ਬਰਨਾਲਾ:ਪੀਆਰਟੀਸੀ ਸਮੇਤ ਸਮੂਹ ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਪਿਛਲੇ 7 ਦਿਨਾਂ ਤੋਂ ਹੜਤਾਲ ਤੇ ਬੈਠੇ ਹਨ। ਇਸੇ ਤਹਿਤ ਅੱਜ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਬਰਨਾਲਾ ਦੇ ਬੱਸ ਅੱਡੇ ਤੋਂ ਲੈ ਕੇ ਸ਼ਹਿਰ ਦੇ ਬਾਜ਼ਾਰਾਂ ਵਿਚ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ (Protest) ਕੀਤਾ ਗਿਆ।ਕੱਚੇ ਮਲਾਜ਼ਮਾਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਸਾਨੂੰ ਰੈਗੂਲਰ ਕੀਤਾ ਜਾਵੇ।
ਪ੍ਰਦਰਸ਼ਨਕਾਰੀ ਕਿਹਾ ਕਿ ਉਹਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਸੱਤ ਦਿਨਾਂ ਤੋਂ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਤੋਂ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਹਨਾਂ ਨੂੰ ਭਰਤੀ ਹੋਏ 15-15 ਸਾਲ ਹੋ ਗਏ ਹਨ, ਪ੍ਰੰਤੂ ਕਿਸੇ ਸਰਕਾਰ ਨੇ ਉਹਨਾਂ ਨੂੰ ਲਾਗੂ ਨਹੀਂ ਕੀਤਾ।
PRTC ਦੇ ਕੱਚੇ ਮੁਲਾਜ਼ਮਾਂ ਵੱਲੋਂ ਵੱਡਾ ਰੋਸ ਪ੍ਰਦਰਸ਼ਨ ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਸਮੂਹ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਜਿਸ ਕਰਕੇ ਉਨ੍ਹਾਂ ਨੂੰ ਮਜ਼ਬੂਰੀ ਵੱਸ ਹੜਤਾਲ ਕਰਨੀ ਪਈ ਹੈ। ਉਨ੍ਹਾਂ ਕਿਹਾ ਕਿ ਜਿਥੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਉਥੇ ਪੀਆਰਟੀਸੀ ਅਤੇ ਸਾਰੀਆਂ ਸਰਕਾਰੀ ਬੱਸਾਂ 10 ਹਜਾਰ ਹੋਰ ਨਵੀਆਂ ਪਾਈਆਂ ਜਾਣ ਤਾਂ ਕਿ ਲੋਕਾਂ ਨੂੰ ਵਧੀਆ ਸਹੂਲਤਾਂ ਮਿਲ ਸਕੇ।
ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 14 ਸਤੰਬਰ ਦੀ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਬੇਸਿੱਟਾ ਰਹੀ ਤਾਂ ਉਹ ਪੰਜਾਬ ਭਰ ਦੇ ਨੈਸ਼ਨਲ ਹਾਈਵੇ ਜਾਮ ਕਰਕੇ ਪ੍ਰਦਰਸ਼ਨ ਕਰਨਗੇ।
ਇਹ ਵੀ ਪੜੋ:ਕਲਯੁਗੀ ਪੁੱਤ ਨੇ ਹਥੌੜੇ ਨਾਲ ਕੀਤਾ ਮਾਂ ਦਾ ਕਤਲ, ਪਿਓ ਗੰਭੀਰ ਜਖ਼ਮੀ