ਬਰਨਾਲਾ:ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਤੋਂ ਲਗਾਤਾਰ ਵੱਧ ਰਹੀਂ ਠੰਡ ਅਤੇ ਧੁੰਦ ਕਾਰਨ ਸੜਕ ਹਾਦਸਿਆਂ ਵਿੱਚ ਲਗਤਾਰਾ ਵਾਧਾ ਹੋ ਰਿਹਾ ਹੈ। ਇਨ੍ਹਾਂ ਹਾਦਸਿਆਂ ਕਾਰਣ ਹਫ਼ਤੇ ਅੰਦਰ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਨੂੰ ਧਿਆਨ ’ਚ ਰੱਖਦਿਆਂ ਪੁਲਿਸ ਪ੍ਰਸ਼ਾਸ਼ਨ ਵੱਲੋਂ ਹਾਦਸਿਆਂ ਨੂੰ ਰੋਕਣ ਲਈ ਰਿਫਲੈਕਟਰ ਜੈਕਟਾਂ ਤੇ ਮਾਸਕ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਗਤੀਵਿਧੀ ਨੂੰ ਤੇਜ਼ ਕਰਦਿਆਂ ਬਰਨਾਲਾ ਵਿੱਚ ਰਿਕਸ਼ਾ ਚਾਲਕ, ਮਜ਼ਦੂਰਾਂ ਅਤੇ ਫੈਕਟਰੀਆਂ ਵਿੱਚ ਕੰਮ ਕਰਦੇ ਸਾਈਕਲ ਚਾਲਕਾਂ ਨੂੰ ਮਾਸਕ ਅਤੇ ਰਿਫਲੈਕਟਰ ਜੈਕਟਾਂ ਵੰਡੀਆਂ ਗਈਆਂ।
ਬਰਨਾਲਾ ’ਚ ਪੁਲਿਸ ਵੱਲੋਂ ਵੰਡੇ ਗਏ ਮਾਸਕ, ਸਾਬਣ ਤੇ ਰਿਫਲੈਕਟਰ ਜਾਕਟਾਂ
ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਤੋਂ ਲਗਾਤਾਰ ਵੱਧ ਰਹੀਂ ਠੰਡ ਅਤੇ ਧੁੰਦ ਕਾਰਨ ਸੜਕ ਹਾਦਸਿਆਂ ਵਿੱਚ ਲਗਤਾਰਾ ਵਾਧਾ ਹੋ ਰਿਹਾ ਹੈ। ਇਨ੍ਹਾਂ ਹਾਦਸਿਆਂ ਕਾਰਣ ਹਫ਼ਤੇ ਅੰਦਰ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਨੂੰ ਧਿਆਨ ’ਚ ਰੱਖਦਿਆਂ ਪੁਲਿਸ ਪ੍ਰਸ਼ਾਸ਼ਨ ਵੱਲੋਂ ਹਾਦਸਿਆਂ ਨੂੰ ਰੋਕਣ ਲਈ ਰਿਫਲੈਕਟਰ ਜੈਕਟਾਂ ਤੇ ਮਾਸਕ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਤਸਵੀਰ
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਾਈਵੇੇਅ ਮਾਰਗਾਂ 'ਤੇ ਚੱਲਣ ਵਾਲੀਆਂ ਗੱਡੀਆਂ ਅਤੇ ਸੜਕ 'ਤੇ ਘੁੰਮ ਰਹੇ ਆਵਾਰਾ ਪਸ਼ੂਆਂ ਤੇ ਵੀ ਇਹ ਰਿਫਲੈਕਟਰ ਲਗਾਏ ਜਾਣਗੇ। ਇਸ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।