ਆਮ ਆਦਮੀ ਪਾਰਟੀ ਨੂੰ ਛੱਡ ਕੇ ਕਈ ਨੌਜਵਾਨ ਹੋਏ ਅਕਾਲੀ ਦਲ ਸ਼ਾਮਲ - youth akali dal
ਸ਼੍ਰੋਮਣੀ ਅਕਾਲੀ ਦਲ ਵੱਲੋਂ ਅਰੰਭੀ ਯੂਥ ਚੇਤਨਾ ਮੁਹਿੰਮ ਨੂੰ ਬਰਨਾਲਾ 'ਚ ਨੌਜਵਾਨਾਂ ਨੇ ਹੁੰਗਾਰਾ ਦਿੱਤਾ ਹੈ। ਇੱਥੇ ਆਮ ਆਦਮੀ ਪਾਰਟੀ ਛੱਡ ਕੇ ਕਈ ਨੌਜਵਾਨ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ, ਜਿਨ੍ਹਾਂ ਦਾ ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਤੇ ਤਰਨਜੀਤ ਸਿੰਘ ਦੁੱਗਲ ਨੇ ਸਿਰੋਪਾਓ ਪਾ ਕੇ ਸਨਮਾਨ ਕੀਤਾ।
ਆਮ ਆਦਮੀ ਪਾਰਟੀ ਨੂੰ ਛੱਡ ਕੇ ਕਈ ਨੌਜਵਾਨ ਹੋਏ ਅਕਾਲੀ ਦਲ ਸ਼ਾਮਲ
ਬਰਨਾਲਾ: ਯੂਥ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਯੂਥ ਚੇਤਨਾ ਮੁਹਿੰਮ ਤਹਿਤ ਕਈ ਨੌਜਵਾਨ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਨੌਜਵਾਨਾਂ ਨੂੰ ਸੀਨੀਅਰ ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਅਤੇ ਤਰਨਜੀਤ ਸਿੰਘ ਦੁੱਗਲ ਨੇ ਸਿਰੋਪਾਓ ਪਾ ਕੇ ਅਕਾਲੀ ਦਲ ਵਿੱਚ ਸ਼ਾਮਲ ਕੀਤਾ।