ਬਰਨਾਲਾ: ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਬਠਿੰਡਾ ਤੋਂ ਲੈ ਕੇ ਲੁਧਿਆਣਾ ਤੱਕ ਭਾਰਤ ਸਰਕਾਰ ਵੱਲੋਂ ਹਾਈਵੇਅ ਕੱਢਿਆ ਜਾ ਰਿਹਾ ਹੈ। ਜਿਸ ਤਹਿਤ ਬਰਨਾਲਾ ਜ਼ਿਲ੍ਹੇ ਦੇ 12 ਪਿੰਡਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ। ਕਿਸਾਨਾਂ ਵੱਲੋਂ ਆਪਣੀਆਂ ਉਪਜਾਊ ਜ਼ਮੀਨਾਂ ਇਸ ਹਾਈਵੇ ਲਈ ਨਹੀਂ ਦਿੱਤੀਆਂ ਜਾਣਗੀਆਂ।
ਡੀਸੀ ਬਰਨਾਲਾ ਅਤੇ ਹੋਰ ਅਧਿਕਾਰੀਆਂ ਨੂੰ ਇਸ ਹਾਈਵੇ ਦੇ ਵਿਰੋਧ ਵਿੱਚ ਉਨ੍ਹਾਂ ਵੱਲੋਂ ਮੰਗ ਪੱਤਰ ਅਤੇ ਰੋਸ ਪੱਤਰ ਵੀ ਦਿੱਤੇ ਗਏ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜੇਕਰ ਉਹ ਆਪਣੀਆਂ ਜ਼ਮੀਨਾਂ ਹਾਈਵੇ ਲਈ ਦੇਣਗੇ ਤਾਂ ਉਨ੍ਹਾਂ ਨੂੰ ਕਿੰਨਾ ਮੁਆਵਜ਼ਾ ਦਿੱਤਾ ਜਾਵੇਗਾ, ਇਸ ਬਾਰੇ ਜਾਣਕਾਰੀ ਵੀ ਨਹੀਂ ਦਿੱਤੀ ਜਾ ਰਹੀ। ਜਿਸ ਕਰਕੇ ਉਹ ਮਜਬੂਰ ਹੋ ਕੇ ਡੀਸੀ ਦਫ਼ਤਰ ਬਰਨਾਲਾ ਦਾ ਘਿਰਾਓ ਕਰਨ ਲਈ ਮਜਬੂਰ ਹੋਏ ਹਨ।