ਹੋਣਾ ਚਾਹੀਦਾ ਹੈ ਤਾਂ ਜੋ ਜੀਐੱਸਟੀ ਅਤੇ ਨੋਟਬੰਦੀ ਨਾਲ ਜੋ ਪੰਜਾਬ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਹੋ ਸਕੇ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਉਸ ਵਿਅਕਤੀ ਨੂੰ ਉਮੀਦਵਾਰ ਬਣਾਇਆ ਜਾਣਾ ਚਾਹੀਦਾ ਹੈ ਜੋ ਪਾਰਲੀਮੈਂਟ ਵਿੱਚ ਲੋਕਾਂ ਦੇ ਮੁੱਦੇ ਚੁੱਕ ਸਕੇ ਅਤੇ ਦਬੇ ਕੁਚਲੇ ਲੋਕਾਂ ਨੂੰ ਇਨਸਾਫ਼ ਦਵਾ ਸਕੇ।
ਪੰਜਾਬ ਵਿੱਚ ਦੂਜੀਆਂ ਪਾਰਟੀ ਨੇ ਜੋ ਨਸ਼ਾ ਵੰਡ ਕੇ ਵੋਟਾਂ ਵਟੋਰਨ ਦੀ ਨੀਤੀ ਚਲਾਈ ਹੈ ਉਨ੍ਹਾਂ ਕਿਹਾ ਕਿ ਉਹ ਇਸ ਨੀਤੀ ਦੇ ਵਿਰੁੱਧ ਹਨ ਅਤੇ ਉਨ੍ਹਾਂ ਦੀ ਪਾਰਟੀ ਨਸ਼ਾ ਰਹਿਤ ਚੋਣ ਪ੍ਰਚਾਰ ਕਰੇਗੀ ਅਤੇ ਲੋਕਾਂ ਨੂੰ ਵੀ ਨਸ਼ੇ ਦੇ ਵਿਰੁੱਧ ਜਾਗਰੂਕ ਕਰੇਗੀ।